Breaking News

ਸੁਹਾਗਰਾਤ ਵਾਲੀ ਰਾਤ ਵਿਆਹ ਟੁੱਟਣ ਦਾ ਮਾਮਲਾ : BF ਨੇ 2 ਸਾਲਾਂ ਤਕ ਬਣਾਏ ਜਿਸਮਾਨੀ ਸਬੰਧ, ਦਿੱਤੀ ਸੀ ਇਹ ਧਮਕੀ

ਵਿਆਹ ਵਾਲੇ ਦਿਨ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਰਿਸ਼ਤਾ ਤੁੜਵਾਉਣ ਵਾਲੇ ਮੁਲਜ਼ਮ ਬੁਆਏਫ੍ਰੈਂਡ ਖ਼ਿਲਾਫ਼ ਥਾਣਾ ਨੰਬਰ 1 ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਸ ਨੇ ਐੱਫ. ਆਈ. ਆਰ. ਨੰਬਰ 68 ’ਚ ਮੁਲਜ਼ਮ ਸੰਦੀਪ ਪੁੱਤਰ ਅਜੈ ਨਿਵਾਸੀ ਰਾਜਨ ਗਾਰਡਨ ਖ਼ਿਲਾਫ਼ ਧਾਰਾ 376 (ਜਬਰ-ਜ਼ਿਨਾਹ), 420 (ਧੋਖਾਧੜੀ) ਤੇ 506 (ਧਮਕੀਆਂ ਦੇਣ) ਦੀ ਐੱਫ. ਆਈ. ਆਰ. ਦਰਜ ਕੀਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਕਿਹਾ ਕਿ 2 ਸਾਲਾਂ ਤਕ ਸੰਦੀਪ ਸਿੰਘ ਮਕਸੂਦਾਂ ਦੇ ਇਕ ਗੈਸਟ ਹਾਊਸ ’ਚ ਲਿਜਾ ਕੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਿਸਮਾਨੀ ਸਬੰਧ ਬਣਾਉਂਦਾ ਰਿਹਾ।

ਵਿਆਹ ਕਰਵਾਉਣ ਦੀ ਗੱਲ ਕਰਨ ’ਤੇ ਉਹ ਟਾਲ-ਮਟੋਲ ਕਰਦਾ ਰਿਹਾ ਪਰ ਜਦੋਂ ਉਸ ਨੇ ਵਿਆਹ ਕਰਵਾਉਣ ਦਾ ਦਬਾਅ ਬਣਾਇਆ ਤਾਂ ਮੁੱਕਰ ਗਿਆ ਤੇ ਗੱਲ ਕਰਨੀ ਬੰਦ ਕਰ ਦਿੱਤੀ।

ਪੀੜਤਾ ਅਨੁਸਾਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਤੇ ਹੋਰ ਉਸ ਦਾ ਵਿਆਹ ਤੈਅ ਕੀਤਾ ਤਾਂ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ।

ਕੁਝ ਮੈਸੇਜ ਪੀੜਤਾ ਦੇ ਪਤੀ ਨੇ ਦੇਖ ਲਏ ਤੇ ਵਿਆਹ ਵਾਲੇ ਦਿਨ ਹੀ ਇਸੇ ਕਾਰਨ ਉਸ ਦਾ ਵਿਆਹ ਟੁੱਟ ਗਿਆ

ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ, ਹਾਲਾਂਕਿ ਇਸ ਸਬੰਧੀ ਜਦੋਂ ਥਾਣਾ ਨੰਬਰ 1 ਦੇ ਏ. ਐੱਸ. ਆਈ. ਸਾਹਿਬ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ ਤੇ ਕੇਸ ਦਰਜ ਨਹੀਂ ਕੀਤਾ ਗਿਆ ਹੈ।

ਸੁਹਾਗਰਾਤ ਵਾਲੀ ਰਾਤ ਵਿਆਹ ਟੁੱਟਣ ਦਾ ਮਾਮਲਾ : BF ਨੇ 2 ਸਾਲਾਂ ਤਕ ਬਣਾਏ ਜਿਸਮਾਨੀ ਸਬੰਧ, ਦਿੱਤੀ ਸੀ ਇਹ ਧਮਕੀ
ਖ਼ਬਰ ਦਾ ਲਿੰਕ Comment ਬਾਕਸ ’ਚ