Breaking News

Breaking: ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਹੱਥੋਪਾਈ, ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਸੀ ਕਿਸਾਨ

Breaking: ਮੁੱਖ ਮੰਤਰੀ ਦਾ ਵਿਰੋਧ ਸੰਗਰੂਰ ਦੇ ਪਿੰਡ ਛਾਜਲੀ ਚ ਮੁੱਖ ਮੰਤਰੀ ਦੇ ਸਰਕਾਰੀ ਪ੍ਰੋਗਰਾਮ ਨਜਦੀਕ ਕਿਸਾਨਾਂ ਦਾ ਵੱਡਾ ਹੱਲਾ ਬੋਲ ਪ੍ਰਦਰਸ਼ਨ।ਕਿਸਾਨਾਂ ਅਤੇ ਪੁਲਿਸ ਵਿਚਾਲੇ ਵੱਡੀ ਮੁੱਠਭੇੜ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਕੋਲ ਸਵਾਲ ਕਰਨ ਲਈ ਜਾਣਾ ਚਾਹੁੰਦੇ ਸਨ, ਤਕਰੀਬਨ 500 ਮੀਟਰ ਦੂਰ ਸਰਕਾਰੀ ਸਕੂਲ ਪਿੰਡ ਛਾਜਲੀ ਚ ਉਦਘਾਟਨ ਸਮਾਗਮ ਸੀ।

 

 

 

Sangrur News: ਸੰਗਰੂਰ ਦੇ ਪਿੰਡ ਛਾਜਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਝੜਪ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਕਿਸਾਨ ਵਿਰੋਧ ਪ੍ਰਦਰਸ਼ਨ ਲਈ ਬੈਠ ਗਏ।

 

 

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਛਾਜਲੀ ਵਿੱਚ ਬਣੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨ ਲਈ ਆਏ ਸਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਸਿੱਧੂਪੁਰ ਦੇ ਸੈਂਕੜੇ ਵਰਕਰ ਅਤੇ ਔਰਤਾਂ ਵੱਖ-ਵੱਖ ਪਿੰਡਾਂ ਤੋਂ ਛਾਜਲੀ ਪਹੁੰਚੇ, ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਣ ਲਈ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ।

ਕਿਸਾਨਾਂ ਅਤੇ ਔਰਤਾਂ ਨੇ ਪੁਲਿਸ ਦੀ ਨਾਕਾਬੰਦੀ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੱਥੋਪਾਈ ਅਤੇ ਬਹਿਸ ਸ਼ੁਰੂ ਹੋ ਗਈ। ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਧੱਕ ਦਿੱਤਾ ਅਤੇ ਗੁੱਸੇ ਵਿੱਚ ਆਏ ਕਿਸਾਨ ਸੜਕ ‘ਤੇ ਧਰਨਾ ਲਾ ਕੇ ਬੈਠ ਗਏ।

 

 

 

ਕਿਸਾਨਾਂ ਨੇ ਕਿਹਾ- ਸਰਕਾਰ ਨੂੰ ਦੇਣਾ ਪਵੇਗਾ ਜਵਾਬ

ਇਸ ਦੌਰਾਨ ਕਿਸਾਨ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ, ਜਸਵੀਰ ਸਿੰਘ, ਸੰਤ ਰਾਮ ਛਾਜਲੀ, ਰਾਜ ਸਿੰਘ, ਕੇਵਲ ਸਿੰਘ, ਬਲਜੀਤ ਕੌਰ ਆਦਿ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਚੱਲ ਰਹੇ ਮੋਰਚੇ ਨੂੰ ਜ਼ਬਰਦਸਤੀ ਕਿਉਂ ਹਟਾਇਆ ਗਿਆ ਅਤੇ ਉੱਥੋਂ ਸਾਮਾਨ ਕਿਉਂ ਲੁੱਟਿਆ ਗਿਆ।

 

 

 

 

ਉਨ੍ਹਾਂ ਕਿਹਾ ਕਿ ਅੱਜ ਇਹ ਸਰਕਾਰ ਉਨ੍ਹਾਂ ਤੋਂ ਸਵਾਲ ਪੁੱਛਣ ਦਾ ਅਧਿਕਾਰ ਖੋਹ ਰਹੀ ਹੈ। ਜਦੋਂ ਕਿ ਇਹੀ ਪਾਰਟੀ ਅਤੇ ਮੁੱਖ ਮੰਤਰੀ ਕਹਿੰਦੇ ਸਨ ਕਿ ਜਦੋਂ ਕੋਈ ਆਗੂ ਜਾਂ ਮੰਤਰੀ ਪਿੰਡਾਂ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਤੋਂ ਸਵਾਲ ਪੁੱਛੋ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀਆਂ। ਸਰਕਾਰ ਨੂੰ ਆਪਣੇ ਤਾਨਾਸ਼ਾਹੀ ਰਵੱਈਏ ਦਾ ਜਵਾਬ ਦੇਣਾ ਪਵੇਗਾ।

Check Also

Mohali – ਮੋਹਾਲੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਨੇ 5 ਤਤਕਾਲੀ ਪੁਲਿਸ ਅਫ਼ਸਰਾਂ ਨੂੰ ਦਿੱਤਾ ਦੋਸ਼ੀ ਕਰਾਰ

Breaking: 1993 ਫੇਕ ਐਨਕਾਊਂਟਰ ਮਾਮਲੇ ਵਿੱਚ ਪੰਜ ਪੁਲਿਸ ਅਫ਼ਸਰ ਮੁਜ਼ਰਮ ਕਰਾਰ ਮੋਹਾਲੀ, 1 ਅਗਸਤ 2025: …