Breaking News

“Modi’s ₹1,600 Crore Punjab Flood Relief Package Slammed as ‘Joke’ Amidst Massive Losses”

“Modi’s ₹1,600 Crore Punjab Flood Relief Package Slammed as ‘Joke’ Amidst Massive Losses”

-ਪੰਜਾਬ ਆਏ ਮੋਦੀ ਨੇ ਮਦਦ ਦੇ ਨਾਂ ‘ਤੇ ਕੀਤਾ ਮਜ਼ਾਕ

The recent flood relief “package” announced by Prime Minister Narendra Modi for Punjab has indeed drawn widespread criticism for being inadequate, often dismissed as a token gesture or even a “joke” by state leaders and opposition voices.

ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਜੋ ਸੂਬੇ ਕੋਲ ਮੌਜੂਦ ਇਸ ਦੇ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਇਸ ਦੌਰਾਨ ਉਨ੍ਹਾਂ ਮ੍ਰਿਤਕਾਂ ਦੇ ਵਾਰਿਸਾਂ ਲਈ 2-2 ਲੱਖ ਰੁਪਏ ਦੇਣ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ। ਉਧਰ ਵਿਰੋਧੀ ਧਿਰ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਪੈਕੇਜ ਨੂੰ ਬੇਰਹਿਮ ਮਜ਼ਾਕ ਕਰਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 50 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਸੀ ਜਦੋਂਕਿ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।

ਪ੍ਰਧਾਨ ਮੰਤਰੀ ਸ੍ਰੀ ਮੋਦੀ ਹਵਾਈ ਸਰਵੇਖਣ ਮਗਰੋਂ ਗੁਰਦਾਸਪੁਰ ਪੁੱਜੇ ਜਿਸਨੂੁੰ ਹੜ੍ਹਾਂ ਦੀ ਸਭ ਤੋਂ ਵੱਧ ਮਾਰ ਪਈ ਹੈ। ਉਨ੍ਹਾਂ ਇੱਥੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਇਲਾਵਾ ਐੱਨਡੀਆਰਐੱਫ ਤੇ ਐੱੱਸਡੀਆਰਐੱਫ ਦੀਆਂ ਟੀਮਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਤੇ ਪੁਨਰਵਸੇਬੇ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਇਲਾਵਾ ਨੁਕਸਾਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਤਰੁਣ ਚੁੱਘ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਮਿਲਣ ਵਾਲੀ ਇਹ ਸਹਾਇਤਾ ਰਾਸ਼ੀ ਐੱਸ ਡੀ ਆਰ ਐੱਫ (ਸੂਬਾ ਆਫ਼ਤ ਪ੍ਰਬੰਧਨ ਫੰਡ) ਅਤੇ ਪੀ ਐੱਮ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਦਾ ਅਗਾਊਂ ਭੁਗਤਾਨ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸੰਨ 1988 ਮਗਰੋਂ ਆਏ ਹੁਣ ਤੱਕ ਦੇ ਸਭ ਤੋਂ ਵੱਧ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਨਦੀਆਂ ਤੇ ਇਨ੍ਹਾਂ ਦੀਆਂ ਸਹਾਇਕ ਨਦੀਆਂ ’ਚ ਪਹਾੜੀ ਇਲਾਕਿਆਂ ’ਚੋਂ ਆਏ ਬਰਸਾਤੀ ਪਾਣੀ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਆਏ ਹਨ ਜਦਕਿ ਪੰਜਾਬ ਵਿੱਚ ਪਿਛਲੇ ਦਿਨਾਂ ’ਚ ਪਏ ਭਾਰੀ ਮੀਂਹ ਨੇ ਵੀ ਸਥਿਤੀ ਗੰਭੀਰ ਕਰ ਦਿੱਤੀ। ਪੰਜਾਬ ’ਚ ਇਸ ਸਮੇਂ ਹੜ੍ਹਾਂ ਕਾਰਨ ਜਿੱਥੇ 51 ਜਣੇ ਮਾਰੇ ਗਏ ਹਨ, ਉੱਥੇ 1.84 ਲੱਖ ਹੈਕਟੇਅਰ ’ਚ ਬੀਜੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਜੋ ਸੂਬੇ ਕੋਲ ਮੌਜੂਦ ਇਸ ਦੇ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਇਸ ਦੌਰਾਨ ਉਨ੍ਹਾਂ ਮ੍ਰਿਤਕਾਂ ਦੇ ਵਾਰਿਸਾਂ ਲਈ 2-2 ਲੱਖ ਰੁਪਏ ਦੇਣ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ। ਉਧਰ ਵਿਰੋਧੀ ਧਿਰ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਪੈਕੇਜ ਨੂੰ ਬੇਰਹਿਮ ਮਜ਼ਾਕ ਕਰਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 50 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਸੀ ਜਦੋਂਕਿ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।

ਪ੍ਰਧਾਨ ਮੰਤਰੀ ਸ੍ਰੀ ਮੋਦੀ ਹਵਾਈ ਸਰਵੇਖਣ ਮਗਰੋਂ ਗੁਰਦਾਸਪੁਰ ਪੁੱਜੇ ਜਿਸਨੂੁੰ ਹੜ੍ਹਾਂ ਦੀ ਸਭ ਤੋਂ ਵੱਧ ਮਾਰ ਪਈ ਹੈ। ਉਨ੍ਹਾਂ ਇੱਥੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਇਲਾਵਾ ਐੱਨਡੀਆਰਐੱਫ ਤੇ ਐੱੱਸਡੀਆਰਐੱਫ ਦੀਆਂ ਟੀਮਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਤੇ ਪੁਨਰਵਸੇਬੇ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਇਲਾਵਾ ਨੁਕਸਾਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਤਰੁਣ ਚੁੱਘ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਮਿਲਣ ਵਾਲੀ ਇਹ ਸਹਾਇਤਾ ਰਾਸ਼ੀ ਐੱਸ ਡੀ ਆਰ ਐੱਫ (ਸੂਬਾ ਆਫ਼ਤ ਪ੍ਰਬੰਧਨ ਫੰਡ) ਅਤੇ ਪੀ ਐੱਮ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਦਾ ਅਗਾਊਂ ਭੁਗਤਾਨ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸੰਨ 1988 ਮਗਰੋਂ ਆਏ ਹੁਣ ਤੱਕ ਦੇ ਸਭ ਤੋਂ ਵੱਧ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਨਦੀਆਂ ਤੇ ਇਨ੍ਹਾਂ ਦੀਆਂ ਸਹਾਇਕ ਨਦੀਆਂ ’ਚ ਪਹਾੜੀ ਇਲਾਕਿਆਂ ’ਚੋਂ ਆਏ ਬਰਸਾਤੀ ਪਾਣੀ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਆਏ ਹਨ ਜਦਕਿ ਪੰਜਾਬ ਵਿੱਚ ਪਿਛਲੇ ਦਿਨਾਂ ’ਚ ਪਏ ਭਾਰੀ ਮੀਂਹ ਨੇ ਵੀ ਸਥਿਤੀ ਗੰਭੀਰ ਕਰ ਦਿੱਤੀ। ਪੰਜਾਬ ’ਚ ਇਸ ਸਮੇਂ ਹੜ੍ਹਾਂ ਕਾਰਨ ਜਿੱਥੇ 51 ਜਣੇ ਮਾਰੇ ਗਏ ਹਨ, ਉੱਥੇ 1.84 ਲੱਖ ਹੈਕਟੇਅਰ ’ਚ ਬੀਜੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਪੰਜਾਬੀਆਂ ਨਾਲ ਮਜ਼ਾਕ ਕੀਤਾ: ਕਾਂਗਰਸ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਬਹੁਤ ਹੀ ਘੱਟ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਤੋਂ ਬਹੁਤ ਉਮੀਦਾਂ ਸਨ, ਪਰ ਉਨ੍ਹਾਂ ਨੇ ਪੰਜਾਬੀਆਂ ਨੂੰ ਬਹੁਤ ਥੋੜ੍ਹੀ ਰਕਮ ਦੇ ਕੇ ਮਜ਼ਾਕ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਵਿੱਚ ਖੜ੍ਹਾ ਰਿਹਾ ਹੈ, ਪਰ ਅੱਜ ਪੰਜਾਬ ਨੂੰ ਲੋੜ ਹੈ ਤਾਂ ਕੇਂਦਰ ਸਰਕਾਰ ਪਿੱਠ ਦਿਖਾ ਰਹੀ ਹੈ। ਉਨ੍ਹਾਂ ਇਸ ਪੈਕੇਜ ਨੂੰ ਨੁਕਸਾਨ ਦੀ ਮਾਤਰਾ ਦੇ ਅਨੁਸਾਰ ਸੋਧਣ ਦੀ ਅਪੀਲ ਕੀਤੀ।

ਪੰਜਾਬ ਨਾਲ ਮੁੜ ਤੋਂ ਕੀਤਾ ਵਿਤਕਰਾ: ਕੈਬਨਿਟ ਮੰਤਰੀ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਅਤੇ 20 ਹਜ਼ਾਰ ਕਰੋੜ ਰੁਪਏ ਹੜ੍ਹਾਂ ਦੇ ਨੁਕਸਾਨ ਦੇ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ਼ 1600 ਕਰੋੜ ਰੁਪਏ ਦਿੱਤੇ ਗਏ ਹਨ।

ਔਜਲਾ ਵੱਲੋਂ ਰਾਹਤ ਪੈਕੇਜ ਨਾਲ ਅਸੰਤੁਸ਼ਟੀ ਦਾ ਪ੍ਰਗਟਾਵਾ
ਅੰਮ੍ਰਿਤਸਰ (ਟਨਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਦੌਰੇ ਮਗਰੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨਾਲ ਅਸਹਿਮਤੀ ਤੇ ਨਿਰਾਸ਼ਾ ਪ੍ਰਗਟਾਉਂਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੂਬੇ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਰਾਹਤ ਪੈਕੇਜ ਨੂੰ ਅਨਿਆਂਪੂਰਨ ਕਰਾਰ ਦਿੰਦਿਆਂ ਕਿਹਾ ਕਿ ਇਹ ਸਮੁੰਦਰ ਵਿੱਚ ਇੱਕ ਬੂੰਦ ਵਾਂਗ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪੰਜਾਬੀ ਭਾਈਚਾਰਾ ਦੇਸ਼ ਦੀ ਸੁਰੱਖਿਆ ਅਤੇ ਹੋਰ ਕਾਰਜਾਂ ਵਿੱਚ ਹਮੇਸ਼ਾ ਅੱਗੇ ਰਿਹਾ ਪਰ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

Check Also

Nurse Naseeb Kaur Murder News: ਨਰਸ ਦੀ ਹੱਤਿਆ ਦੇ ਦੋਸ਼ ਵਿੱਚ ਬਰਖ਼ਾਸਤ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ ਦੀ ਸਜ਼ਾ

Nurse Naseeb Kaur Murder News: ਨਰਸ ਦੀ ਹੱਤਿਆ ਦੇ ਦੋਸ਼ ਵਿੱਚ ਬਰਖ਼ਾਸਤ ਪੁਲਿਸ ਮੁਲਾਜ਼ਮ ਨੂੰ …