Breaking News

Canada – ਕੈਨੇਡਾ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖ਼ਤੀ

Canada – ਕੈਨੇਡਾ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖ਼ਤੀ

ਵੈਨਕੂਵਰ, 15 ਦਸੰਬਰ

ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਆਵਾਸ ਵਿਭਾਗ) ਵੱਲੋਂ ਆਪਣੇ ਦਸਤਾਵੇਜ਼ਾਂ ਸਮੇਤ ਕਾਲਜ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨ ਆਦਿ ਦੀ ਜਾਣਕਾਰੀ ਭੇਜਣ ਦੇ ਕੀਤੇ ਗਏ ਹੁਕਮਾਂ ਨੇ ਵਿਦਿਆਰਥੀਆਂ ਦੀ ਚਿੰਤਾ ਵਧਾ ਦਿੱਤੀ ਹੈ। ਬੇਸ਼ੱਕ ਵਿਭਾਗ ਦੇ ਬੁਲਾਰੇ ਜਾਂ ਮੰਤਰੀ ਨੇ ਇਸ ਬਾਰੇ ਹਾਲੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਪਰ ਵਿਭਾਗ ਦੇ ਸੂਤਰ ਨੇ ਗੈਰ-ਰਸਮੀ ਗੱਲਬਾਤ ਵਿੱਚ ਕਿਹਾ ਕਿ ਪੁੱਛ-ਪੜਤਾਲ ਆਮ ਰੁਟੀਨ ਦਾ ਹਿੱਸਾ ਹੈ।

ਉਸ ਨੇ ਕਿਹਾ ਕਿ ਆਵਾਸ ਵਿਭਾਗ ਸ਼ੱਕ ਦੂਰ ਕਰਨ ਲਈ ਕਿਸੇ ਦੇ ਵੀ ਦਸਤਾਵੇਜ਼ਾਂ ਦੀ ਜਾਂਚ ਕਰਨ ਦਾ ਹੱਕ ਰੱਖਦਾ ਹੈ ਤੇ ਦਸਤਾਵੇਜ਼ ਦੁਬਾਰਾ ਵੀ ਮੰਗੇ ਜਾ ਸਕਦੇ ਹਨ। ਉਸ ਅਨੁਸਾਰ ਕਰੋਨਾ ਤੋਂ ਬਾਅਦ ਵਿਦਿਆਰਥੀਆਂ ਦੀ ਇੱਕ ਦਮ ਵਧੀ ਭੀੜ ਦੌਰਾਨ ਫਾਈਲਾਂ ਚੰਗੀ ਤਰ੍ਹਾਂ ਘੋਖੀਆਂ ਨਹੀਂ ਗਈਆਂ, ਜਿਨ੍ਹਾਂ ਦੀ ਦੁਬਾਰਾ ਜਾਂਚ ਸ਼ੁਰੂ ਕੀਤੀ ਗਈ ਹੈ। ਉਸ ਨੇ ਕਿਹਾ ਕਿ ਗੈਰਕਾਨੂੰਨੀ ਦਸਤਾਵੇਜ਼ਾਂ ਸਹਾਰੇ ਇੱਥੇ ਪੁੱਜੇ ਲੋਕਾਂ ਦੇ ਮਨਾਂ ’ਚ ਡਰ ਹੋਣਾ ਜਾਇਜ਼ ਹੈ, ਪਰ ਸੱਚੇ, ਲਾਇਕ ਤੇ ਮਿਹਨਤੀ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੂੰ ਕਿਸੇ ਝੰਜਟ ਵਿੱਚ ਪੈਣ ਤੋਂ ਬਿਨਾਂ ਮੰਗੇ ਗਏ ਦਸਤਾਵੇਜ਼ ਤੁਰੰਤ ਵਿਭਾਗ ਨੂੰ ਭੇਜਣੇ ਚਾਹੀਦੇ ਹਨ।

ਇਸ ਦੌਰਾਨ ਪਤਾ ਲੱਗਾ ਹੈ ਕਿ ਸਖ਼ਤੀ ਦੀ ਗਾਜ ਉਨ੍ਹਾਂ ’ਤੇ ਡਿੱਗਣ ਦੀ ਸੰਭਾਵਨਾ ਜ਼ਿਆਦਾ ਹੈ, ਜਿਨ੍ਹਾਂ ਨੇ ਏਜੰਟਾਂ ਦੀ ਮਦਦ ਨਾਲ ਕੈਨੇਡਾ ਪੁੱਜਣ ਲਈ ਸਟੱਡੀ ਪਰਮਿਟ ਨੂੰ ਸਾਧਨ ਵਜੋਂ ਵਰਤਿਆ। ਵਿਭਾਗੀ ਉੱਚ ਅਧਿਕਾਰੀ ਇਹ ਮੰਨ ਕੇ ਚੱਲ ਰਹੇ ਹਨ ਕਿ ਯੋਗਤਾ ਵਿਚਲੀਆਂ ਖਾਮੀਆਂ ਵਾਲੇ ਲੋਕ ਹੀ ਏਜੰਟਾਂ ਦਾ ਸਹਾਰਾ ਭਾਲਦੇ ਹਨ, ਜਦਕਿ ਕਈ ਸਾਲਾਂ ਤੋਂ ਸੌਖੀ ਕੀਤੀ ਗਈ ਵੀਜ਼ਾ ਪ੍ਰਕਿਰਿਆ ਦੇ ਫਾਰਮ ਆਮ ਵਿਅਕਤੀ ਸੌਖਿਆਂ ਹੀ ਭਰ ਸਕਦਾ ਹੈ।

Canada News: ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖ਼ਤ ਹੋਣ ਲੱਗੀ ਕੈਨੇਡਾ ਸਰਕਾਰ, ਮੁੜ ਜਾਂਚ ਲਈ ਮੰਗੇ ਦਸਤਾਵੇਜ਼

ਮੁੜ ਜਾਂਚ ਲਈ ਦਸਤਾਵੇਜ਼ਾਂ ਦੀ ਮੰਗ ਕਰਦੀਆਂ ਈਮੇਲਾਂ ਤੋਂ ਪੰਜਾਬੀ ਵਿਦਿਆਰਥੀ ਡਰੇ; ਜਾਂਚ ਕਰਨੀ ਹਰੇਕ ਵਿਭਾਗ ਦਾ ਅਖ਼ਤਿਆਰ, ਪਰ ਸੱਚੇ ਸੁੱਚੇ ਵਿਦਿਆਰਥੀ ਭਵਿੱਖ ਬਾਰੇ ਨਿਸ਼ਚਿੰਤ ਰਹਿਣ: ਵਿਭਾਗੀ ਸੂਤਰ

Canada News: ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼਼ਾਂ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿੱਤੇ ਗਏ ਹੁਕਮਾਂ ਨੇ ਪੰਜਾਬੀ ਵਿਦਿਆਰਥੀਆਂ ’ਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ। ਬੇਸ਼ੱਕ ਵਿਭਾਗ ਦੇ ਬੁਲਾਰੇ ਜਾਂ ਮੰਤਰੀ ਵਲੋਂ ਇਸ ਬਾਰੇ ਅਜੇ ਕੋਈ ਵੀ ਅਧਿਕਾਰਤ ਬਿਆਨ ਨਹੀਂ ਆਇਆ, ਪਰ ਵਿਭਾਗ ਦੇ ਸੂਤਰਾਂ ਨੇ ਗੈਰਰਸਮੀ ਗੱਲਬਾਤ ਵਿੱਚ ਕਿਹਾ ਕਿ ਪੁੱਛਗਿੱਛ ਆਮ ਰੁਟੀਨ ਦਾ ਹਿੱਸਾ ਹੈ।

ਉਸ ਨੇ ਕਿਹਾ ਕਿ ਅਵਾਸ ਵਿਭਾਗ ਨੂੰ ਸ਼ੱਕ ਦੂਰ ਕਰਨ ਲਈ ਕਿਸੇ ਦੇ ਵੀ ਪੱਤਰਾਂ ਦੀ ਜਾਂਚ ਕਰਨ ਦਾ ਅਖ਼ਤਿਆਰ ਹਾਸਲ ਹੈ ਤੇ ਕਿਸੇ ਤੋਂ ਵੀ ਦੁਬਾਰਾ ਦਸਤਾਵੇਜ਼ ਮੰਗੇ ਜਾ ਸਕਦੇ ਹਨ। ਉਸ ਦਾ ਕਹਿਣਾ ਸੀ ਕਿ ਕਰੋਨਾ ਤੋਂ ਬਾਅਦ ਵਿਦਿਆਰਥੀਆਂ ਦੀ ਇੱਕਦਮ ਵਧੀ ਭਾੜ ਦੌਰਾਨ ਫਾਈਲਾਂ ਚੰਗੀ ਤਰ੍ਹਾਂ ਨਹੀਂ ਘੋਖੀਆਂ ਗਈਆਂ, ਜਿਸ ਕਰਕੇ ਕੁਝ ਨਾਜਾਇਜ਼ ਵਿਦਿਆਰਥੀ ਕੈਨੇਡਾ ਪਹੁੰਚਣ ‘ਚ ਸਫਲ ਹੋਏ, ਜਿਨ੍ਹਾਂ ਦੀ ਜਾਂਚ ਦੁਬਾਰਾ ਸ਼ੁਰੂ ਕੀਤੀ ਗਈ ਹੈ। ਉਸ ਨੇ ਭਰੋਸੇ ਨਾਲ ਕਿਹਾ ਕਿ ਨਾਜਾਇਜ਼ ਦਸਤਾਵੇਜ਼ਾਂ ਸਹਾਰੇ ਇੱਥੇ ਪੁੱਜੇ ਲੋਕਾਂ ਦੇ ਮਨਾਂ ‘ਚ ਡਰ ਹੋਣਾ ਜਾਇਜ਼ ਹੈ, ਪਰ ਸੱਚੇ-ਸੁੱਚੇ, ਲਾਇਕ ਤੇ ਮਿਹਨਤੀ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਸਗੋਂ ਉਨ੍ਹਾਂ ਨੂੰ ਕਿਸੇ ਵੀ ਝੰਜਟ ਵਿੱਚ ਪੈਣ ਤੋਂ ਬਿਨਾਂ ਮੰਗੇ ਗਏ ਦਸਤਾਵੇਜ਼ ਫ਼ੌਰੀ ਵਿਭਾਗ ਨੂੰ ਭੇਜਣੇ ਚਾਹੀਦੇ ਹਨ, ਭਾਵ ਏਜੰਟਾਂ ਆਦਿ ਦੇ ਚੁੰਗਲ ਵਿੱਚ ਨਹੀਂ ਫਸਣਾ ਚਹੀਦਾ।