Breaking News

Barnala ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ‘ਚ ਡਿਊਟੀ ਦੌਰਾਨ ਹੋਇਆ ਸ਼ਹੀਦ

Barnala ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ‘ਚ ਡਿਊਟੀ ਦੌਰਾਨ ਹੋਇਆ ਸ਼ਹੀਦ

 

 

 

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਜਗਸੀਰ ਸਿੰਘ (35) ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ,ਸਿੱਖ ਰੈਜੀਮੈਂਟ ਦੀ ਮਦਰ ਯੂਨਿਟ 27 ਦਾ ਨਾਇਕ ਸੀ। ਜਗਸੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਬੀਤੀ ਦੇਰ ਸ਼ਾਮ ਮਿਲੀ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ 5 ਨਵੰਬਰ ਨੂੰ ਪਿੰਡ ਠੁੱਲੀਵਾਲ ਪਹੁੰਚੇਗੀ ਅਤੇ ਪਿੰਡ ਦੇ ਸਰਕਾਰੀ ਸਕੂਲ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ

 

 

 

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਜਗਸੀਰ ਸਿੰਘ (35) ਸ੍ਰੀਨਗਰ ਦੇ ਬਡਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ,ਸਿੱਖ ਰੈਜੀਮੈਂਟ ਦੀ ਮਦਰ ਯੂਨਿਟ 27 ਦਾ ਨਾਇਕ ਸੀ। ਜਗਸੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਬੀਤੀ ਦੇਰ ਸ਼ਾਮ ਮਿਲੀ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ 5 ਨਵੰਬਰ ਨੂੰ ਪਿੰਡ ਠੁੱਲੀਵਾਲ ਪਹੁੰਚੇਗੀ ਅਤੇ ਪਿੰਡ ਦੇ ਸਰਕਾਰੀ ਸਕੂਲ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

 

 

 

 

 

ਜਾਣਕਾਰੀ ਅਨੁਸਾਰ ਸ਼ਹੀਦ ਇੱਕ ਕਿਸਾਨ ਪਰਿਵਾਰ ਤੋਂ ਸਬੰਧਿਤ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਗਸੀਰ ਦਾ ਵਿਆਹ 2015 ਵਿੱਚ ਹੋਇਆ ਸੀ ਅਤੇ ਉਹ ਇੱਕ 10 ਸਾਲ ਦੇ ਬੱਚੇ ਦਾ ਪਿਤਾ ਸੀ। ਜ਼ਿਕਰਯੋਗ ਹੈ ਕਿ ਨਾਇਕ ਜਗਸੀਰ ਸਿੰਘ 2012 ਵਿੱਚ ਆਪਣੀ 12ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਮਾਰਚ 2026 ਵਿੱਚ ਫੌਜ ਤੋਂ ਸੇਵਾਮੁਕਤ ਹੋਣ ਵਾਲੇ ਸਨ ਪਰ ਉਨ੍ਹਾਂ ਨੇ ਉਸ ਤਾਰੀਖ ਤੋਂ ਪਹਿਲਾਂ ਹੀ ਦੇਸ਼ ਲਈ ਸ਼ਹਾਦਤ ਦੇ ਦਿੱਤੀ।

 

 

 

 

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਰਹਿਣ ਵਾਲੇ 26 ਸਾਲਾ ਸਿਪਾਹੀ ਲਵਲੀ ਗਿੱਲ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ। ਮੌਤ ਦਾ ਕਾਰਨ ਬਿਮਾਰੀ ਦੱਸਿਆ ਜਾ ਰਿਹਾ ਹੈ। 26 ਸਾਲਾ ਸਿਪਾਹੀ ਸੁਰਜੀਤ ਸਿੰਘ ਦਾ ਪੁੱਤਰ ਇੱਕ ਗਰੀਬ ਪਰਿਵਾਰ ਤੋਂ ਸੀ ਅਤੇ ਤਪਾ ਮੰਡੀ ਦੇ ਆਨੰਦਪੁਰ ਬਸਤੀ ਦਰਾਜ ਰੋਡ ‘ਤੇ ਰਹਿੰਦਾ ਸੀ। ਮ੍ਰਿਤਕ ਸਿਪਾਹੀ ਲਵਲੀ ਗਿੱਲ (Indian Soldier Lovely Gill) 2018 ਵਿੱਚ ਫੌਜ ਦੀ 18ਵੀਂ ਸਿੱਖ ਲਾਈਟ ਰੈਜੀਮੈਂਟ ਵਿੱਚ ਸ਼ਾਮਲ ਹੋਇਆ ਸੀ ਅਤੇ ਅਸਾਮ ਦੇ ਗੁਹਾਟੀ ਵਿੱਚ ਤਾਇਨਾਤ ਸੀ। ਹਾਲਾਂਕਿ, ਅਚਾਨਕ ਬਿਮਾਰੀ ਕਾਰਨ ਉਸਦੀ ਹਾਲਤ ਵਿਗੜ ਗਈ ਸੀ ਅਤੇ ਉਸਦੀ ਮੌਤ ਹੋ ਗਈ ਸੀ।

Check Also

Veteran musician Ustad Puran Shah Koti passes away at 72 – ਨਹੀਂ ਰਹੇ ਉਸਤਾਦ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ; ਕਈ ਮਕਬੂਲ ਪੰਜਾਬੀ ਗਾਇਕਾਂ ਨੂੰ ਦਿੱਤੀ ਟ੍ਰੇਨਿੰਗ

Veteran musician Ustad Puran Shah Koti passes away at 72 ਨਹੀਂ ਰਹੇ ਉਸਤਾਦ ਸੂਫ਼ੀ ਗਾਇਕ …