Breaking News

Canadian Court Grants Bail To Arsh Dalla – ਕੈਨੇਡਾ ਦੀ ਅਦਾਲਤ ਵੱਲੋਂ ਅਰਸ਼ਦੀਪ ਸਿੰਘ ਡੱਲਾ ਨੂੰ ਜ਼ਮਾਨਤ

Canadian Court Grants Bail To Arsh Dalla – ਕੈਨੇਡਾ ਦੀ ਅਦਾਲਤ ਵੱਲੋਂ ਅਰਸ਼ਦੀਪ ਸਿੰਘ ਡੱਲਾ ਨੂੰ ਜ਼ਮਾਨਤ

30,000 ਡਾਲਰ ਦੇ ਮੁਚਲਕੇ ’ਤੇ ਰਿਹਾਅ ਕੀਤਾ

ਅਰਸ਼ਦੀਪ ਸਿੰਘ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 30,000 ਡਾਲਰ ਦੇ ਮੁਚਲਕੇ ’ਤੇ ਰਿਹਾਅ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਫਰਵਰੀ 2025 ਨੂੰ ਹੋਵੇਗੀ। ਕੈਨੇਡਾ ਦੀ ਇਕ ਅਦਾਲਤ ਨੇ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਰਸ਼ ਡੱਲਾ ਨੂੰ 30,000 ਡਾਲਰ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ।

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ 2025 ਨੂੰ ਹੋਵੇਗੀ। ਖਾਲਿਸਤਾਨ ਟਾਈਗਰ ਫੋਰਸ ਦੀ ਕਮਾਂਡ ਸੰਭਾਲ ਰਹੇ ਅਰਸ਼ ਡੱਲਾ ਨੂੰ ਕੁਝ ਸਮਾਂ ਪਹਿਲਾਂ ਕੈਨੇਡਾ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੂੰ ਉਸ ਕੋਲੋਂ ਕਈ ਆਧੁਨਿਕ ਹਥਿਆਰ ਵੀ ਮਿਲੇ ਸਨ। ਸੂਤਰਾਂ ਮੁਤਾਬਕ ਅਰਸ਼ ਡੱਲਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸੰਪਰਕ ਵਿੱਚ ਸੀ।