Breaking News

TarnTaran News: ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਪਿਤਾ ਨੇ ਵੀ ਤਿਆਗੇ ਪ੍ਰਾਣ

TarnTaran News: ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੁੱਤ ਦੀ ਮੌਤ, ਸਦਮਾ ਨਾ ਸਹਾਰਦਿਆਂ ਪਿਤਾ ਨੇ ਵੀ ਤਿਆਗੇ ਪ੍ਰਾਣ

 

 

 

 

ਪੁੱਤ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Chuslewar TarnTaran News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵੜ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਪਿਤਾ ਨੇ ਵੀ ਦਮ ਤੋੜ ਦਿੱਤਾ।

 

 

 

 

ਜਾਣਕਾਰੀ ਅਨੁਸਾਰ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ‘ਤੇ ਗਏ ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਚੂਸਲੇਵੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦਾ ਸਦਮਾ ਨਾ ਸਹਾਰਦਿਆਂ ਉਸ ਦੇ ਪਿਤਾ ਨੇ ਵੀ ਪ੍ਰਾਣ ਤਿਆਗ ਦਿੱਤੇ। ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਇਕੱਠਿਆਂ ਹੀ ਪਿੰਡ ਚੂਸਲੇਵੜ ਵਿਖੇ ਸਸਕਾਰ ਕੀਤਾ ਗਿਆ।

 

 

 

 

 

 

ਦੱਸ ਦੇਈਏ ਕਿ ਜਗਜੀਤ ਸਿੰਘ ਬੀਤੇ ਸੋਮਵਾਰ ਨੂੰ ਆਪਣੇ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਗਿਆ ਸੀ ਅਤੇ ਵੀਰਵਾਰ ਉਸ ਨੂੰ ਦਿਲ ‘ਚ ਦਰਦ ਹੋਇਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰ ਦੀ ਨਿਗਰਾਨੀ ਹੇਠ ਐਬੂਲੈਂਸ ਰਾਹੀਂ ਨਾਂਦੇੜ ਤੋਂ ਪੰਜਾਬ ਲਈ ਰੈਫ਼ਰ ਕੀਤਾ ਗਿਆ, ਜਿਸ ਦੌਰਾਨ ਰਸਤੇ ‘ਚ ਉਸ ਦੀ ਮੌਤ ਹੋ ਗਈ। ਜਦ ਪੁੱਤ ਦੀ ਮੌਤ ਦੀ ਜਾਣਕਾਰੀ ਪਿਤਾ ਰਸਾਲ ਸਿੰਘ ਨੂੰ ਮਿਲੀ ਤਾਂ ਉਹ ਵੀ ਸਦਮਾ ਨਾ ਸਹਾਰਦਾ ਹੋਇਆ ਆਪਣੇ ਆਂ ਪ੍ਰਾਣ ਤਿਆਗ ਗਿਆ।

Check Also

Haryana News: SHO ਨੂੰ ਇੱਕ ਘੰਟੇ ਲਈ ਹਵਾਲਾਤ ਵਿਚ ਕੀਤਾ ਬੰਦ

Haryana News: SHO ਨੂੰ ਇੱਕ ਘੰਟੇ ਲਈ ਹਵਾਲਾਤ ਵਿਚ ਕੀਤਾ ਬੰਦ ਕਤਲ ਕੇਸ ਵਿਚ ਗਵਾਹੀ …