Hoshiarpur tragedy: ਅੱਡਾ ਮੰਡਿਆਲਾਂ ’ਚ LPG ਟੈਂਕਰ ਨੂੰ ਅੱਗ, ਇੱਕ ਮੌਤ, ਕਈ ਗੰਭੀਰ ਜ਼ਖ਼ਮੀ; ਘਰ ਤੇ ਦੁਕਾਨਾਂ ਸੜੀਆਂ
ਹੋਸ਼ਿਆਰਪੁਰ ਨੇੜੇ ਅੱਡਾ ਮੰਡਿਆਲਾਂ ’ਚ ਸ਼ੁੱਕਰਵਾਰ ਸ਼ਾਮ ਨੂੰ ਐਲਪੀਜੀ (LPG gas tanker) ਗੈਸ ਟੈਂਕਰ ਨੂੰ ਅੱਗ ਲੱਗਣ ਨਾਲ ਖੇਤਰ ਵਿੱਚ ਦਹਿਸ਼ਤ ਫੈਲ ਗਈ।
ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਰੋਡ ਕਿਨਾਰੇ ਵਸਦੇ ਘਰਾਂ ਅਤੇ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਗਈ। ਕਈ ਲੋਕ ਗੰਭੀਰ ਰੂਪ ਵਿੱਚ ਸੜੇ ਹਨ ਅਤੇ ਵੱਡੇ ਪੱਧਰ ’ਤੇ ਸੰਪਤੀ ਨੁਕਸਾਨ ਦੀਆਂ ਖ਼ਬਰਾਂ ਹਨ। ਅੱਗ ’ਤੇ ਕਾਬੂ ਪਾਉਣ ਲਈ ਕਈ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ ਅਤੇ ਰਾਹਤ ਕਾਰਜ ਜਾਰੀ ਹਨ।
ਸਿਵਲ ਹਸਪਤਾਲ, ਹੋਸ਼ਿਆਰਪੁਰ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਵਿਅਕਤੀ ਨੂੰ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ, ਜਦਕਿ 5–6 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਇਲਾਵਾ 20 ਤੋਂ ਵੱਧ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ।
ਸਿਵਲ ਹਸਪਤਾਲ ਵਿੱਚ ਜ਼ਖ਼ਮੀਆਂ ਦੀ ਭੀੜ। ਅੱਖੀਂ-ਦੇਖੇ ਗਵਾਹਾਂ ਅਨੁਸਾਰ, ਇੱਕ ਪੀੜਤ ਨੇ ਦੱਸਿਆ ਕਿ ਅਚਾਨਕ ਅੱਗ ਉਸਦੇ ਘਰ ਵਿੱਚ ਦਾਖਲ ਹੋ ਗਈ। ਉਸਦੇ ਪਰਿਵਾਰ ਦੇ ਛੇ ਮੈਂਬਰ ਵੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ।
ਰੋਡ ਕਿਨਾਰੇ ਵਸਦੇ ਸਾਰੇ ਘਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਸੜ ਗਏ ਹਨ। ਅੱਗ ਕਾਰਨ ਸੜਕ ਵੀ ਬੰਦ ਹੋ ਗਈ ਹੈ। ਕਈ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਅੱਗ ਬੁਝਾਉਣ ਲਈ ਲੱਗੀਆਂ ਹੋਈਆਂ ਹਨ ਅਤੇ ਰਾਹਤ ਕਾਰਜ ਜਾਰੀ ਹਨ।
ਅਧਿਕਾਰੀਆਂ ਨੇ ਹਾਲੇ ਤੱਕ ਮੌਤਾਂ ਦੇ ਅੰਕੜਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ, ਪਰ ਹੋਰ deaths ਦੀ ਭੀ ਸ਼ੰਕਾ ਜਤਾਈ ਜਾ ਰਹੀ ਹੈ।