Two Jalandhar Girls Missing in Kishtwar Cloudburst, Families in Distress
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਹਾਦਸੇ ਵਿੱਚ ਜਲੰਧਰ ਦੀਆਂ ਦੋ ਕੁੜੀਆਂ ਦੇ ਵੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਲਾਪਤਾ ਹੋਏ ਲੋਕਾਂ ’ਚ ਜਲੰਧਰ ਦੀ ਰਹਿਣ ਵਾਲੀਆਂ ਦੋ ਕੁੜੀਆਂ ਵੀ ਸ਼ਾਮਲ ਹਨ।
ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਕੁੜੀਆਂ ਦੇ ਨਾਮ ਦਿਸ਼ਾ ਅਤੇ ਵੰਸ਼ਿਕਾ ਹਨ, ਜੋ ਸੋਢਲ ਦੀਆਂ ਰਹਿਣ ਵਾਲੀਆਂ ਹਨ। ਇਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਵੰਸ਼ਿਕਾ ਆਪਣੇ ਪਰਿਵਾਰ ਅਤੇ ਦੋਸਤ ਦਿਸ਼ਾ ਨਾਲ ਜੰਮੂ-ਕਸ਼ਮੀਰ ਵਿੱਚ ਆਪਣੀ ਨਾਨੀ ਦੇ ਘਰ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੇ ਦਿਨ, ਵੰਸ਼ਿਕਾ ਆਪਣੇ ਪਰਿਵਾਰ ਅਤੇ ਦੋਸਤ ਦਿਸ਼ਾ ਨਾਲ ਮਚੈਲ ਮਾਤਾ ਮੰਦਰ ਮੱਥਾ ਟੇਕਣ ਗਈ ਸੀ। ਪਰਿਵਾਰ ਮੱਥਾ ਟੇਕ ਕੇ ਮੰਦਰ ਤੋਂ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਵੰਸ਼ਿਕਾ ਅਤੇ ਉਸਦੀ ਦੋਸਤ ਦਿਸ਼ਾ ਬੱਦਲ ਫਟਣ ਤੋਂ ਬਾਅਦ ਲਾਪਤਾ ਹੋ ਗਏ।
ਜਾਣਕਾਰੀ ਅਨੁਸਾਰ 22 ਸਾਲਾ ਵੰਸ਼ਿਕਾ ਅਤੇ ਉਸ ਦੀ ਸਹੇਲੀ ਦਿਸ਼ਾ ਆਪਣੇ ਮਾਤਾ-ਪਿਤਾ ਅਤੇ ਭਰਾ ਨਾਲ ਜੰਮੂ-ਕਸ਼ਮੀਰ ਗਈ ਹੋਈ ਸੀ। ਜਿੱਥੇ ਉਹ ਆਪਣੇ ਪਰਿਵਾਰ ਨਾਲ ਮਾਤਾ ਦੇ ਮੰਦਰ ਵਿੱਚ ਦਰਸ਼ਨ ਕਰਨ ਗਈ ਸੀ। ਪਰ ਕਿਸ਼ਤਵਾੜ ਵਿੱਚ ਬੱਦਲ ਫਟਣ ਤੋਂ ਬਾਅਦ ਇਹ ਦੋਵੇਂ ਕੁੜੀਆਂ ਲਾਪਤਾ ਹਨ।
ਦੋਵਾਂ ਕੁੜੀਆਂ ਦੇ ਪਰਿਵਾਰਕ ਮੈਂਬਰ ਜੰਮੂ ਪਹੁੰਚ ਗਏ ਹਨ ਅਤੇ ਦੋਵਾਂ ਦੀ ਭਾਲ ਜਾਰੀ ਹੈ। ਕਾਬਿਲੇਗੌਰ ਹੈ ਕਿ ਵੀਰਵਾਰ ਨੂੰ ਕਿਸ਼ਤਵਾੜ ਦੇ ਚਿਸ਼ੋਟੀ ਸ਼ਹਿਰ ਵਿੱਚ ਚਾਰ ਥਾਵਾਂ ‘ਤੇ ਬੱਦਲ ਫਟਣ ਕਾਰਨ 60 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਛੈਲ ਮਾਤਾ ਦੇ ਦਰਸ਼ਨ ਕਰਨ ਆਏ ਸ਼ਰਧਾਲੂ ਹਨ। ਸੀਆਈਐਸਐਫ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ ਹਨ। ਰਾਹਤ ਅਤੇ ਬਚਾਅ ਕਾਰਜ ਵੱਡੇ ਪੱਧਰ ‘ਤੇ ਜਾਰੀ ਹੈ।
Two girls from Jalandhar, Vanshika and Disha, both around 22 years old and residents of Sodhal, went missing in Kishtwar, Jammu and Kashmir, after a cloudburst struck Chisoti village on August 14, 2025. The girls were on a pilgrimage to Machail Mata temple with family when flash floods caused by the cloudburst swept through the area, killing at least 60 people and leaving over 80 missing. The disaster destroyed homes, a makeshift market, and a community kitchen along the yatra route. Rescue operations involving the Army, NDRF, SDRF, and local volunteers are ongoing, using heavy equipment to clear debris. The girls’ families, devastated by the news, have reached Jammu to aid in the search. The Machail Mata Yatra remains suspended as efforts continue to locate the missing.