Ludhiana Beadbi News : ਲੁਧਿਆਣਾ ’ਚ ਬੇਅਦਬੀ ਦੀ ਵੱਡੀ ਘਟਨਾ, ਮਹਿਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਉਤਾਰੇ ਕੱਪੜੇ
ਗੁਰੂ ਘਰ ‘ਚ ਔਰਤ ਨੇ ਪਾਠੀ ਸਿੰਘ ਸਾਹਮਣੇ ਉਤਾਰੇ ਕੱਪੜੇ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ
ਸ਼ਰਮਨਾਕ ਕਾਰੇ ਦੀ CCTV ਆਈ ਸਾਹਮਣੇ
Ludhiana Beadbi News : ਪੰਜਾਬ ਦੇ ਲੁਧਿਆਣਾ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਔਰਤ ਨੇ ਆਪਣੇ ਕੱਪੜੇ ਉਤਾਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਸੁੱਟ ਦਿੱਤੇ। ਉੱਥੇ ਅਰਦਾਸ ਕਰਨ ਆਏ ਲੋਕਾਂ ਨੇ ਉਸਨੂੰ ਕਿਸੇ ਤਰ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਇੱਕ ਨਾ ਸੁਣੀ ਅਤੇ ਹੰਗਾਮਾ ਜਾਰੀ ਰੱਖਿਆ।
ਇਹ ਸਾਰਾ ਮਾਮਲਾ ਲੁਧਿਆਣਾ ਚ ਪਿਛਲੇ ਦਿਨੀ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੁਗਿਆਣਾ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਿਸ ’ਚ ਔਰਤ ਪਹਿਲਾਂ ਬਹਿਸ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਮਗਰੋਂ ਉਸ ਨੇ ਆਪਣੇ ਕੱਪੜੇ ਪਾੜ ਕੇ ਉਤਰਾਨੇ ਸ਼ੁਰੂ ਕਰ ਦਿੱਤੇ ਅਤੇ ਇਸ ਦੌਰਾਨ ਹੋਰ ਮਹਿਲਾ ਸ਼ਰਧਾਲੂਆਂ ਨੇ ਉਸ ਨੂੰ ਰੋਕ ਦੀ ਵੀ ਕੋਸ਼ਿਸ਼ ਕੀਤੀ। ਪਰ ਉਸਨੇ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ।
ਦੱਸ ਦਈਏ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਕੌਮ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਸਬੰਧੀ ਹਰ ਕਿਸੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਬੀਬੀ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜਿਸਤੋਂ ਬਾਅਦ ਪੁਲਿਸ ਨੇ ਬੇਅਦਬੀ ਕਰਨ ਵਾਲੀ ਬੀਬੀ ਪ੍ਰਕਾਸ਼ ਕੌਰ ਦੇ ਉੱਪਰ ਐਫਆਈਆਰ ਦਰਜ ਕੀਤੀ ਗਈ ਹੈ।
ਦੂਜੇ ਪਾਸੇ ਜਥੇਦਾਰ ਚੀਮਾ ਨੇ ਆਖਿਆ ਕਿ ਕੋਈ ਵੀ ਉੱਠ ਕੇ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਲੱਗ ਪਿਆ ਹੈ ਇਸ ਦਾ ਮੁੱਖ ਕਾਰਨ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਧਰਾਵਾਂ ਤਹਿਤ ਸਜ਼ਾ ਨਹੀਂ ਦਿੱਤੀ ਜਾਂਦੀ ਜੇਕਰ ਕਿਸੇ ਦੋਸ਼ੀ ਉੱਪਰ ਮੁਕਦਮਾ ਦਰਜ ਕਰ ਵੀ ਦਿੱਤਾ ਜਾਂਦਾ ਹੈ ਤਾਂ ਵੀ ਉਹ ਦੋਸ਼ੀ ਕੁਝ ਮਹੀਨੇ ਬਾਅਦ ਬਾਹਰ ਆ ਕੇ ਉਸ ਘਟਨਾ ਨੂੰ ਜਿੱਥੇ ਅੰਜਾਮ ਫਿਰ ਤੋਂ ਦਿੰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਨੂੰ ਵੇਖ ਕੇ ਹੋਰ ਮੁਜਰਮ ਵੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਬਾਰੇ ਸੋਚਦੇ ਹਨ। ਉਹਨਾਂ ਕਿਹਾ ਕਿ ਕੱਲ ਦੀ ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਪੰਜਾਬ ਸਰਕਾਰ ਸੁੱਤੀ ਪਈ ਇੱਕ ਪਾਸੇ ਤਾਂ ਆਖਦੀ ਹੈ ਕਿ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਇਆ ਜਾਵੇਗਾ ਦੂਜੇ ਪਾਸੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਉੱਪਰ ਮੁਕਦਮਾ ਦਰਜ ਕਰਨ ਤੋਂ ਡਰਦੀ ਹੈ।
ਉੱਥੇ ਹੀ ਇਸ ਸਬੰਧੀ ਜਦੋਂ ਥਾਣਾ ਸਾਹਨੇਵਾਲ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਆਖਿਆ ਕਿ ਮੁਕੱਦਮਾ ਦਰਜ ਕਰ ਦਿੱਤਾ ਗਿਆ ਜਲਦ ਹੀ ਬੀਬੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।