Virsa Singh Valtoha: ਵੱਡੀ ਖਬਰ! ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਚਰਚਾ ਦੇ ਵਿੱਚ ਬਣੇ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ
Virsa Singh Valtoha: ਪੰਜਾਬ ਦੀ ਸਿਆਸੀ ਗਲਿਆਰਿਆਂ ਤੋਂ ਵੱਡੀ ਖਬਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਖੁਦ ਦਿੱਤੀ ਹੈ।
ਦੱਸ ਦਈਏ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ।
ਦੋਸ਼ ਸਾਬਿਤ ਹੋਣ ‘ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਬਾਹਰ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਪਾਬੰਦੀ ਦੇ ਹੁਕਮ ਸੁਣਾਏ ਸਨ।
ਪਰ ਹੁਣ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਸਿੰਘ ਸਾਹਿਬਾਨਾਂ ਦਾ ਆਦੇਸ਼ ਸਿਰ-ਮੱਥੇ-ਵਿਰਸਾ ਸਿੰਘ ਵਲਟੋਹਾ
ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ- ”ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।”
ਉਨ੍ਹਾਂ ਨੇ ਅੱਗੇ ਲਿਖਿਆ ਹੈ- ”ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।
ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।
ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ। ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।”
ਵੱਡੀ ਖਬਰ! ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਲਿੰਕ ਕਮੈਂਟ ਬਾਕਸ ‘ਚ