CM Bhagwant Mann -ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ; ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਸੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਇਨਫੈਕਸ਼ਨ ਤੋਂ ਪੀੜਤ ਹਨ।
ਅੱਜ ਡਾਕਟਰਾਂ ਦੀ ਸਲਾਹ ’ਤੇ ਮੁੱਖ ਮੰਤਰੀ ਨੂੰ ਫ਼ੌਰੀ ਫੋਰਟਿਸ ਹਸਪਤਾਲ ਲਿਜਾਇਆ ਗਿਆ। ਜਦੋਂ ਪੰਜਾਬ ਦੇ ਲੋਕ ਇਸ ਵੇਲੇ ਹੜ੍ਹਾਂ ਨਾਲ ਜੂਝ ਰਹੇ ਹਨ ਤਾਂ ਉਸ ਵਕਤ ਮੁੱਖ ਮੰਤਰੀ ਦੀ ਤਬੀਅਤ ਵਿਗੜ ਜਾਣ ਨਾਲ ਸਮੁੱਚੇ ਕਾਰਜਾਂ ਦਾ ਪ੍ਰਭਾਵਿਤ ਹੋਣਾ ਵੀ ਸੁਭਾਵਿਕ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਨੂੰ ਤੁੰਰਤ ICU ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਪਤਨੀ ਡਾ.ਗੁਰਪ੍ਰੀਤ ਕੌਰ ਵੀ ਮੌਜੂਦ ਹਨ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਵੀਰਵਾਰ ਨੂੰ ਸਵੇਰੇ ਮੁੱਖ ਮੰਤਰੀ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਭਗਵੰਤ ਮਾਨ ਨੂੰ ਤੇਜ਼ ਬੁਖ਼ਾਰ ਹੈ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ‘ਤੇ ਹੀ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਉਹ ਬਿਮਾਰ ਹੋ ਗਏ ਸਨ। ਇਸ ਦੌਰਾਨ ਵੀਰਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰਚੇ ਸਨ।
ਇਸ ਵੇਲੇ ਪੰਜਾਬ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ ਤਾਂ ਜੋ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਸੰਭਾਲ ਰਹੇ ਹਨ।