Breaking News

Patiala : ਜੋੜ ਮੇਲ ਨੂੰ ਸਮਰਪਤ ਲਾਏ ਲੰਗਰ ’ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

Patiala News : ਜੋੜ ਮੇਲ ਨੂੰ ਸਮਰਪਤ ਲਾਏ ਲੰਗਰ ’ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

Patiala News : ਕਸਬਾ ਘੱਗਾ ਵਿਖੇ ਜੋੜ ਮੇਲੇ ਦੇ ਟੈਂਟ ’ਚ ਬਿਜਲੀ ਦੀ ਸਜਾਵਟ ਕਰ ਦੇ ਸਮੇਂ ਨੌਜਵਾਨ ਨੂੰ ਲੱਗਿਆ ਕਰੰਟ, ਨੌਜਵਾਨ ਮਾਪਿਆਂ ਦਾ ਸੀ ਇਕਲੌਤਾ ਪੁੱਤਰ

Patiala News in Punjabi : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਜੋੜ ਮੇਲ ਦੇ ਲਈ ਸੰਗਤਾਂ ਜਾ ਰਹੀਆਂ ਹਨ ਉਨ੍ਹਾਂ ਲਈ ਹਰ ਪਿੰਡ ਵਿਚ ਹਰ ਸ਼ਹਿਰ ਵਿਚ ਲੰਗਰ ਲਾਏ ਜਾ ਰਹੇ ਹਨ।

ਕਸਬਾ ਘੱਗਾ ਵਿਖੇ ਜੋੜ ਮੇਲ ਵਿਚ ਲੰਗਰ ’ਚ ਬਿਜਲੀ ਦੀ ਸਜਾਵਟ ਕਰ ਰਹੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪਿੰਡ ਬੂਟਾ ਸਿੰਘ ਵਾਲਾ ਵਜੋਂ ਹੋਈ।

ਘਟਨਾ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਵਾਲਾ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਪਿੰਡ ਇੱਕ ਵਿਅਕਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਤਵਿੰਦਰ ਸਿੰਘ ਕਸਬਾ ਘੱਗਾ ਵਿਖੇ ਲੰਗਰ ਦੇ ਟੈਂਟ ਵਿਚ ਬਿਜਲੀ ਦੀ ਸਜਾਵਟ ਦਾ ਕੰਮ ਕਰ ਰਿਹਾ ਸੀ।

ਇਸ ਦੌਰਾਨ ਅਚਾਨਕ ਉਸਦਾ ਹੱਥ ਬਿਜਲੀ ਦੀ ਤਾਰ ਨੂੰ ਲੱਗਿਆ ਤੇ ਉਸਨੂੰ ਕਰੰਟ ਲੱਗ ਗਿਆ। ਉਸ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ।

ਨੌਜਵਾਨ ਪਰਿਵਾਰ ਵਿੱਚ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਨਾਲ ਪਿਤਾ ਦਾ ਰੋ ਰੋ ਕੇ ਬੁਰਾ ਹਾਲ ਹੈ।

ਉੱਥੇ ਹੀ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਕਨਵਰ ਕੀਰਤੀ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ। ਡਾਕਟਰ ਨੇ ਦੱਸਿਆ ਕਿ ਨੌਜਵਾਨ ਦੀ ਬਾਂਹ ਤੇ ਕਰੰਟ ਲੱਗਿਆ ਸੀ ਜਿਸ ਕਾਰਨ ਉਸ ਦੀ ਮੌਤ ਹੋਈ ਹੈ।