Majitha Police Station Blast Update : ਮਜੀਠਾ ਪੁਲੀਸ ਥਾਣੇ ਵਿੱਚ ਲੰਘੀ ਰਾਤ ਹੋਏ ਧਮਾਕੇ ਦੇ ਮਾਮਲੇ ਵਿੱਚ ਅਮਰੀਕਾ ਆਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆਂ ਅਤੇ ਉਸ ਦੇ ਦੋ ਹੋਰ ਸਾਥੀਆਂ ਗੋਪੀ ਨਵਾਂਸ਼ਹਿਰ ਤੇ ਜੀਵਨ ਫੌਜੀ ਨੇ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਇਹ ਦਾਅਵਾ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਕੀਤਾ ਹੈ।
ਦੂਜੇ ਪਾਸੇ ਪੁਲੀਸ ਨੇ ਗੈਂਗਸਟਰਾਂ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਮਜੀਠਾ ਥਾਣੇ ਵਿੱਚ ਅਜਿਹਾ ਕੋਈ ਵੀ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਕਿਹਾ ਕਿ ਅਜਿਹਾ ਕੋਈ ਧਮਾਕਾ ਨਹੀਂ ਹੋਇਆ ਹੈ, ਸਗੋਂ ਇਹ ਆਵਾਜ਼ ਟਾਇਰ ਫਟਣ ਕਾਰਨ ਆਈ ਸੀ।
ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਦੇਰ ਰਾਤ ਪੁਲਿਸ ਥਾਣੇ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਧਮਾਕੇ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਇਸ ਵਾਰਦਾਤ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਥਾਣੇ ਦੇ ਬਾਹਰ ਟਾਇਰ ਫਟਣ ਕਾਰਨ ਵਾਪਰਿਆ ਹੈ।
ਹੁਣ ਧਮਾਕੇ ਮਾਮਲੇ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹੈੱਪੀ ਪੱਸ਼ੀਆ, ਗੋਪੀ ਨਵਾਂਸ਼ਹਿਰੀਆ ਜੀਵਨ ਫੌਜੀ ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਪੀਟੀਸੀ ਨਿਊਜ਼ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
ਬੱਬਰ ਖਾਲਸਾ ਇੰਟਰਨੈਸ਼ਨਲ ਨੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਵਾਹਿਗੁਰੂਰ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ ਅੱਜ ਦੋ ਮਜੀਠੇ ਥਾਣੇ ’ਚ ਪੁਲਿਸ ਮੁਲਾਜ਼ਮਾਂ ਉੱਤੇ ਗ੍ਰਨੇਡ ਅਟੈਕ ਹੋਇਆ ਉਸਦੀ ਜ਼ਿੰਮੇਵਾਰੀ ਹੈਪੀ ਪੱਸ਼ੀਆ, ਗੋਪੀ ਨਵਾਂਸ਼ਹਿਰੀਆ, ਜੀਲਨ ਫੌਜੀ ਲੈਂਦੇ ਹਾਂ ਇਹ ਜੋ ਪਿਛਲੇ ਦਿਨਾਂ ਦੌਰਾਨ ਕਰਵਾਈਆਂ ਹੋਈਆਂ ਉਨ੍ਹਾਂ ਦੀ ਹੀ ਕੜੀ ਹੈ, ਇਹਬ ਕਾਰਵਾਈਆਂ
ਇਸੇ ਤਰ੍ਹਾਂ ਹੀ ਜਾਰੀ ਰਹਿਣਗੀਆਂ ਸਗੋਂ ਇਸ ਤੋਂ ਵੀ ਵੱਡੀਆਂ ਕਾਰਵਾਈਆਂ ਕਰਕੇ ਪੰਜਾਬ ਪੁਲਿਸ ਨੂੰ ਤੇ ਮੌਜੂਦਾ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਜੋ ਸਿੱਖਾਂ ਦੇ ਦੁਸ਼ਮਣ ਬਣ ਕੇ ਪੰਜਾਬ ’ਚ ਗੁੰਡਾ ਰਾਜ ਚਲਾ ਰਹੇ ਹਨ। ਵੇਟ ਫਾਰ ਨੈਕਸਟ ਐਕਸ਼ਨ ਜੰਗ ਜਾਰੀ ਹੈ।
ਇਸ ਪੋਸਟ ਰਾਹੀਂ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਨਾਲ ਹੀ ਪੁਲਿਸ ਦੇ ਦਾਅਵੇ ਨੂੰ ਵੀ ਝੁਠਾ ਦੱਸ ਰਹੀ ਹੈ। ਇਸ ਵਾਇਰਲ ਪੋਸਟ ਰਾਹੀਂ ਪਤਾ ਲੱਗਿਆ ਹੈ ਕਿ ਥਾਣੇ ’ਚ ਗ੍ਰੇਨੇਡ ਹਮਲਾ ਹੋਇਆ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਟਾਇਰ ਫੱਟਣ ਕਾਰਨ ਧਮਾਕਾ ਹੋਇਆ ਹੈ।
ਖੈਰ ਇਸ ਸਮੇਂ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ’ਚ ਕਾਨੂੰਨ ਵਿਵਸਥਾ ਦਾ ਮਜ਼ਾਕ ਬਣਿਆ ਹੋਇਆ ਹੈ। ਬੀਤੇ ਦਿਨ ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜੇ ਕੀਤੇ।