Punjab News: ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ
Punjab News: Karnail Singh Pir Mohammad resigns from SAD
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਅਸਤੀਫ਼ਾ ਦਿੱਤਾ ਹੈ।
ਅਕਾਲੀ ਆਗੂ ਪੀਰ ਮੁਹੰਮਦ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ ਅਤੇ ਤਾਕਤ ਨਹੀਂ ਛੱਡਣਾ ਚਾਹੁੰਦੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਰਮੁਹੰਮਦ ਨੇ ਬੜੀ ਹੁਸ਼ਿਆਰੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਵਰਕਿੰਗ ਕਮੇਟੀ ਮਗਰੋਂ ਸਮੁੱਚਾ ਢਾਂਚਾ ਉਂਝ ਹੀ ਭੰਗ ਹੋ ਜਾਣਾ ਸੀ ਪਰ ਪੀਰ ਮੁਹੰਮਦ ਨੇ ਦਿਖਾਵੇ ਲਈ ਐਨ ਪਹਿਲਾਂ ਇਹ ਕਦਮ ਚੁੱਕਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੀਰ ਮੁਹੰਮਦ ਦੀ ‘ਕਲਾ’ ਹੈ।
Exclusive: ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ Peer Mohammad ਬੇਬਾਕ Interview, ‘ਸੁਖਬੀਰ ਕਾਂਗਰਸ ਨਾਲ ਵੀ ਜਾ ਸਕਦੈ’ – ਕਰਨੈਲ ਸਿੰਘ ਪੀਰ ਮੁਹੰਮਦ
ਬਿਕਰਮ ਮਜੀਠੀਆ ਕਹਿੰਦਾ ਮੇਰੀ ਵੀ ਕੋਈ ਨਹੀਂ ਸੁਣਦਾ – ਕਰਨੈਲ ਸਿੰਘ ਪੀਰ ਮੁਹੰਮਦ