Justin Trudeau Announces Resignation As PM – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਅਸਤੀਫਾ ਦੇਣ ਦਾ ਐਲਾਨ

‘Justin Trudeau Announces Resignation As PM – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਅਸਤੀਫਾ ਦੇਣ ਦਾ ਐਲਾਨ

ਸਾਥੀ ਸੰਸਦ ਮੈਂਬਰਾਂ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫੈਸਲਾ ਲਿਆ ਹੈ ਕਿ ਲਿਬਰਲ ਪਾਰਟੀ ਦਾ ਨਵਾਂ ਆਗੂ ਚੁਣ ਲੈਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਦਾ ਅਹੁਦਾ ਅਤੇ ਲਿਬਰਲ ਪਾਰਟੀ ਦੇ ਆਗੂ ਦਾ ਅਹੁਦਾ ਛੱਡ ਜਾਣਗੇ।

ਪ੍ਰਧਾਨ ਮੰਤਰੀ ਟਰੂਡੋ ਦੀ ਅੱਜ ਸਵੇਰੇ ਗਵਰਨਰ ਜਨਰਲ ਨਾਲ ਮੁਲਾਕਾਤ ਹੋਈ, ਜਿਸ ਤੋਂ ਬਾਅਦ ਸਦਨ 24 ਮਾਰਚ ਤੱਕ ਠੱਪ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਵੈਸੇ, ਕੈਨੇਡਾ ਵਿੱਚ ਆਮ ਚੋਣਾਂ ਅਕਤੂਬਰ 2025 ਵਿੱਚ ਹੋਣੀਆਂ ਤੈਅ ਹਨ।

ਇਸ ਖਬਰ ਦੇ ਨਾਲ ਹੀ ਸੋਸ਼ਲ ਮੀਡੀਆ ਐਕਸ ਤੇ ਸੰਘੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਹ ਟਵਿਟਰ ਤੇ ਟਰੂਡੋ ਦੇ ਅਸਤੀਫੇ ਨੂੰ ਇਸ ਤਰ੍ਹਾਂ ਦਰਸਾ ਰਹੇ ਹਨ ਜਿਵੇਂ ਕੈਨੇਡਾ ਤੇ ਕਬਜ਼ਾ ਕਰ ਲਿਆ ਹੋਵੇ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ(53) ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਸੱਤਾਧਾਰੀ ਲਿਬਰਲ ਪਾਰਟੀ ਦੇ ਆਗੂ ਦਾ ਅਹੁਦਾ ਛੱਡਣ ਦਾ ਇਰਾਦਾ ਰੱਖਦੇ ਹਨ, ਪਰ ਪਾਰਟੀ ਵੱਲੋਂ ਉਨ੍ਹਾਂ ਦਾ ਬਦਲ ਚੁਣੇ ਜਾਣ ਤੱਕ ਉਹ ਇਸ ਅਹੁਦੇ ’ਤੇ ਬਣੇ ਰਹਿਣਗੇ। ਟਰੂਡੋ ਨੇ ਸਿੱਧੇ ਸੰਬੋਧਨ ਦੌਰਾਨ ਇਹ ਟਿੱਪਣੀ ਕੀਤੀ।

ਕਾਬਿਲੇਗੌਰ ਹੈ ਕਿ ਪਿਛਲੇ ਕਈ ਦਿਨਾਂ ਤੋਂ ਟਰੂਡੋ ਦੇ ਅਸਤੀਫ਼ੇ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ। ਲਿਬਰਲ ਪਾਰਟੀ ਅੰਦਰਲੀ ਖਿੱਚੋਤਾਣ ਤੇ ਘੱਟਦੀ ਲੋਕਪ੍ਰਿਯਤਾ ਕਰਕੇ ਟਰੂਡੋ ’ਤੇ ਅਸਤੀਫ਼ੇ ਨੂੰ ਲੈ ਕੇ ਲਗਾਤਾਰ ਦਬਾਅ ਵਧਦਾ ਜਾ ਰਿਹਾ ਸੀ। ਟਰੂਡੋ ਨੇ ਸਾਫ਼ ਕਰ ਦਿੱਤਾ ਕਿ ਉਹ ਅਗਾਮੀ ਚੋਣਾਂ ਵਿਚ ਪਾਰਟੀ ਦੀ ਅਗਵਾਈ ਲਈ ਸਹੀ ਬਦਲ ਨਹੀਂ ਹੋ ਸਕਦੇ। ਟਰੂਡੋ ਨਵੰਬਰ 2015 ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਸਨ ਤੇ ਉਸ ਮਗਰੋਂ ਦੋ ਵਾਰ ਚੋਣ ਜਿੱਤੇ।