Singer Rajvir Jawanda Health Update : ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹੁਣ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਫੋਰਟਿਸ ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲਿਟੀਨ ਜਾਰੀ ਕੀਤਾ ਹੈ।
ਫੋਰਟਿਸ ਹਸਪਤਾਲ ਦੇ ਮੁਤਾਬਿਕ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਮਹਾਲੀ ਦੇ ਫੋਰਟਿਸ ਹਸਪਤਾਲ ਰੈਫਰ ਕੀਤਾ ਗਿਆ ਸੀ। ਦੁਪਹਿਰ 1:45 ਵਜੇ ਉਨ੍ਹਾਂ ਨੂੰ ਬਹੁਤ ਹੀ ਗੰਭੀਰ ਹਾਲਤ ਵਿੱਚ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਮਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ।
ਪਹੁੰਚਣ ‘ਤੇ, ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਨੇ ਤੁਰੰਤ ਉਸਦਾ ਮੁਲਾਂਕਣ ਕੀਤਾ। ਵਿਆਪਕ ਜਾਂਚਾਂ ਅਤੇ ਟੈਸਟ ਕੀਤੇ ਗਏ, ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ ਗਿਆ।
ਉਹ ਇਸ ਸਮੇਂ ਵੈਂਟੀਲੇਟਰ ਸਪੋਰਟ ‘ਤੇ ਹੈ ਅਤੇ ਨਾਜ਼ੁਕ ਹਾਲਤ ਵਿੱਚ ਹੈ ਅਤੇ ਉਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।
‘ਅਸੀਂ ਤਾਂ Rajvir Jawandha ਲਈ ਜਹਾਜ਼ ਦਾ ਪ੍ਰਬੰਧ ਵੀ ਕੀਤਾ ਜੇ Airlift ਕਰਾਉਣਾ ਪੈ ਗਿਆ, ਪਤਨੀ ਨੇ ਰੋਕਿਆ ਸੀ ਬਾਈਕ ‘ਤੇ ਨਾ ਜਾਓ, ਪਤਨੀ ਤੇ ਮਾਂ ਹੰਸਾਲੀ ਸਾਹਿਬ ਗਏ ਨੇ ਅਰਦਾਸ ਕਰਾਉਣ’, ਪਰਿਵਾਰ ਦੇ ਨੇੜਲੇ ਮੈਂਬਰ ਨੇ ਕੀ ਦੱਸਿਆ,