Amritsar : ਪਿੰਡ ਸ਼ਹੂਰਾ ‘ਚ ਪ੍ਰਵਾਸੀ ਭਈਏ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
Sri Guru Granth Sahib Beadbi : ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਮਜ਼ਦੂਰ ਨੂੰ ਕਾਬੂ ਕਰ ਲਿਆ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਕਰਾਰ ਦਿੱਤਾ।
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ (Sri Guru Granth Sahib Beadbi) ਆਇਆ ਹੈ। ਜਾਣਕਾਰੀ ਅਨੁਸਾਰ, ਮੇਜਰ ਸਿੰਘ ਦੇ ਪਰਿਵਾਰ ਵੱਲੋਂ ਘਰ ਵਿੱਚ ਅਖੰਡ ਪਾਠ ਸਾਹਿਬ ਰਖਵਾਇਆ ਗਿਆ ਸੀ।

ਅੱਜ ਸਵੇਰੇ ਲਗਭਗ 3 ਵਜੇ, ਉਨ੍ਹਾਂ ਦੇ ਘਰ ‘ਚ ਕੰਮ ਕਰਦਾ ਇੱਕ ਪ੍ਰਵਾਸੀ ਮਜ਼ਦੂਰ ਅਚਾਨਕ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਾਠ ਕਰ ਰਹੇ ਗ੍ਰੰਥੀ ਸਿੰਘ ਵੱਲ ਜੁੱਤੀ ਸੁੱਟ ਕੇ ਬੇਅਦਬੀ ਕਰ ਗਿਆ।
ਘਟਨਾ ਤੋਂ ਬਾਅਦ, ਪਰਿਵਾਰ ਵੱਲੋਂ ਇਸ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋਸ਼ੀ ਮਜ਼ਦੂਰ ਨੂੰ ਘਰੋਂ ਭਜਾ ਦਿੱਤਾ ਗਿਆ। ਪਰ ਗ੍ਰੰਥੀ ਸਿੰਘ ਵੱਲੋਂ ਇਹ ਸਾਰੀ ਜਾਣਕਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਬਾਬਾ ਸਤਨਾਮ ਸਿੰਘ ਤੱਕ ਪਹੁੰਚਾਈ ਗਈ।
ਦੋਵੇਂ ਆਗੂ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਮਜ਼ਦੂਰ ਨੂੰ ਕਾਬੂ ਕਰ ਲਿਆ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਕਰਾਰ ਦਿੱਤਾ।
ਡੀਐਸਪੀ ਗੁਰਵਿੰਦਰ ਸਿੰਘ ਅਤੇ ਐਸਐਚਓ ਸਤਪਾਲ ਸਿੰਘ ਲੋਪੋਕੇ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਜਗਜੀਤ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ (ਪੁੱਤਰ ਮੇਜਰ ਸਿੰਘ) ਅਤੇ ਸੀਰੀ ਰਾਜੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਖਿਲਾਫ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਿੰਨ੍ਹਾਂ ਨੇ ਵੀ ਘਟਨਾ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਵੀ ਨਹੀਂ ਛੱਡਿਆ ਜਾਵੇਗਾ।