ਅਰਸ਼ ਡਾਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਿਆ ਗਿਆ ਹੈ। ਇਹ ਜਾਣਕਾਰੀ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਨੇ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਮਹੀਨੇ ਕੈਨੇਡਾ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਹੋਈ ਸੀ, ਜਿਸ ਵਿੱਚ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਮੌਜੂਦ ਦੱਸਿਆ ਜਾਂਦਾ ਹੈ।
ਸੂਤਰਾਂ ਮੁਤਾਬਕ ਕੈਨੇਡਾ ਪੁਲਿਸ ਨੇ ਇਸ ਮਾਮਲੇ ‘ਚ ਹੀ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਕੈਨੇਡਾ ਦੇ ਮਿਲਟਨ ‘ਚ 27-28 ਅਕਤੂਬਰ ਨੂੰ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ ਪੁਲਿਸ ਜਾਂਚ ਕਰ ਰਹੀ ਹੈ ਅਤੇ ਘਟਨਾ ਵਿੱਚ ਅਰਸ਼ ਡੱਲਾ ਦੀ ਸ਼ਮੂਲੀਅਤ ਦਾ ਵੀ ਅੰਦਾਜ਼ਾ ਹੈ, ਜਿਸ ਨੂੰ ਲੈ ਕੇ ਪੁਲਿਸ ਨੇ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲਿਆ ਦੱਸਿਆ ਜਾ ਰਿਹਾ ਹੈ।
ਸੁਰੱਖਿਆ ਏਜੰਸੀਆਂ ਦੇ ਸੂਤਰਾਂ ਅਨੁਸਾਰ ਇਸ ਸਮੇਂ ਅਰਸ਼ ਡੱਲਾ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਰਹਿ ਰਿਹਾ ਹੈ।
ਹਾਲਾਂਕਿ, ਕੈਨੇਡੀਅਨ ਸਰਕਾਰ ਜਾਂ ਪੁਲਿਸ ਨੇ ਅਜੇ ਤੱਕ ਅਰਸ਼ ਡੱਲਾ ਦੀ ਗ੍ਰਿਫਤਾਰੀ ਜਾਂ ਹਿਰਾਸਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਕੈਨੇਡੀਅਨ ਏਜੰਸੀਆਂ ਦੇ ਅਨੁਸਾਰ, ਹਾਲਟਨ ਰੀਜਨਲ ਪੁਲਿਸ ਸਰਵਿਸ (ਐਚਆਰਪੀਐਸ) ਮਿਲਟਨ ਵਿੱਚ ਬੀਤੇ ਸੋਮਵਾਰ ਸਵੇਰੇ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।
ਡੱਲਾ ਨੂੰ 2023 ‘ਚ ਪਾਇਆ ਗਿਆ ਸੀ ਅੱਤਵਾਦੀ ਸੂਚੀ ‘ਚ ਸ਼ਾਮਲ
ਭਾਰਤੀ ਸੁਰੱਖਿਆ ਏਜੰਸੀਆਂ ਕੋਲ ਅਜਿਹੇ ਕਈ ਇਨਪੁਟ ਹਨ ਕਿ ਅਰਸ਼ ਡੱਲਾ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ।
ਦੱਸ ਦਈਏ ਕਿ ਮੋਗਾ ਦੇ ਰਹਿਣ ਵਾਲੇ ਅਰਸ਼ ਡੱਲਾ ਨੂੰ ਜਨਵਰੀ 2023 ਵਿੱਚ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਸੀ।
ਸੂਤਰਾਂ ਅਨੁਸਾਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ ਜਾਂ ਨਹੀਂ ਜਾਂ ਉਹ ਹਾਲੇ ਜੇਲ੍ਹ ਵਿੱਚ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਕਿਉਂਕਿ ਭਾਰਤ-ਕੈਨੇਡਾ ਤਣਾਅ ਵਿਚਾਲੇ ਸਾਰੇ ਡਿਪਲੋਮੈਟਿਕ ਚੈਨਲ ਬੰਦ ਹਨ। ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ।