Breaking News

ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਤਰਨਤਾਰਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ ਤੇ ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਬਹੁਤ ਹੀ ਚੰਗਾ ਖਿਡਾਰੀ ਸੀ ਤੇ ਉਹ ਰੋਜ਼ਾਨਾ ਗਰਾਊਂਡ ਵਿਚ ਪ੍ਰੈਕਟਿਸ ਕਰਨ ਜਾਂਦਾ ਸੀ ਤੇ ਅੱਜ ਵੀ ਜਦੋਂ ਉਹ ਗਰਾਊਂਡ ਤੋਂ ਕਸਰਤ ਕਰਕੇ ਘਰ ਪਰਤਿਆਂ ਤਾਂ ਘਰ ਆ ਕੇ ਉਸ ਨੇ ਰੋਟੀ ਵੀ ਖਾਧੀ ਪਰ ਅਚਾਨਕ ਇਸ ਤੋਂ ਬਾਅਦ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ।

ਨੌਜਵਾਨ ਪੁੱਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸਹਿਮ ਦਾ ਮਾਹੌਲ ਹੈ।