Rajoana mercy petition: ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ
The Supreme Court on Monday urged President Droupadi Murmu to decide the long-pending mercy petition of Balwant Singh Rajoana within two weeks.
The court added that if no decision is made before the next hearing on December 5, it would consider Rajoana’s plea to release him temporarily.
ਨਵੀਂ ਦਿੱਲੀ, 18 ਨਵੰਬਰ
ਸੁਪਰੀਮ ਕੋਰਟ (Supreme Court of India) ਨੇ ਸੋਮਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਦੇ ਸਕੱਤਰ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦੀ ਉਡੀਕ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਅੱਗੇ ਪੇਸ਼ ਕਰਨ ਤਾਂ ਕਿ ਰਾਸ਼ਟਰਪਤੀ ਮੁਰਮੂ ਇਸ ’ਤੇ ਗ਼ੌਰ ਕਰ ਸਕਣ।
ਇਹ ਹੁਕਮ ਜਸਟਿਸ ਬੀਆਰ ਗਵਈ, ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਜਾਰੀ ਕੀਤੇ ਹਨ।
ਬੈਂਚ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ ‘ਤੇ ਵਿਚਾਰ ਕਰਨ।
ਬੈਂਚ ਨੇ ਕਿਹਾ, “ਇਸ ਮਾਮਲੇ ਨੂੰ ਅੱਜ ਲਈ ਖ਼ਾਸ ਤੌਰ ‘ਤੇ ਰੱਖੇ ਜਾਣ ਦੇ ਬਾਵਜੂਦ ਕੋਈ ਵੀ ਭਾਰਤੀ ਯੂਨੀਅਨ (ਭਾਰਤ ਸਰਕਾਰ) ਵੱਲੋਂ ਪੇਸ਼ ਨਹੀਂ ਹੋਇਆ। ਅਦਾਲਤ ਸਿਰਫ ਇਸੇ ਕੇਸ ਲਈ ਬੈਠੀ ਸੀ।’