ਹਿਮਾਂਸ਼ੀ ਖੁਰਾਣਾ ਦੇ ਘਰ ਮੱਚਿਆ ਹੰਗਾਮਾ, ਪਿਓ ਵੱਲੋਂ ਪਤਨੀ ਦੇ ਨਜ਼ਾ*ਇਜ਼ ਸੰ*ਬੰਧਾਂ ਨੂੰ ਲੈ ਵੱਡਾ ਖੁਲਾਸਾ…
Himanshi Khurana Father News: ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਜਿਸ ਨੇ ਪੰਜਾਬੀ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਨੇ 14 ਦਿਨਾਂ ਲਈ ਜੇਲ ਭੇਜ ਦਿੱਤਾ ਹੈ।
ਆਖਿਰ ਉਨ੍ਹਾਂ ਨੂੰ ਕਿਸ ਲਈ ਅਤੇ ਕਿਸ ਮਾਮਲੇ ਦੇ ਚੱਲਦੇ ਜੇਲ੍ਹ ਭੇਜਿਆ ਗਿਆ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ…
ਨਜ਼ਾਇਜ਼ ਸੰਬੰਧਾਂ ਦੇ ਲਗਾਏ ਦੋਸ਼
ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ ਖੁਰਾਣਾ ਦੇ ਉੱਪਰ ਗੁਰਾਇਆਂ ਪੁਲਿਸ ਥਾਣਾ ਵਿੱਚ ਲੱਗੇ ਨਾਇਬ ਤਹਿਸੀਲਦਾਰ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ਼ ਕੀਤਾ ਗਿਆ ਸੀ।
ਇਸ ਮਾਮਲੇ ਦੇ ਚੱਲਦੇ ਅੱਜ ਪੁਲਿਸ ਨੇ ਕੁਲਦੀਪ ਖੁਰਾਣਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਚੋਂ ਬਾਹਰ ਨਿਕਲੇ ਅਦਾਕਾਰਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਦੇ ਉਸਦੀ ਪਤਨੀ ਨਾਲ ਨਜ਼ਾਇਜ਼ ਸਬੰਧ ਹਨ।
ਜਿਸ ਕਾਰਨ ਉਨ੍ਹਾਂ ਨੇ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਪਹਿਲਾਂ ਝਗੜਾ ਸ਼ੁਰੂ ਕੀਤਾ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਉੱਪਰ ਲੱਗੇ ਸਾਰੇ ਦੋਸ਼ ਝੂਠੇ ਹਨ।
ਨਾਇਬ ਤਹਿਸੀਲਦਾਰ ਨੇ ਦੋਸ਼ਾਂ ਤੋਂ ਕੀਤਾ ਇਨਕਾਰ
ਹਾਲਾਂਕਿ ਆਪਣੀ ਸਫਾਈ ਦਿੰਦੇ ਹੋਏ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ ਕਿਹਾ ਕਿ ਲੁਧਿਆਣਾ ਵਿੱਚ ਮੇਰੇ ਦਫ਼ਤਰ ਕੋਲ ਇਨ੍ਹਾਂ ਦੀ ਰਹਾਇਸ਼ ਸੀ ਤਾਂ ਇਹ ਮੇਰੇ ਨਾਲ ਮਿਲਣ ਵਰਤਨ ਸ਼ੁਰੂ ਹੋ ਗਿਆ ਤਾਂ ਮੇਰੇ ਦਫ਼ਤਰ ਵਿੱਚ ਆਣ ਕੇ ਮੇਰੇ ਨਾਲ ਗਾਲੀ ਗਲੋਚ ਕੀਤੀ।
ਇਸਦੇ ਨਾਲ ਹੀ ਉਸਨੇ ਧਮਕੀਆਂ ਦਿੱਤੀਆਂ ਅਤੇ ਮੇਰੇ ਤੇ ਨਜ਼ਾਇਜ਼ ਸਬੰਧਾਂ ਦੇ ਝੂਠੇ ਆਰੋਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਐਸ.ਪੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਦਾਕਾਰਾ ਦੇ ਪਿਤਾ ਖ਼ਿਲਾਫ਼ ਹੋਈ ਸ਼ਿਕਾਇਤ ਦੇ ਅਧਾਰ ‘ਤੇ ਅੱਜ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਜਾ ਗਿਆ ਹੈ।
ਫਿਲੌਰ ਦੀ ਅਦਾਲਤ ਨੇ ਮਾਡਲ ਤੋਂ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਹੈ।
ਕੁਲਦੀਪ ਖੁਰਾਣਾ ਖ਼ਿਲਾਫ਼ ਪੰਜ ਮਹੀਨੇ ਪਹਿਲਾਂ ਗੁਰਾਇਆ ਵਿੱਚ ਐਮਪੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਦੁਰਵਿਵਹਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।
ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ ਭੇਜਣ ਦਾ ਫੈਸਲਾ ਸੁਣਾਇਆ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ- ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ।
ਜਦੋਂ ਉਹ ਆਪਣੀ ਡਿਊਟੀ ਲਈ ਦਫ਼ਤਰ ਤੋਂ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ।
ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਪੁਲਿਸ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਲੁਧਿਆਣਾ ਵਿਚ ਪੁਲਿਸ ਵੱਲੋਂ ਕਈ ਛਾਪੇ ਮਾਰੇ ਗਏ ਪਰ ਕੁਝ ਨਹੀਂ ਹੋਇਆ। ਕੱਲ੍ਹ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਆਪਣੇ ਘਰ ਆਇਆ ਹੋਇਆ ਹੈ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖੁਰਾਣਾ ਨੂੰ ਜੇਲ ਭੇਜ ਦਿੱਤਾ। ਖੁਰਾਣਾ ਨੂੰ ਪੁਲਿਸ ਨੇ ਕਪੂਰਥਲਾ ਜੇਲ ਵਿਚ ਰੱਖਿਆ ਹੋਇਆ ਹੈ।