Breaking News

Punjab Singer Gippy Grewal: ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਵਾਲੇ ਦੋ ਗੈਂ*ਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਬਰੀ

Punjab Singer Gippy Grewal: ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਵਾਲੇ ਦੋ ਗੈਂ*ਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਬਰੀ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ ‘ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਹੈ।

Gippy Grewal Extortion Threat: Court acquits Gangsters Dilpreet Baba, Sukhpreet Budha

Punjab Singer Gippy Grewal: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ ‘ਚ ਅਦਾਲਤ ਨੇ ਦੋ ਗੈਂਗਸਟਰ ਨੂੰ ਬਰੀ ਕਰ ਦਿੱਤਾ ਹੈ। ਦੋਵਾਂ ਗੈਂਗਸਟਰਾਂ ਦੇ ਨਾਮ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਹੈ, ਜਿਨ੍ਹਾਂ ਨੂੰ ਕੋਰਟ ਵੱਲੋਂ ਬਰੀ ਕਰ ਦਿੱਤਾ ਹੈ।

ਮੋਹਾਲੀ ਪੁਲਿਸ ਅਦਾਲਤ ਵਿੱਚ ਗਿੱਪੀ ਗਰੇਵਾਲ ਨੂੰ ਫਿਰੌਤੀ ਮੰਗਣ ਦੀ ਗੱਲ ਸਾਬਤ ਨਹੀਂ ਕਰ ਸਕੀ, ਜਿਸ ‘ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ। ਉਧਰ, ਅਦਾਲਤ ਨੇ ਇਸੇ ਮਾਮਲੇ ‘ਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।

ਮੋਹਾਲੀ ਪੁਲਿਸ ਸਬੂਤ ਪੇਸ਼ ਕਰਨ ‘ਚ ਫੇਲ੍ਹ ਰਹੀ

ਜੁਡੀਸ਼ੀਅਲ ਮੈਜਿਸਟ੍ਰੇਟ ਸਵਿਤਾ ਦਾਸ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਾਇੱਜ਼ਤ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਮਾਮਲੇ ਦੀ ਸੁਣਵਾਈ ਦੌਰਾਨ ਮੋਹਾਲੀ ਪੁਲਿਸ ਅਦਾਲਤ ਵਿੱਚ ਵੁਆਇਸ ਮੈਸੇਜ ਅਤੇ ਚੈਟ ਦਾ ਰਿਕਾਰਡ ਵੀ ਆਨ ਰਿਕਾਰਡ ਲਿਆਉਣ ਵਿੱਚ ਫੇਲ੍ਹ ਸਾਬਤ ਰਹੀ।

ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਨੂੰ ਭਗੌੜਾ ਕਰਾਰ

ਉਧਰ, ਅਦਾਲਤ ਵਲੋਂ ਇਸ ਮਾਮਲੇ ਵਿੱਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਰੇਨੂੰ ਨੂੰ ਅਦਾਲਤ ਵਿੱਚੋਂ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਰੇਨੂੰ ‘ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ, ਉਸ ਯੋਜਨਾ ਸਮੇਂ ਰੇਨੂੰ ਵੀ ਉਨ੍ਹਾਂ ਦੇ ਨਾਲ ਸੀ। ਰੇਨੂੰ ਉਤਰਾਖੰਡ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਲੱਕੀ ਨਾਲ ਪ੍ਰੇਮ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ। ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ੍ਹ ਵਿਚ ਦੱਸਿਆ ਜਾ ਰਿਹਾ ਹੈ।

ਪੁਲਿਸ ਵਲੋਂ ਇਸ ਮਾਮਲੇ ਵਿੱਚ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਵਿਰੁੱਧ ਧਾਰਾ 387,506,201,120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ

ਜ਼ਿਕਰਯੋਗ ਹੈ ਕਿ ਥਾਣਾ ਫੇਜ-8 ਦੀ ਪੁਲਿਸ ਨੇ ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਲਈ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ।

ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਲਪ੍ਰੀਤ ਬਾਬੇ ਨੇ ਉਸ ਨੂੰ ਧਮਕੀ ਦਿੱਤੀ ਸੀ, ਕਿ ਜੇਕਰ ਉਸ ਨੇ ਉਸਦੀ ਗੱਲ ਨਾ ਮੰਨੀ ਤਾਂ ਗਿੱਪੀ ਦਾ ਹਾਲ ਵੀ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗਾ ਹੋਏਗਾ।

ਗਿੱਪੀ ਨੇ ਪੁਲਿਸ ਨੂੰ ਉਕਤ ਮੋਬਾਇਲ ਨੰਬਰ ਜਿਸ ਤੋਂ ਧਮਕੀ ਮਿਲੀ ਸੀ, ਉਹ ਦੇ ਦਿੱਤਾ ਸੀ। ਇਸ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਭਾਰਤ ਲਿਆ ਕੇ ਨਾਮਜ਼ਦ ਕੀਤਾ ਗਿਆ ਸੀ।

ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਦਾ ਮਾਮਲਾ, ਮੁਹਾਲੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਕੀਤੇ ਬਰੀ

#MohaliPolice #MohaliNews #GippyGrewal #GangsterDilpreetbaba #Punjabpolice ##PunjabNews