ਸਹਿਜ ਅਰੋੜਾ ਬਾਰੇ ਨਿਹੰਗ ਸਿੰਘਾਂ ਦੀ ਪੁਲਿਸ ਨਾਲ ਹੋਈ ਮੀਟਿੰਗ, ਮੌਕੇ ‘ਤੇ ਨਹੀਂ ਪਹੁੰਚਿਆ ਕੁੱਲ੍ਹੜ ਪੀਜ਼ਾ ਕਪਲ
Nihang Singhs met with the police regarding Sahaj Arora: ਕੁੱਲ੍ਹੜ ਪੀਜ਼ਾ ਵਾਲੇ ਸਹਿਜ ਅਰੋੜਾ ਨਾਲ ਵਿਵਾਦ ‘ਤੇ ਅੱਜ ਨਿਹੰਗ ਸਿੰਘ ਜਥੇਬੰਦੀਆਂ ਦੀ ਪੁਲਿਸ ਨਾਲ ਮੀਟਿੰਗ ਹੋਈ ਹੈ। ਜਿਸ ਵਿੱਚ ਮੌਕੇ ਤੇ ਦੋਨਾਂ ਪਾਰਟੀਆਂ ਨੂੰ ਬੁਲਾਇਆ ਗਿਆ ਸੀ।

ਪਰ ਮੌਕੇ ਤੇ ਕੁੱਲ੍ਹੜ ਪੀਜ਼ਾ ਕਪਲ ਨਹੀਂ ਪਹੁੰਚਿਆਂ ਤੇ ਪੁਲਿਸ ਨੇ ਨਿਹੰਗ ਜਥੇਬੰਦੀ ਨਾਲ ਗੱਲਬਾਤ ਕੀਤੀ ਜਿਸ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਦੋਨਾਂ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਤੁਹਾਨੂੰ ਹੁਣ ਉਨ੍ਹਾਂ ਦੀ ਦੁਕਾਨ ਤੇ ਜਾਣ ਦੀ ਵੀ ਜ਼ਰੂਰਤ ਨਹੀਂ ਹੈ। ਅਸੀਂ ਹੁਣ ਇਸ ਮਸਲੇ ਤੇ ਬਣਦੀ ਕਾਰਵਾਈ ਕਰਾਂਗੇ।
ਦੱਸ ਦੇਈਏ ਕਿ ਪਿਛਲੇ ਹੀ ਦਿਨੀਂ ਨਿਹੰਗ ਸਿੰਘਾਂ ਵੱਲੋਂ ਕੁੱਲ੍ਹੜ ਪੀਜ਼ਾ ਵਾਲੇ ਸਹਿਜ ਅਰੋੜਾ ਦੀਆਂ ਵੀਡੀਓਜ਼ ‘ਤੇ ਇਤਾਰਜ਼ ਜਤਾਉਂਦੇ ਹੋਏ, ਉਸ ਨੂੰ ਕਿਹਾ ਸੀ ਕਿ ਜੇਕਰ ਅਜਿਹੀਆਂ ਵੀਡੀਓਜ਼ ਬਣਾਉਣੀਆਂ ਹਨ ਤਾਂ ਪੱਗ ਉਤਾਰ ਕੇ ਪਾਇਆ ਕਰ।
ਇਸ ਨਾਲ ਸਿੱਖੀ ਬਦਨਾਮ ਹੁੰਦੀ ਹੈ। ਜਿਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਵੀ ਕੈਮਰੇ ਅੱਗੇ ਆਇਆ ਸੀ। ਇਸ ਨੂੰ ਲੈ ਕੇ ਅੱਜ ਪੁਲਿਸ ਨਾਲ ਇੱਕ ਮੀਟਿੰਗ ਰੱਖੀ ਗਈ ਸੀ। ਜਿਸ ਵਿੱਚ ਪੁਲਿਸ ਨੇ ਨਿਹੰਗ ਜਥੇਬੰਦੀ ਨਾਲ ਗੱਲ ਕਰ ਲਈ ਤੇ ਹੁਣ ਕੁਲ੍ਹੜ ਪੀਜ਼ਾ ਵਾਲਿਆਂ ਨਾਲ ਗੱਲਬਾਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ