ਖੰਨਾ ਦੇ ਨਾਮੀ ਕਾਰੋਬਾਰੀ ਨੇ ਆਪਣੀ ਪਤਨੀ ਨੂੰ ਮਾ*ਰੀ ਗੋ*ਲੀ, ਜ਼ਖਮੀ ਹਾਲਤ ‘ਚ DMC ਕੀਤਾ ਭਰਤੀ
Punjab News: ਖੰਨਾ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਅਮਲੋਹ ਰੋਡ ‘ਤੇ ਸਥਿਤ ਰਾਧਾ ਇਨਕਲੇਵ ‘ਚ ਸ਼ਹਿਰ ਦੇ ਇਕ ਨਾਮੀ ਕਾਰੋਬਾਰੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ।
Punjab News: ਖੰਨਾ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਅਮਲੋਹ ਰੋਡ ‘ਤੇ ਸਥਿਤ ਰਾਧਾ ਇਨਕਲੇਵ ‘ਚ ਸ਼ਹਿਰ ਦੇ ਇਕ ਨਾਮੀ ਕਾਰੋਬਾਰੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਗੰਭੀਰ ਜ਼ਖ਼ਮੀ ਪਤਨੀ ਨੂੰ ਡੀਐਮਸੀ ਲੁਧਿਆਣਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਔਰਤ ਦੀ ਪਛਾਣ ਅੰਜਲੀ ਕੌਸ਼ਲ (53) ਵਜੋਂ ਹੋਈ ਹੈ।
ਘਰੇਲੂ ਕਲੇਸ਼ ਕਰਕੇ ਵਾਪਰਿਆ ਇਹ ਹਾਦਸਾ
ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿੱਚ ਗੋਲੀ ਚਲਾ ਦਿੱਤੀ। ਦੱਸਿਆ ਜਾਂਦਾ ਹੈ ਕਿ ਕਾਰੋਬਾਰ ਵਿੱਚ ਹੋਏ ਨੁਕਸਾਨ ਤੋਂ ਬਾਅਦ ਮੁਲਜ਼ਮ ਵਰਿੰਦਰ ਕੌਸ਼ਲ ਵਾਸੀ ਰਾਧਾ ਐਨਕਲੇਵ ਖੰਨਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਅਕਸਰ ਘਰ ਵਿੱਚ ਲੜਾਈ ਝਗੜਾ ਕਰਦਾ ਰਹਿੰਦਾ ਸੀ ਅਤੇ ਆਪਣੀ ਪਤਨੀ ਨੂੰ ਵੱਖ ਰਹਿਣ ਲਈ ਮਜ਼ਬੂਰ ਕਰਦਾ ਸੀ।
ਇਸੇ ਗੱਲ ਨੂੰ ਲੈ ਕੇ ਉਸ ਨੇ ਗੋਲੀ ਚਲਾ ਦਿੱਤੀ। ਰਾਧਾ ਇਨਕਲੇਵ ਕਲੋਨੀ ਦੇ ਮੁਖੀ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਪੁਲਿਸ ਦੀਆਂ ਗੱਡੀਆਂ ਆਈਆਂ। ਉਨ੍ਹਾਂ ਨੂੰ ਨਹੀਂ ਪਤਾ ਕਿ ਗੋਲੀ ਕਿਉਂ ਚਲਾਈ ਗਈ।
ਖੰਨਾ ਦੇ ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪੁੱਜ ਗਈਆਂ। ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਿਸ ਟੀਮਾਂ ਬਣਾ ਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ। ਮੁਲਜ਼ਮ ਵਰਿੰਦਰ ਕੌਸ਼ਲ ਨੂੰ ਫੜ ਲਿਆ ਗਿਆ।
ਡੀਐਸਪੀ ਨੇ ਦੱਸਿਆ ਕਿ ਵਰਿੰਦਰ ਕੌਸ਼ਲ ਦੇ ਸਾਲੇ ਕ੍ਰਿਸ਼ਨ ਮੂਰਤੀ ਮੈਨਨ ਦੀ ਸ਼ਿਕਾਇਤ ’ਤੇ ਪੁਲਿਸ ਨੇ Section of Indian Judicial Code 109 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।