AAP MLA ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ

Mysterious: Gurpreet Gogi, the AAP MLA from Ludhiana West, has died from a gunshot wound to the head. The incident occurred at his residence, and he was transported to DMC Hospital, where he was pronounced dead. The cause of the incident and further information are still awaited

AAP MLA ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ

ਸ਼ਾਮ ਤੱਕ ਫੀਲਡ ‘ਚ ਸਨ MLA ਗੋਗੀ, ਕਈ ਲੋਕਾਂ ਨਾਲ ਕੀਤੀ ਸੀ ਗੱਲਬਾਤ, ਮੌ/ਤ ਦੀ ਖ਼ਬਰ ਨੇ ਮਚਾਈ ਹਾਹਾਕਾਰ

ਲੁਧਿਆਣਾ ਪੱਛਮੀ ਹਲਕੇ ਤੋਂ ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ ‘ਚ ਗੋਲੀ ਵੱਜਣ ਕਾਰਨ ਮੌਤ ਹੋ ਗਈ ਹੈ। ਇਹ ਘਟਨਾ ਉਨ੍ਹਾਂ ਦੇ ਘਰ ਵਾਪਰੀ, ਜਿਸਤੋਂ ਬਾਅਦ ਉਨ੍ਹਾਂ ਨੂੰ ਦਯਾਨੰਦ ਹਸਪਤਾਲ ਲਿਜਾਇਆ ਗਿਆ, ਪਰ ਬਚਾਇਆ ਨਾ ਜਾ ਸਕਿਆ।
ਗੋਲੀ ਵੱਜੀ ਕਿਵੇਂ? ਇਹ ਹਾਲੇ ਅਣਸੁਲਝਿਆ ਸਵਾਲ ਹੈ।
-ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਗੋਗੀ ਦੇ ਸਿਰ ਵਿਚ ਗੋਲੀ ਲੱਗਣ ਦੀਆਂ ਰਿਪੋਰਟਾਂ ਹਨ।
ਸ਼ੁੱਕਰਵਾਰ ਦੇਰ ਰਾਤ ਜਿਵੇਂ ਹੀ ਵੈਸਟ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਇਕਦਮ ਸ਼ਹਿਰ ਵਿੱਚ ਹਾਹਾਕਾਰ ਮਚ ਗਈ। ਇਸ ਘਟਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਕਿਉਂਕਿ ਸੋਸ਼ਲ ਮੀਡੀਆ ਅਨੁਸਾਰ ਗੋਗੀ ਸ਼ੁੱਕਰਵਾਰ ਸ਼ਾਮ ਤੱਕ ਫੀਲਡ ਵਿੱਚ ਸਰਗਰਮ ਸੀ।

ਉਹ ਬੀ.ਆਰ.ਐੱਸ. ਨਗਰ ਦੇ ਸ਼ੀਤਲਾ ਮਾਤਾ ਮੰਦਰ ਵਿੱਚ ਹੋਈ ਚੋਰੀ ਦੀ ਘਟਨਾ ਸਬੰਧੀ ਇਲਾਕੇ ‘ਚ ਆਏ ਸਨ ਤੇ ਉੱਥੋਂ ਦੇ ਲੋਕਾਂ ਨਾਲ ਉਨ੍ਹਾਂ ਨੇ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਉਹ ਬਾਰ ਐਸੋਸੀਏਸ਼ਨ ਵਿਖੇ ਸਪੀਕਰ ਕੁਲਤਾਰ ਸੰਧਵਾਂ ਨੂੰ ਵੀ ਮਿਲੇ ਸਨ।

ਉਨ੍ਹਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਲੋਹੜੀ ਪ੍ਰੋਗਰਾਮ ਅਤੇ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਾਲੀ ਥਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਦਾ ਵਿਵਹਾਰ ਕਾਫ਼ੀ ਆਮ ਜਾਪ ਰਿਹਾ ਸੀ।

ਇਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਹਸਪਤਾਲ ਪਹੁੰਚਣ ਵਾਲੇ ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਦੇਰ ਰਾਤ ਗੋਗੀ ਨਾਲ ਫੋਨ ‘ਤੇ ਗੱਲ ਕੀਤੀ ਸੀ ਅਤੇ ਇਸ ਮਗਰੋਂ ਉਨ੍ਹਾਂ ਨੂੰ ਗੋਗੀ ਦੀ ਮੌਤ ਦੀ ਖ਼ਬਰ ‘ਤੇ ਬਿਲਕੁਲ ਵਿਸ਼ਵਾਸ ਹੀ ਨਹੀਂ ਹੋਇਆ।

ਗੋਗੀ ਨੂੰ ਫੌਰੀ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Deliberated upon the cleaning of Budha Nala with Speaker Punjab Vidhan Sabha Sr.Kultar Singh Sandhwan and environmentalist Sant Baba Balbir Singh Seechewal.

Heartfelt thanks for the warmth and honour extended by the President Ludhiana Bar Association Adv Chetan Verma ji and the members at the Lohri celebration.