Canada – ਕੈਨੇਡਾ ਵਿਚ ਕੰਮ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਪਿੰਡ ਪੱਕਾ ਨੰਬਰ ਇੱਕ ਦੇ ਰਹਿਣ ਵਾਲੇ 23 ਸਾਲਾਂ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਕੈਨੇਡਾ ਵਿਖੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਆਕਾਸ਼ਦੀਪ ਸਿੰਘ ਤਕਰੀਬਨ 2 ਸਾਲ ਪਹਿਲਾਂ ਸਟਡੀ ਵੀਜੇ ਤੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਕੈਲਗਰੀ ਅਲਬਰਟਾ ਵਿਖੇ ਰਹਿ ਰਿਹਾ ਸੀ।
ਪਰਿਵਾਰ ਦੇ ਅਨੁਸਾਰ, ਆਕਾਸ਼ਦੀਪ ਸਾਲ 2023 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਦੇ ਬਰੈਂਪਟਨ ਗਿਆ ਸੀ।
ਪੜ੍ਹਾਈ ਦੇ ਨਾਲ-ਨਾਲ ਉਸਨੇ ਪਾਰਟ-ਟਾਈਮ ਕੰਮ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਪਿਛਲੇ ਕੁਝ ਮਹੀਨਿਆਂ ਤੋਂ ਨੌਕਰੀ ਨਾ ਮਿਲਣ ਤੋਂ ਬਾਅਦ, ਉਹ ਕੈਲਗਰੀ ਮੂਵ ਹੋ ਗਿਆ ਸੀ। ਇੰਨੀ ਦਿਨੀ ਕੰਮ ਕਾਰ ਨਾ ਮਿਲਣ ਦੇ ਚਲਦਿਆਂ ਇਹ ਨੌਜਵਾਨ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚਲਦਿਆਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਪੱਕਾ ਵਿਖੇ ਉਸਦੇ ਘਰ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਮਦਦ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਕੈਨੇਡਾ ਵਿਖੇ ਪਿਛਲੇ ਕੁੱਝ ਸਾਲਾਂ ਤੋਂ ਕੰਮਕਾਜ ਲੱਭਣਾ ਬੇਹੱਦ ਮੁਸ਼ਕਲ ਹੋ ਰਿਹਾ ਹੈ ਅਤੇ ਦੂਜੇ ਪਾਸੇ ਮਹਿੰਗਾਈ ਕਾਰਨ ਖ਼ਰਚੇ ਬਹੁਤ ਵੱਧ ਗਏ ਹਨ।
ਕੁਲਤਰਨ ਸਿੰਘ ਪਧਿਆਣਾ