Breaking News

ਗੁਰਪ੍ਰੀਤ ਸਿੰਘ ਹਰੀ ਨੌ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ ਬਿਆਨ

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

Arsh Dalla emerges as mastermind, probe alleged role of MP Amritpal, reveals Punjab DGP
ਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

– ਕਤਲ ਵਿੱਚ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਹੋਣ ਦੇ ਮਿਲੇ ਸਬੂਤ; ਬਿਆਨਾਂ ਮੁਤਾਬਕ ਵਾਰਦਾਤ ਪਿੱਛੇ ਅੰਮ੍ਰਿਤਪਾਲ ਸਿੰਘ ਹੱਥ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਜਾਰੀ

– ਹੋਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਵੱਡੀ ਸਾਜ਼ਿਸ਼ ਦੀ ਕੀਤੀ ਜਾ ਰਹੀ ਹੈ ਜਾਂਚ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਸਾਜ਼ਿਸ਼ ਨੂੰ ਛੁਪਾਉਣ ਲਈ ਰੇਕੀ ਕਰਨ ਅਤੇ ਕਤਲ ਨੂੰ ਅੰਜਾਮ ਦੇਣ ਲਈ ਵੱਖ-ਵੱਖ ਮਾਡਿਊਲ ਦੀ ਕੀਤੀ ਗਈ ਵਰਤੋਂ: ਡੀਜੀਪੀ ਗੌਰਵ ਯਾਦਵ

– ਤਿੰਨੋਂ ਗ੍ਰਿਫ਼ਤਾਰ ਵਿਅਕਤੀ ਕੈਨੇਡਾ-ਅਧਾਰਤ ਕਰਮਵੀਰ ਸਿੰਘ ਉਰਫ਼ ਗੋਰਾ ਵੱਲੋਂ ਚਲਾਏ ਜਾ ਰਹੇ ਰੇਕੀ ਮਾਡਿਊਲ ਦਾ ਹਿੱਸਾ ਸਨ: ਡੀਜੀਪੀ ਪੰਜਾਬ

– ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ, 18 ਅਕਤੂਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਲਾਲ ਅਹਿਮਦ ਉਰਫ਼ ਫੌਜੀ, ਗੁਰਮਰਦੀਪ ਸਿੰਘ ਉਰਫ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ ਝੰਡੂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 9 ਅਕਤੂਬਰ 2024 ਨੂੰ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਮੋਟਰਸਾਈਕਲ ਹੀਰੋ ਸਪਲੈਂਡਰ ਰਜਿਸਟ੍ਰੇਸ਼ਨ ਨੰਬਰ ਪੀ.ਬੀ-04ਯੂ-3258 ‘ਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਆ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਅਧਾਰਤ ਗੈਂਗਸਟਰ ਅਰਸ਼ ਡੱਲਾ ਅਤੇ ਹੋਰ ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੇਕੀ ਕਰਨ ਅਤੇ ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਅਧਾਰਤ ਵੱਖ-ਵੱਖ ਸੰਚਾਲਕਾਂ ਦੇ ਵੱਖੋ-ਵੱਖਰੇ ਮਾਡਿਊਲਾਂ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਪਰਾਧੀਆਂ ਵਲੋਂ ਸਾਜ਼ਿਸ਼ ਨੂੰ ਛੁਪਾਉਣ ਲਈ ਵੱਖੋ-ਵੱਖਰੇ ਮਾਡਿਊਲਾਂ ਨੂੰ ਵੱਖ-ਵੱਖ ਕੰਮ ਸੌਂਪੇ ਗਏ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀ ਰੇਕੀ ਕਰਨ ਵਾਲੇ ਮਾਡਿਊਲ ਦਾ ਹਿੱਸਾ ਸਨ, ਜਿਸ ਦਾ ਸੰਚਾਲਨ ਕੈਨੇਡਾ ਅਧਾਰਤ ਕਰਮਵੀਰ ਸਿੰਘ ਉਰਫ ਗੋਰਾ ਵੱਲੋਂ ਕੀਤਾ ਜਾ ਰਿਹਾ ਸੀ। ਰੇਕੀ ਕਰਨ ਵਾਲੇ ਮਾਡਿਊਲ ਨੇ ਆਪਣੇ ਸੰਚਾਲਕਾਂ ਅਤੇ ਵੱਖੋ-ਵੱਖਰੇ ਮਾਡਿਊਲਾਂ ਰਾਹੀਂ ਮਹੱਤਵਪੂਰਨ ਜਾਣਕਾਰੀ ਸ਼ੂਟਰ ਮਾਡਿਊਲ ਨੂੰ ਦਿੱਤੀ।

ਡੀਜੀਪੀ ਨੇ ਕਿਹਾ ਕਿ ਸ਼ੂਟਰ ਮਾਡਿਊਲ ਦੇ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ (ਡਬਲਯੂ.ਪੀ.ਡੀ.) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਅਪਰਾਧ ਦੇ ਸਾਰੇ ਪਹਿਲੂਆਂ ਦੀ ਸਬੂਤਾਂ ਦੇ ਆਧਾਰ ‘ਤੇ ਪੇਸ਼ੇਵਰ ਢੰਗ ਨਾਲ ਕਾਨੂੰਨ ਮੁਤਾਬਿਕ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਅਪਰਾਧਿਕ ਭੂਮਿਕਾ ਉਪਲਬਧ ਸਬੂਤਾਂ ਦੇ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ।

ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ, ਫਰੀਦਕੋਟ ਜ਼ਿਲ੍ਹਾ ਪੁਲਿਸ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕੀਤੀ ਗਈ ਹੈ ਅਤੇ ਵੱਖ-ਵੱਖ ਟੀਮਾਂ ਨੂੰ ਵਾਰਦਾਤ ਵਾਲੀ ਥਾਂ ਦੀ ਜਾਂਚ ਕਰਨ ਅਤੇ ਭੌਤਿਕ ਤੇ ਡਿਜੀਟਲ ਸਬੂਤ ਇਕੱਠੇ ਕਰਨ ਦਾ ਕੰਮ ਸੌਂਪਿਆ ਗਿਆ।

ਉਨ੍ਹਾਂ ਦੱਸਿਆ ਕਿ ਵਾਰਦਾਤ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਅਤੇ ਹਮਲਾਵਰਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਉਣ ਲਈ ਸੀਸੀਟੀਵੀ ਦੇ ਅਗਲੇ-ਪਿਛਲੇ ਲਿੰਕੇਜ ਦੀ ਪੈਰਵੀ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਡੀਜੀਪੀ ਨੇ ਦੱਸਿਆ ਕਿ ਫਰੀਦਕੋਟ ਜਿਲ੍ਹਾ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਦਿਆਂ 125 ਕਿਲੋਮੀਟਰ ਦੇ ਘੇਰੇ ਵਿੱਚ ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ, ਜਿਸ ਨਾਲ ਪੁਲਿਸ ਨੂੰ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਲੀਡ ਵਿਕਸਿਤ ਕਰਨ ਵਿੱਚ ਮਦਦ ਮਿਲੀ।

ਡੀਜੀਪੀ ਨੇ ਦੱਸਿਆ ਕਿ ਰਣਨੀਤਕ ਸਥਾਨਾਂ ‘ਤੇ ਮੋਬਾਈਲ ਟਾਵਰ ਰਾਹੀ ਰਿਕਾਰਡ ਪ੍ਰਾਪਤ ਕੀਤਾ ਗਿਆ ਅਤੇ ਇਸ ਦੀ ਵਿਆਪਕ ਡੇਟਾ ਵਿਸ਼ਲੇਸ਼ਣ ਸਾਧਨਾਂ ਰਾਹੀਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਖੁਫੀਆ ਜਾਣਕਾਰੀ ਇਕੱਠੀ ਕਰਨ ਲਈ ਵਿਦੇਸ਼ਾਂ ਵਿਚ ਰਹਿੰਦੇ ਵਿਅਕਤੀਆਂ ਨਾਲ ਸੰਪਰਕ ਸਥਾਪਿਤ ਕੀਤਾ ਗਿਆ।

ਜਾਂਚ ਦੌਰਾਨ ਹੋਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਵਿਆਪਕ ਸਾਜ਼ਿਸ਼ ਬਾਰੇ ਵੀ ਜਾਣਕਾਰੀ ਮਿਲੀ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਬਹੁਤ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡੀਜੀਪੀ ਨੇ ਪੰਜਾਬ ਪੁਲਿਸ ਦੀ ਪੇਸ਼ੇਵਰ ਢੰਗ ਨਾਲ ਜਾਂਚ ਕਰਨ ਅਤੇ ਅਪਰਾਧ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 159 ਮਿਤੀ 10-10-2024 ਨੂੰ ਥਾਣਾ ਕੋਟਕਪੂਰਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 103 (1), 126 (2) ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਹੈ।

In a significant breakthrough amidst the ongoing drive to make Punjab a safe and secure state as per directions of Chief Minister Bhagwant Singh Mann, Punjab Police has solved the murder case of Gurpreet Singh Hari Nau, also known as Bhodi, with the arrest of three members of Gangster-turned-Terrorist Arshdeep Singh alias Arsh Dalla, who emerged as the mastermind, said Director General of Police (DGP) Gaurav Yadav here on Friday.

The DGP accompanied by Inspector General of Police (IGP) Headquarters Dr Sukhchain Singh Gill, DIG Faridkot Range Ashwani Kapur and SSP Faridkot Dr Pragya Jain was addressing a press conference at Punjab Police Headquarters here.Those arrested have been identified as Bilal Ahmed alias Fauji, Guramardeep Singh alias Pontu and Arshdeep Singh alias Jhandu.

As per the information, Gurpreet Singh Hari Nau alias Bhodi was shot dead on October 9, 2024 while returning back home from the village Gurudwara Sahib on his motorcycle Hero Splendor bearing registration number PB-04U-3258.

DGP Gaurav Yadav said that investigations have revealed that the murder of Gurpreet Singh was masterminded from abroad by Arsh Dalla and other persons. Different modules have been used for conducting reccee and executing the murder, with separate handlers based abroad, he said, while adding that the criminals have used cut outs to mask the conspiracy.

“The three arrested persons constituted part of the reccee module, being handled by Canada-based Karamveer Singh alias Gora. The reccee module passed on crucial information to the shooter module through their handlers and cut outs,” he said

The DGP said that the members of the shooter module have been identified and police teams are on manhunt to nabbing them.

During investigations, evidence has come on record indicating the role of Amritpal Singh of Waris Punjab De (WPD) in the murder conspiracy. As per some statements recorded in the investigation, the murder was carried out at the behest of Amritpal Singh.

DGP Gaurav Yadav said that the police would investigate the case on basis of evidence in a professional manner. All angles and theories of crime would be examined threadbare and investigated in accordance with law, he said, while adding that the criminal liability of all persons figuring in the investigations would be determined in accordance with the evidence available as per law.

Sharing operation details, the DGP said that acting swiftly, a Special Investigation Team (SIT) comprising police officials from the Faridkot district and State Special Operations Cell was constituted and separate teams assigned the tasks of visiting the scene of crime and collecting physical and digital evidences.

He said that the CCTV footage at the scene of crime was examined and teams were deputed to follow the forward and backward linkages of CCTVs to determine the entry and exit routes of the assailants.

Meticulous investigations by the Faridkot District Police led to analysis of CCTV footage along a 125 km stretch, which helped the police in establishing the suspects’ movements and develop lead, he said.He said that mobile tower dumps at strategic places were obtained and analyzed through big data analysis tools.

At the same time human intelligence was also obtained and developed.A large number of persons were questioned. Contact was established with persons based abroad as well to glean intelligence.

During investigations, information relating to wider conspiracy to target more individuals has also been received and is being probed.

The DGP reiterated that Punjab Police has been taking the matter very seriously and would get to the bottom of this conspiracy. No persons would be allowed to disturb the hard earned peace and harmony of the state, he added.

“Further investigations are ongoing and more arrests are likely to be made soon,” said the DGP, while reaffirming the commitment of Punjab Police to conduct professional investigation and bringing all persons involved in the crime to justice.

A case FIR No. 159 dated 10-10-2024 had already been registered under sections 103 (1), 126 (2) and 3 (5) of the Bharatiya Nyaya Sanhita (BNS) and section 25 of the Arms Act at Police Station Kotkapura.