Breaking News

Farmer Protest: ਅਸੀਂ ਆਪਣੀਆਂ ਦੁਕਾਨਾਂ ਕੱਲ ਖੋਲ੍ਹਾਂਗੇ’, ਪੰਜਾਬ ਬੰਦ ਦੇ ਫ਼ੈਸਲੇ ਖ਼ਿਲਾਫ ਹੋਏ ਬਰਨਾਲਾ ਵਪਾਰ ਮੰਡਲ ਪ੍ਰਧਾਨ ਨੇ ਕੀਤਾ ਵੱਡਾ ਐਲਾਨ

Farmer Protest: ਅਸੀਂ ਆਪਣੀਆਂ ਦੁਕਾਨਾਂ ਕੱਲ ਖੋਲ੍ਹਾਂਗੇ’, ਪੰਜਾਬ ਬੰਦ ਦੇ ਫ਼ੈਸਲੇ ਖ਼ਿਲਾਫ ਹੋਏ ਬਰਨਾਲਾ ਵਪਾਰ ਮੰਡਲ ਪ੍ਰਧਾਨ ਨੇ ਕੀਤਾ ਵੱਡਾ ਐਲਾਨ

ਕਿਸਾਨੀ ਮੰਗਾਂ ਦੀ ਪੂਰਤੀ ਲਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖਿਆ ਮਰਨ ਵਰਤ ਅੱਜ 34ਵੇਂ ਦਿਨ ਵੀ ਜਾਰੀ ਰਿਹਾ। ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਸਰੀਰ ਦੇ ਕਈ ਅੰਗ ਜਵਾਬ ਦਿੰਦੇ ਜਾ ਰਹੇ ਹਨ। ਹੁਣ ਉਨ੍ਹਾਂ ਨੂੰ ਪਾਣੀ ਵੀ ਨਹੀਂ ਪਚ ਰਿਹਾ ਜਿਸ ਕਰਕੇ ਪਾਣੀ ਦੀ ਵਰਤੋਂ ਘਟਾ ਦਿੱਤੀ ਹੈ। ਉਧਰ, ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਸਖ਼ਤ ਹੁਕਮਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਚੁੱਕ ਲਏ ਜਾਣ ਦਾ ਖਦਸ਼ਾ ਜ਼ਾਹਿਰ ਕਰਦਿਆਂ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੁਆਲੇ ਪਹਿਰਾ ਸਖ਼ਤ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਅੱਜ ਮੁੜ ਦੁਹਰਾਇਆ ਕਿ ਪੁਲੀਸ ਉਨ੍ਹਾਂ ਦੀਆਂ ਲਾਸ਼ਾਂ ਤੋਂ ਲੰਘ ਕੇ ਹੀ ਡੱਲੇਵਾਲ ਨੂੰ ਚੁੱਕ ਸਕਦੀ ਹੈ।

ਇੱਥੇ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਸਮੇਤ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕੇ ਜਾਣ ਦੀ ਸੂਰਤ ਵਿੱਚ ਨਾ ਸਿਰਫ਼ ਵਾਲੰਟੀਅਰ, ਬਲਕਿ ਕਿਸਾਨ ਆਗੂ ਵੀ ਅੱਗੇ ਹੋ ਕੇ ਲੜਨਗੇ।

ਸੁਰਜੀਤ ਫੂਲ ਨੇ ਇੱਥੋਂ ਤੱਕ ਆਖ ਦਿੱਤਾ ਕਿ ਅਜਿਹੀ ਕੋਸਿਸ਼ ਹੋਈ ਤਾਂ ਦੋਵਾਂ ਧਿਰਾਂ (ਕਿਸਾਨਾਂ ਤੇ ਪੁਲੀਸ) ਦਾ ਨੁਕਸਾਨ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਭਾਗੀਦਾਰ ਨਾ ਬਣੇ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ ਹੋਇਆ ਤਾਂ ਕੇਂਦਰ ਦੇ ਨਾਲ-ਨਾਲ ਸਿਖਰਲੀ ਅਦਾਲਤ ਦੀ ਵੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਆਖ ਚੁੱਕੇ ਹਨ ਕਿ ਉਹ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਨੂੰ ਯਕੀਨੀ ਬਣਾਉਣ ਲਈ ਲੜ ਰਹੇ ਹਨ। ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਥਾਂ ਕੇਂਦਰ ਨੂੰ ਹਦਾਇਤਾਂ ਜਾਰੀ ਕਰੇ।

ਮੁੱਖ ਮੰਤਰੀ ਮਾਨ ਵੱਲੋਂ ਅੱਜ ਜਾਂ ਭਲਕੇ ਡੱਲੇਵਾਲ ਨੂੰ ਮਿਲਣ ਦੀ ਸੰਭਾਵਨਾ

ਮੁੱਖ ਮੰਤਰੀ ਭਗਵੰਤ ਮਾਨ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ 30 ਜਾਂ 31 ਦਸੰਬਰ ਨੂੰ ਢਾਬੀਗੁੱਜਰਾਂ ਬਾਰਡਰ ’ਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕਿਸਾਨ ਆਗੂ ਦੀ ਸਿਹਤ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ। ਉਧਰ, ਸਿਖਰਲੀ ਅਦਾਲਤ ਦੇ ਸਖ਼ਤ ਹੁਕਮਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੇ ਯਤਨ ਜਾਰੀ ਹਨ।