BREAKING: ਬਾਡੀ ਬਿਲਡਰ Varinder Ghuman ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ
Varinder Ghuman : ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ, Tiger-3 ‘ਚ ਸਲਮਾਨ ਖਾਨ ਨਾਲ ਕੀਤਾ ਸੀ ਕੰਮ
Body Builder Varinder Singh Ghuman Passes Away : ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਲੰਧਰ ਦੇ ਰਹਿਣ ਵਾਲੇ ਘੁੰਮਣ 53 ਸਾਲ ਦੇ ਸਨ, ਜੋ ਅੰਮ੍ਰਿਤਸਰ ‘ਚ ਮੋਢੇ ਦੇ ਇਲਾਜ ਲਈ ਆਏ ਹੋਏ ਸਨ।
Body Builder Varinder Singh Ghuman Passes Away : ਭਾਰਤ ਦੇ ਬਾਲੀ ਬਿਲਡਿੰਗ ਅਤੇ ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਲੰਧਰ ਦੇ ਰਹਿਣ ਵਾਲੇ ਘੁੰਮਣ 53 ਸਾਲ ਦੇ ਸਨ, ਜੋ ਅੰਮ੍ਰਿਤਸਰ ‘ਚ ਮੋਢੇ ਦੇ ਇਲਾਜ ਲਈ ਆਏ ਹੋਏ ਸਨ।
ਉਹ ਇੱਕ ਪੇਸ਼ੇਵਰ ਬਾਡੀ ਬਿਲਡਰ ਅਤੇ ਅਦਾਕਾਰ ਸੀ। ਘੁੰਮਣ ਨੇ ਟਾਈਗਰ 3 ਵਿੱਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਕੰਮ ਕੀਤਾ ਸੀ। ਉਹ ਮਿਸਟਰ ਇੰਡੀਆ ਜੇਤੂ ਵੀ ਸੀ।
ਦੱਸ ਦਈਏ ਕਿ 6 ਦਿਨ ਪਹਿਲਾਂ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, ਲਿਖਿਆ, “ਕਿਸਮਤ ਵਿੱਚ ਕੀ ਲਿਖਿਆ ਹੈ, ਕੋਈ ਵੀ ਉਸ ਨੂੰ ਕੰਟਰੋਲ ਨਹੀਂ ਕਰ ਸਕਦਾ। ਲੋਕ ਇੱਕ ਗੱਲ ਸੋਚਦੇ ਹਨ ਅਤੇ ਰੱਬ ਕੁਝ ਹੋਰ ਸੋਚਦਾ ਹੈ।”
2027 ਵਿੱਚ ਚੋਣਾਂ ਲੜਨ ਦਾ ਕੀਤਾ ਸੀ ਐਲਾਨ
ਘੁੰਮਣ ਨੇ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਉਸਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ। ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਕਿ ਕੀ ਉਸਨੂੰ 2027 ਦੀਆਂ ਚੋਣਾਂ ਕਿਸੇ ਪਾਰਟੀ ਵੱਲੋਂ ਲੜਨੀਆਂ ਚਾਹੀਦੀਆਂ ਹਨ ਜਾਂ ਇੱਕ ਆਜ਼ਾਦ ਉਮੀਦਵਾਰ ਵਜੋਂ।
ਘੁੰਮਣ ਨੇ ਇਹ ਵੀ ਲਿਖਿਆ ਕਿ ਚੋਣਾਂ ਜਿੱਤ ਕੇ, ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵੱਧ ਰਹੀ ਦਿਲਚਸਪੀ ਨਸ਼ੇ ਦੀ ਲਤ ਨੂੰ ਖਤਮ ਕਰ ਸਕਦੀ ਹੈ।
ਪੰਜਾਬ ‘ਚ ਹੜ੍ਹਾਂ ਦੌਰਾਨ ਪ੍ਰਭਾਵਤ ਦੀ ਕੀਤੀ ਸੀ ਮਦਦ
ਸਤੰਬਰ ਵਿੱਚ ਪੰਜਾਬ ਦੇ ਹੜ੍ਹਾਂ ਦੌਰਾਨ ਵਰਿੰਦਰ ਸਿੰਘ ਘੁੰਮਣ ਅਤੇ ਉਨ੍ਹਾਂ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ। ਉਹ ਰਾਹਤ ਸਮੱਗਰੀ ਵੀ ਲੈ ਕੇ ਆਏ ਸਨ। ਘੁੰਮਣ ਨੇ ਉਸ ਸਮੇਂ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਨਹੀਂ ਜਾ ਸਕੇ।
ਮਸ਼ਹੂਰ ਬਾਡੀਬਿਲਡਰ ਵਰਿੰਦਰ ਘੁੰਮਣ ਦੀ ਦਿਲ ਦੇ ਦੌਰੇ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਆ ਰਹੀ ਹੈ।
ਜਾਣਕਾਰੀ ਮੁਤਾਬਕ ਘੁੰਮਣ ਅੰਮ੍ਰਿਤਸਰ ਵਿੱਚ ਮਾਸਪੇਸ਼ੀਆਂ ਦਾ ਆਪਰੇਸ਼ਨ ਕਰਵਾਉਣ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਹ ਸਵਾਸ ਤਿਆਗ ਗਿਆ।
ਕੁਝ ਸਾਲ ਪਹਿਲਾਂ ਉਸ ਦੇ ਛੋਟੇ ਭਰਾ “ਛੋਟਾ ਘੁੰਮਣ” ਦੀ ਵੀ ਮੌਤ ਹੋ ਗਈ ਸੀ।
ਨਾਮਧਾਰੀ ਪਰਿਵਾਰ ‘ਚ ਜੰਮਿਆ ਵਰਿੰਦਰ ਘੁੰਮਣ ਇੱਕ ਸ਼ਾਕਾਹਾਰੀ ਬਾਡੀਬਿਲਡਰ ਸੀ।
ਬੇਹੱਦ ਅਫਸੋਸਨਾਕ।
ਉਸਦੀ ਜ਼ਿੰਦਗੀ, ਜਲੰਧਰ ਸ਼ਹਿਰ ਤੇ ਬਾਅਦ ‘ਚ ਗੈਂਗਸਟਰ ਬਣੇ ਉਸਦੇ ਸਾਥੀਆਂ ਬਾਰੇ ਜਾਨਣ ਲਈ ਇਹ ਵੀਡੀਓ ਦੇਖ ਸਕਦੇ ਹੋਃ
-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ