Breaking News

Jalandhar – ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ

Jalandhar Minor girl commits suicide ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ,

ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਕੁੜੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ।

ਕੁੜੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।

ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦਾ ਪਤਾ ਉਦੋਂ ਲੱਗਿਆਂ, ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ।

ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ।

ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਵਜੋਂ ਹੋਈ ਹੈ।

ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ।

ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ ‘ਤੇ ਮਾਮਲੇ ਦੀ ਜਾਂਚ ‘ਚ ਰੁੱਝੇ ਹੋਏ ਹਨ।