Breaking News

ਅਮਰੀਕਾ ਨੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਇੱਕ ਸਪੈਸ਼ਲ ਜਹਾਜ਼ ‘ਚ ਭਰ ਕੇ ਭੇਜਿਆ ਵਾਪਸ

ਵਾਸ਼ਿੰਗਟਨ:ਅਮਰੀਕਾ ਨੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਹੈ।

ਇਸ ਦੇ ਲਈ ਉਹਨਾਂ ਨੇ ਕਿਰਾਏ ‘ਤੇ ਚਾਰਟਰਡ ਜਹਾਜ਼ ਦਾ ਪ੍ਰਬੰਧ ਕੀਤਾ, ਜਿਸ ਦੇ ਲਈ ਭਾਰਤ ਨੇ ਵੀ ਮਦਦ ਕੀਤੀ।

ਇਸ ਮਾਮਲੇ ‘ਤੇ ਹੋਮਲੈਂਡ ਸੁਰੱਖਿਆ ਵਿਭਾਗ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਕਦਮ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੁੱਕਿਆ ਗਿਆ ਹੈ।

ਇਸ ਦੇ ਲਈ 22 ਅਕਤੂਬਰ ਨੂੰ ਚਾਰਟਰ ਫਲਾਈਟ ਭਾਰਤ ਲਈ ਰਵਾਨਾ ਕੀਤੀ ਗਈ ਹੈ।

ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ (DHS) ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

ਇਸ ਤੋਂ ਇਲਾਵਾ ਇਹ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿਚ ਦਾਖਲ ਹੋਣ ਵਾਲਿਆਂ ‘ਤੇ ਸਖਤ ਨਤੀਜੇ ਥੋਪਣ ਅਤੇ ਕਾਨੂੰਨੀ ਪ੍ਰਵੇਸ਼ ਮਾਰਗਾਂ ਦੀ ਵਰਤੋਂ ਨੂੰ ਸੁਚਾਰੂ ਬਣਾਉਣ ਲਈ ਕੰਮ ਕਰ ਰਿਹਾ ਹੈ।

ਇਸ ਕਾਰਨ ਕਈ ਭਾਰਤੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦਾ ਫੈਸਲਾ ਲਿਆ ਗਿਆ ਹੈ।

ਇਸ ਤੋਂ ਇਲਾਵਾ ਇੱਕ ਹੋਰ ਅਧਿਕਾਰੀ ਨੇ ਕਿਹਾ ਕਿ ਭਵਿੱਖ ‘ਚ ਅਮਰੀਕਾ ‘ਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੇਜ਼ੀ ਨਾਲ ਹਟਾਇਆ ਜਾ ਸਕਦਾ ਹੈ।

ਜੂਨ 2024 ਵਿੱਚ ਸਰਹੱਦੀ ਸੁਰੱਖਿਆ ਅਤੇ ਅੰਤਰਿਮ ਨਿਯਮਾਂ ਦੀ ਸ਼ੁਰੂਆਤ ਤੋਂ ਬਾਅਦ ਅਮਰੀਕਾ ਦੀ ਦੱਖਣ-ਪੱਛਮੀ ਸਰਹੱਦ ‘ਤੇ ਸਰਹੱਦ ਪਾਰ ਕਰਨ ਵਿੱਚ 55 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ।

ਇਸ ਤੋਂ ਇਲਾਵਾ ਵਿੱਤੀ ਸਾਲ 2024 ਦੌਰਾਨ 160,000 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਗਿਆ ਸੀ।

ਇਸ ਵਿੱਚ ਭਾਰਤ ਸਮੇਤ 145 ਤੋਂ ਵੱਧ ਦੇਸ਼ਾਂ ਦੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ 495 ਤੋਂ ਵੱਧ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਗਈਆਂ।