On Delhi schools bomb threat, police say hoax email from Russian IP address, organisation’s role being probed ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਫ਼ਵਾਹ, ਲੋਕ ਘਬਰਾਉਣ ਨਾ: ਗ੍ਰਹਿ ਮੰਤਰਾਲਾ
ਨਵੀਂ ਦਿੱਲੀ/ਨੋਇਡਾ, 1 ਮਈ – ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ‘ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ‘ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ‘ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ‘ਚ ਦਿੱਲੀ ਪਬਲਿਕ ਸਕੂਲ, ਸਾਕੇਤ ‘ਚ ਐਮਿਟੀ ਸਕੂਲ ਅਤੇ ਨੋਇਡਾ ਸੈਕਟਰ 30 ‘ਚ ਸਥਿਤ ਦਿੱਲੀ ਪਬਲਿਕ ਸਕੂਲਾਂ ਸਣੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ।
ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲ ਖਾਲੀ ਕਰਵਾ ਲਏ ਗਏ ਹਨ ਅਤੇ ਸਥਾਨਕ ਪੁਲੀਸ ਨੂੰ ਈਮੇਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਬੰਬ ਠੁੱਸ ਕਰਨ ਵਾਲਾ ਦਸਤਾ ਅਤੇ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਤੁਰੰਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਨੋਇਡਾ ਪੁਲੀਸ ਨੇ ਕਿਹਾ ਕਿ ਸ਼ਹਿਰ ਦੇ ਦਿੱਲੀ ਪਬਲਿਕ ਸਕੂਲ ਦੀਆਂ ਕਲਾਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।