Breaking News

ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ ‘ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

ਜਲੰਧਰ ਦੇ ਗੜਾ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਤਾਜ ਮਾਰਕਿਟ ਦੇ ਕੋਲ ਇਕ ਹੋਟਲ ਵਿਚੋਂ ਔਰਤ ਨੇ ਆਪਣੇ ਪਤੀ ਨੂੰ ਉਸ ਦੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਏ ਰੰਗੇ ਹੱਥੇ ਫੜ ਲਿਆ। ਹੰਗਾਮਾ ਹੁੰਦਾ ਵੇਖ ਪਤੀ ਅਤੇ ਉਸ ਦੀ ਪ੍ਰੇਮਿਕਾ ਤੁਰੰਤ ਮੌਕੇ ਤੋਂ ਵਾਹਨ ਲੈ ਤੇ ਫਰਾਰ ਹੋ ਗਏ।

ਪੀੜਤ ਮਹਿਲਾ ਵੱਲੋਂ ਮਾਮਲੇ ਦੀ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਸ ਨੂੰ ਦਿੱਤੀ ਗਈ ਹੈ।


ਮਿਲੀ ਜਾਣਕਾਰੀ ਮੁਤਾਬਕ ਗੜਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 7 ਸਾਲ ਹੋ ਗਏ ਹਨ। ਉਸ ਦਾ ਵਿਆਹ ਗੜਾ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੋਇਆ ਸੀ। ਉਸ ਦੀ 6 ਸਾਲ ਦੀ ਬੇਟੀ ਵੀ ਹੈ।

ਉਸ ਨੇ ਦੱਸਿਆ ਕਿ ਪਿਛਲੇ ਕਰੀਬ ਇਕ ਸਾਲ ਤੋਂ ਉਸ ਦਾ ਪਤੀ ਉਸ ਨਾਲ ਚੰਗਾ ਵਤੀਰਾ ਨਹੀਂ ਕਰ ਰਿਹਾ ਸੀ, ਜਿਸ ਦੇ ਚਲਦਿਆਂ ਉਸ ਦਾ ਪਤੀ ਨਾਲ ਕਈ ਵਾਰ ਝਗੜਾ ਵੀ ਹੋਇਆ।

ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦਾ ਕਿਸੇ ਹੋਰ ਕੁੜੀ ਨਾਲ ਪ੍ਰੇਮ ਸੰਬੰਧ ਚੱਲ ਰਹੇ ਹਨ।

ਮਹਿਲਾ ਦਾ ਦੋਸ਼ ਹੈ ਕਿ ਜਦੋਂ ਉਸ ਨੇ ਆਪਣੇ ਪਤੀ ਨੂੰ ਉਕਤ ਕੁੜੀ ਨੂੰ ਛੱਡਣ ਦੀ ਗੱਲ ਕਹੀ ਤਾਂ ਉਸ ਨੇ ਤਲਾਕ ਲੈਣ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ।

ਮਹਿਲਾ ਦਾ ਦੋਸ਼ ਹੈ ਕਿ ਬੇਟੀ ਦੇ ਭਵਿੱਖ ਨੂੰ ਵੇਖਦੇ ਹੋਏ ਉਸ ਨੇ ਤਲਾਕ ਲੈਣ ਤੋਂ ਮਨ੍ਹਾ ਕਰ ਦਿੱਤਾ ਅਤੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਪਰ ਪਤੀ ਨਹੀਂ ਸੁਧਰਿਆ।

ਮਹਿਲਾ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਸੀ ਕਿ ਉਸ ਦਾ ਪਤੀ ਗੜ੍ਹਾ ਵਿਚ ਤਾਜ ਮਾਰਕਿਟ ਦੇ ਇਕ ਹੋਟਲ ਵਿਚ ਆਪਣੀ ਪ੍ਰੇਮਿਕਾ ਦੇ ਨਾਲ ਆਇਆ ਹੋਇਆ ਹੈ।

ਮਹਿਲਾ ਤੁਰੰਤ ਹੋਟਲ ਪਹੁੰਚੀ ਅਤੇ ਬਾਹਰ ਪਤਾ ਦਾ ਇੰਤਜ਼ਾਰ ਕਰਨ ਲੱਗੀ। ਜਦੋਂ ਉਸ ਦਾ ਪਤੀ ਪ੍ਰੇਮਿਕਾ ਨਾਲ ਹੋਟਲ ਵਿਚੋਂ ਬਾਹਰ ਨਿਕਲਿਆ ਤਾਂ ਉਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਪ੍ਰੇਮਿਕਾ ਨਾਲ ਪਤੀ ਨੂੰ ਵੇਖ ਮਹਿਲਾ ਬੋਲਦੀ ਰਹੀ ਕਿ ਇਸ ਨੇ ਮੇਰਾ ਘਰ ਖ਼ਰਾਬ ਕਰ ਦਿੱਤਾ, ਸ਼ਕਲ ਵਿਖਾ ਆਪਣੀ। ਮਹਿਲਾ ਦਾ ਦੋਸ਼ ਹੈ ਕਿ ਉਸ ਦੇ ਪਤੀ ਦੀ ਪ੍ਰੇਮਿਕਾ ਵਿਆਹੁਤਾ ਹੈ ਅਤੇ ਉਸ ਦੇ ਪਹਿਲਾਂ ਵੀ ਤਿੰਨ ਵਿਆਹ ਹੋ ਚੁੱਕੇ ਹਨ।


ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ ‘ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ
ਕੁਮੈਂਟ ਬਾਕਸ ‘ਚ ਪੜ੍ਹੋ ਪੂਰੀ ਖ਼ਬਰ