Breaking News

ਅਮਰੀਕਾ ਤੋਂ ਲਾਰੈਂਸ ਬਿਸ਼ਨੋਈ ਦੇ ਭਰਾ ਨੂੰ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਸ਼ੁਰੂ

Extradition Process Begins To Bring Back Lawrence Bishnoi’s Brother From US

A special MCOCA court has issued a non-bailable warrant for Anmol Bishnoi’s arrest, said police sources.

ਗੈਰ-ਜ਼ਮਾਨਤੀ ਵਾਰੰਟ ਦੇ ਨਾਲ ਹੀ ਰੈੱਡ ਕਾਰਨਰ ਨੋਟਿਸ ਵੀ ਕੀਤਾ ਹੋਇਆ ਹੈ ਜਾਰੀ

ਮੁੰਬਈ ਪੁਲੀਸ ਦੀ ਕ੍ਰਾਈਮ ਬਰਾਂਚ ਨੇ ਬੌਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਮੁੰਬਈ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਦਾਲਤ ਨੇ ਪਹਿਲਾਂ ਹੀ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੋਇਆ ਹੈ ਅਤੇ ਨਾਲ ਹੀ ਉਸ ਦੀ ਵਿਦੇਸ਼ ਵਿਚ ਭਾਲ ਕਰਨ ਲਈ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੈ।

ਮੁੰਬਈ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨ ਲਈ ਕੁਝ ਅਦਾਲਤੀ ਦਸਤਾਵੇਜ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਲਈ ਇੱਕ ਰਸਮੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਨੇ ਕਿਹਾ ਕਿ ਵਿਦੇਸ਼ ਤੋਂ ਕਿਸੇ ਅਪਰਾਧੀ ਨੂੰ ਵਾਪਸ ਲਿਆਉਣ ਲਈ ਅਦਾਲਤੀ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ ਦੀ ਜ਼ਰੂਰਤ ਹੁੰਦੀ ਹੈ।

The Crime Branch of Mumbai Police has begun the extradition process to bring back Anmol Bishnoi, the younger brother of notorious gangster Lawrence Bishnoi who is wanted in the firing case outside actor Salman Khan’s house, from the US.

A special court for Maharashtra Control of Organised Crime Act (MCOCA) cases has issued a non-bailable warrant for Anmol Bishnoi’s arrest, said police sources. They said they are waiting for certain court documents to complete the formalities, after which a formal proposal will be sent to the central government for further action.

ਭਾਰਤ ਵੱਲੋਂ ਸਿੱਖ ਵੱਖਵਾਦੀਆਂ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਦੇ ਮੁੱਦੇ ’ਤੇ ਭਾਰਤ ਅਤੇ ਅਮਰੀਕਾ ਵਿਚਕਾਰ ਤਣਾਅ ਦਰਮਿਆਨ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੇਕ ਸੁਲੀਵਨ ਨੇ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਵਾਲ ਨਾਲ ਫੋਨ ’ਤੇ ਗੱਲਬਾਤ ਕੀਤੀ।

ਇਸ ਦੌਰਾਨ ਦੋਹਾਂ ਨੇ ਖੇਤਰੀ ਸੁਰੱਖਿਆ ਘਟਨਾਵਾਂ, ਰੱਖਿਆ ਸਹਿਯੋਗ ਸਮੇਤ ਦੁਵੱਲੇ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਵ੍ਹਾਈਟ ਹਾਊਸ ਨੇ ਡੋਵਾਲ ਅਤੇ ਸੁਲੀਵਾਨ ਵਿਚਕਾਰ ਗੱਲਬਾਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਆਗੂਆਂ ਨੇ ਹਿੰਦ-ਪ੍ਰਸ਼ਾਂਤ ਖ਼ਿੱਤੇ ਅਤੇ ਆਲਮੀ ਪੱਧਰ ’ਤੇ ਸਥਿਰਤਾ ਯਕੀਨੀ ਬਣਾਉਣ ਲਈ ਹੋਰ ਜ਼ਿਆਦਾ ਕੋਸ਼ਿਸ਼ਾਂ ਕਰਨ ’ਤੇ ਜ਼ੋਰ ਦਿੱਤਾ।

ਅਮਰੀਕਾ ਨੇ ਇਸ ਹਫ਼ਤੇ ਦੇ ਸ਼ੁਰੂ ’ਚ ਕਿਹਾ ਸੀ ਕਿ ਕੈਨੇਡਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਲਾਏ ਗਏ ਦੋਸ਼ ਚਿੰਤਾਜਨਕ ਹਨ। ਅਮਰੀਕੀ ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਕੈਨੇਡਾ ਸਰਕਾਰ ਵੱਲੋਂ ਲਾਏ ਗਏ ਦੋਸ਼ ਚਿੰਤਾਜਨਕ ਹਨ ਅਤੇ ਅਸੀਂ ਉਨ੍ਹਾਂ ਦੋਸ਼ਾਂ ਬਾਰੇ ਕੈਨੇਡਾ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨਾ ਜਾਰੀ ਰੱਖਾਂਗੇ।’’ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ‘ਵਾਸ਼ਿੰਗਟਨ ਪੋਸਟ’ ਦੀ ਇਕ ਰਿਪੋਰਟ ਦੀ ਪੁਸ਼ਟੀ ਕੀਤੀ ਸੀ ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਕੈਨੇਡਾ ’ਚ ਖਾਲਿਸਤਾਨੀ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਮੁਹਿੰਮ ਪਿੱਛੇ ਸ਼ਾਹ ਦਾ ਹੱਥ ਸੀ।

ਅਮਰੀਕਾ ਨੇ ਭਾਰਤ ਤੇ ਚੀਨ ਵਿਚਾਲੇ ਤਣਾਅ ਘਟਣ ਦਾ ਸਵਾਗਤ ਕੀਤਾ

ਅਮਰੀਕਾ ਨੇ ਕਿਹਾ ਕਿ ਉਹ ਭਾਰਤ-ਚੀਨ ਸਰਹੱਦ ’ਤੇ ਤਣਾਅ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਵਾਗਤ ਕਰਦਾ ਹੈ। ਉਸ ਨੇ ਇਹ ਵੀ ਕਿਹਾ ਕਿ ਅਮਰੀਕਾ ਨੂੰ ਭਾਰਤ ਸਰਕਾਰ ਨੇ ਇਸ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਮਿਲਰ ਨੇ ਕਿਹਾ ਕਿ ਅਮਰੀਕਾ ਨੇ ਤਣਾਅ ਘਟਾਉਣ ’ਚ ਕੋਈ ਭੂਮਿਕਾ ਨਹੀਂ ਨਿਭਾਈ ਹੈ।

A red corner notice has also been issued for his search abroad, the sources added.