Breaking News

ਅਮਰੀਕਾ ਵੱਲੋਂ ਕੈਨੇਡਾ ਹਵਾਲੇ ਕੀਤਾ ਜਾ ਸਕਦੈ ਅਨਮੋਲ ਬਿਸ਼ਨੋਈ

ਨਵੀਂ ਦਿੱਲੀ, 19 ਨਵੰਬਰ

ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਭਰਾ ਅਨਮੋਲ ਬਿਸ਼ਨੋਈ ਨੂੰ ਅਧਿਕਾਰਤ ਤੌਰ ’ਤੇ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਜਾਣਕਾਰੀ ਆਲਾ ਮਿਆਰੀ ਸੂਤਰਾਂ ਨੇ ਦਿੱਤੀ। ਹਾਲਾਂਕਿ, ਭਾਰਤ ਵੱਲੋਂ ਉਸ ਦੀ ਹਵਾਲਗੀ ਦੀ ਮੰਗ ਕੀਤੀ ਜਾ ਰਹੀ ਹੈ ਪਰ ਲੋੜੀਂਦੇ ਭਗੌੜੇ ਮੁਲਜ਼ਮ ਨੂੰ ਹਰਦੀਪ ਸਿੰਘ ਨਿੱਝਰ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਪਹਿਲਾਂ ਕੈਨੇਡਾ ਦੇ ਅਧਿਕਾਰੀਆਂ ਹਵਾਲੇ ਕੀਤਾ ਜਾ ਸਕਦਾ ਹੈ।

FBI released wanted poster for Indian RAW official Vikash Yadav in three languages.

ਭਾਰਤ ਨੂੰ ਕੈਨੇਡਾ ਤੋਂ ਬਾਅਦ ਬਿਸ਼ਨੋਈ ਦੀ ਹਿਰਾਸਤ ਮਿਲ ਸਕਦੀ ਹੈ। ਸੂਤਰਾਂ ਮੁਤਾਬਕ, ਇਸ ਵੇਲੇ ਅਮਰੀਕਾ ਦੇ ਅਧਿਕਾਰੀਆਂ ਵੱਲੋਂ ਅਨਮੋਲ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਅਨਮੋਲ ਬਿਸ਼ਨੋਈ ਖ਼ਿਲਾਫ਼ ਦਸੰਬਰ 2022 ਵਿੱਚ ਇਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਅਨਮੋਲ ਬਿਸ਼ਨੋਈ ਨੂੰ ਪਿਛਲੇ ਹਫ਼ਤੇ ਕੈਲੀਫੋਰਨੀਆ ਵਿੱਚ ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ।

ਐਫਬੀਆਈ ਨੇ ਭਾਰਤੀ ਖੁਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਵਿਕਾਸ਼ ਯਾਦਵ ਵਾਸਤੇ “ਵਾਂਟਡ” ਦਾ ਪੋਸਟਰ ਪੰਜਾਬੀ ਸਮੇਤ ਤਿੰਨ ਭਾਸ਼ਾਵਾਂ ਵਿੱਚ ਜਾਰੀ ਕੀਤਾ ਹੈ।

ਕਿਸੇ ਕੋਲ ਜਾਣਕਾਰੀ ਹੋਵੇ ਤਾਂ ਭਾਰਤ ਵਿੱਚ ਅਮਰੀਕਨ ਅੰਬੈਸੀ ਨੂੰ ਇਸਦੀ ਜਾਣਕਾਰੀ ਦਿੱਤੀ ਜਾਵੇ।