Pushpa 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ
Hyderabad: Telugu actor Allu Arjun – arrested Friday afternoon for the stampede last week at a Hyderabad theatre showing his ‘Pushpa 2: The Rise’ – was granted interim bail for four weeks, hours after his arrest.
Ordering his release, the Telangana High Court cited Allu Arjun’s right to liberty and said “just because he is an actor… he cannot be held like this.”
BJP MLA Raja Singh – "Theatre had informed about Allu Arjun's arrival to police but they failed to make proper arrangements. I support Allu Arjun." pic.twitter.com/sRQv9BSxY4
— News Arena India (@NewsArenaIndia) December 13, 2024
Mr Arjun moved the High Court after a lower court sent him to jail for 14 days. The lower court had also dismissed a plea to delay his arrest till Monday.
Pushpa 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ
ਹੈਦਰਾਬਾਦ, 13 ਦਸੰਬਰ
ਤਿਲੰਗਾਨਾ ਹਾਈ ਕੋਰਟ ਨੇ ਫਿਲਮ ‘ਪੁਸ਼ਪਾ 2’ ਦੇ ਪ੍ਰਦਰਸ਼ਨ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਤੇਲਗੂ ਅਦਾਕਾਰ ਅੱਲੂ ਅਰਜੁਨ ਨੂੰ ਅੱਜ ਚਾਰ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਦਿਨ ਵਿੱਚ ਹੈਦਰਾਬਾਦ ਦੀ ਇਕ ਅਦਾਲਤ ਨੇ ਅਦਾਕਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਆਦੇਸ਼ ਜਾਰੀ ਕੀਤਾ ਸੀ।
ਅਦਾਤਲ ਨੇ ਅਦਾਕਾਰ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਮਾਮਲੇ ਦੀ ਜਾਂਚ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ।
ਹਾਲ ਵੀ ਵਿੱਚ ਰਿਲੀਜ਼ ਹੋਈ ਫਿਲਮ ‘ਪੁਸ਼ਪਾ 2’ ਭਾਵੇਂ ਕਿ ਬਾਕਸ ਆਫਿਸ ’ਤੇ ਧਮਾਲਾਂ ਪਾ ਰਹੀ ਹੈ, ਪਰ ਅਦਾਕਾਰ ਅੱਲੂ ਅਰਜੁਨ ਦੀ ਇਸ ਫਿਲਮ ਦੀ ਕਾਮਯਾਬੀ ਦੇ ਨਾਲ ਇਕ ਵਿਵਾਦ ਵੀ ਜੁੜ ਗਿਆ ਹੈ। ਅੱਜ ਦੁਪਹਿਰ ਵੇਲੇ ਪੁਲੀਸ ਨੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਨੂੰ ਚਿੱਕੜਪੱਲੀ ਪੁਲੀਸ ਵੱਲੋ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਅੱਲੂ ਅਰਜੁਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ ਪਰ ਜੇਲ੍ਹ ਲਿਜਾਣ ਤੋਂ ਪਹਿਲਾਂ ਹੀ ਤਿਲੰਗਾਨਾ ਹਾਈ ਕੋਰਟ ਨੇ ਫਿਲਮ ਤੇਲਗੂ ਅਦਾਕਾਰ ਨੂੰ ਚਾਰ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਫ਼ਿਲਮ ‘ਪੁਸ਼ਪਾ 2’ (Pushpa 2) ਦੇ ਪ੍ਰੀਮੀਅਰ ਸ਼ੋਅ ਮੌਕੇ 4 ਦਸੰਬਰ ਨੂੰ ਇੱਕ ਸਿਨੇਮਾ ਹਾਲ ਵਿੱਚ ਮਚੀ ਭਗਦੜ ਦੌਰਾਨ ਦਮ ਘੁੱਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਪੁੱਤਰ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਅੱਲੂ ਅਰਜੁਨ ਇੱਕ ਸਿਨੇਮਾ ਹਾਲ ਦੇ ਬਾਹਰ ਆਉਣ ਕਾਰਨ ਥੀਏਟਰ ਵਿੱਚ ਭੀੜ ਇਕੱਠੀ ਹੋ ਗਈ ਸੀ ਅਤੇ ਉੱਥੇ ਭਗਦੜ ਵਰਗਾ ਮਾਹੌਲ ਬਣ ਗਿਆ ਸੀ। ਇਸ ਦੌਰਾਨ ਪੁਲੀਸ ਦਾ ਕਹਿਣਾ ਸੀ ਕਿ ਥੀਏਟਰ ਪ੍ਰਬੰਧਕਾਂ ਵੱਲੋਂ ਫਿਲਮ ਦੇ ਅਦਾਕਾਰ ਤੇ ਹੋਰ ਮੈਂਬਰਾਂ ਦੀ ਆਮਦ ਸਬੰਧੀ ਕੋਈ ਅਗਾਊਂ ਸੂਚਨਾ ਜਾਂ ਪ੍ਰਬੰਧ ਨਹੀਂ ਕੀਤਾ ਗਿਆ ਸੀ।
ਔਰਤ ਅਤੇ ਉਸ ਦਾ ਲੜਕਾ ਸਿਨੇਮਾ ਹਾਲ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਭੀੜ ਵਿੱਚ ਫਸ ਗਏ ਅਤੇ ਧੱਕਾ-ਮੁੱਕੀ ਦੌਰਾਨ ਦੋਵੇਂ ਦਮ ਘੁੱਟਣ ਕਾਰਨ ਬੇਹੋਸ਼ ਹੋ ਗਏ ਸਨ ਤੇ ਔਰਤ ਦੀ ਮੌਤ ਹੋ ਗਈ ਸੀ।
Did Allu Arjun fight on India Pakistan border? They invested money in the film and did Business!
– Telangana CM Revanth Reddy garu on Allu Arjun's arrest on Indian Today.
pic.twitter.com/5127QSrEkO— Ujjwal Reddy (@HumanTsunaME) December 13, 2024
ਇਸ ਮਾਮਲੇ ਵਿੱਚ ਅਦਾਕਾਰ ਅੱਲੂ ਅਰਜੁਨ ਨੇ ਐੱਫਆਈਆਰ ਰੱਦ ਕਰਨ ਲਈ ਕੋਰਟ ਦਾ ਰੁਖ਼ ਵੀ ਕੀਤਾ ਸੀ। ਅੱਜ ਪੁਲੀਸ ਵੱਲੋਂ ਅੱਲੂ ਅਰਜੁਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿਲੰਗਾਨਾ ਦੀ ਇਕ ਅਦਾਲਤ ਨੇ 14 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।
ਉਪਰੰਤ ਪੁਲੀਸ ਵੱਲੋਂ ਉਸ ਨੂੰ ਮੈਡੀਕਲ ਲਈ ਲਿਜਾਇਆ ਗਿਆ ਹੈ। ਉੱਧਰ, ਇਸ ਮਾਮਲੇ ਨੂੰ ਲੈ ਕੇ ਸਮੂਹ ਅਦਾਕਾਰਾਂ ਅਤੇ ਅੱਲੂ ਅਰਜੁਨ ਦੇ ਚਾਹੁਣ ਵਾਲਿਆਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਲੂ ਅਰਜੁਨ ਨੂੰ ਇਸ ਘਟਨਾ ਬਾਰੇ ਕੁੱਝ ਨਹੀਂ ਪਤਾ।
Allu Arjun was arrested days after a woman was killed in stampede at his movie screening in Hyderabad.
In Hartras, 121 people died (mostly women) in a stampede during a congregation organised by self-styled 'godman' Surajpal Singh (Bhole Baba). The chargesheet does not mention… pic.twitter.com/b5eslsdKG2
— Mohammed Zubair (@zoo_bear) December 13, 2024
ਇੱਕ ਫੈਨ ਨੇ ‘ਐਕਸ’ ਉੱਤੇ ਲਿਖਿਆ ਕਿ ਜੇਕਰ ਮੈਚ ਵਿੱਚ ਕੋਈ ਭਗਦੜ ਮੱਚ ਜਾਵੇ ਤਾਂ ਕੀ ਖਿਡਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬੌਲੀਵੁੱਡ ਅਦਾਕਾਰਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।