Breaking News

AAP ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

AAP ਸਾਂਸਦ ਦੇ ਘਰ ਈਡੀ ਦਾ ਛਾਪਾ; ਵਿਦੇਸ਼ੀ ਲੈਣ-ਦੇਣ ਦੇ ਸਬੰਧ ‘ਚ ਕਾਰਵਾਈ, ਜਾਣੋ ਪੂਰਾ ਮਾਮਲਾ

ਜਲੰਧਰ-ਲੁਧਿਆਣਾ ‘ਚ ED ਦੀ ਛਾਪੇਮਾਰੀ

ਸੰਜੀਵ ਅਰੋੜਾ ਤੇ ਕਾਰੋਬਾਰੀ ਹੇਮੰਤ ਸੂਦ ਦੇ ਟਿਕਾਣਿਆਂ ਤੇ ਮਾਰੀ ਰੇਡ,

‘ਆਪ’ MP ਸੰਜੀਵ ਅਰੋੜਾ ਸਣੇ ਕਈ ਹੋਰਾਂ ਦੇ ਟਿਕਾਣਿਆਂ ‘ਤੇ ਮਾਰੀ ਰੇਡ

ED: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ।

ED: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ।

ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ।

ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ।

ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਸਾਬਕਾ ਮੰਤਰੀ ਆਸ਼ੂ ਨੂੰ ਪਹਿਲਾਂ ਹੀ ਕੀਤਾ ਗ੍ਰਿਫਤਾਰ

ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਭਾਰਤ ਭੂਸ਼ਣ ਆਸ਼ੂ ਈਡੀ ਦਫ਼ਤਰ ਪੁੱਜੇ ਸਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ।

ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ।

ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।