US Suspends Military Flights For Deportation Weeks After Sending ‘Chained’ Migrants To India: ReportUnder Trump, America has conducted around 30 migrant flights using C-17 aircraft and about a dozen on C-130. Destinations included India, Peru, Guatemala, Honduras, Panama, Ecuador and Guantanamo Bay.
US Suspends Military Flights For Deportation – ਅਮਰੀਕਾ ਤੋਂ ਕੱਢੇ ਪ੍ਰਵਾਸੀਆਂ ਨੂੰ ਲੈ ਕੇ ਨਹੀਂ ਆਵੇਗਾ C-17 ਫੌਜ ਜਹਾਜ਼
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ ਵਰਤੇ ਫੌਜੀ ਜਹਾਜ਼ਾਂ ‘ਤੇ ਲਾਈ ਰੋਕ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਐਕਸ਼ਨ ਮੋਡ ਵਿਚ ਹਨ। ਲਗਾਤਾਰ ਕੋਈ ਨਾ ਕੋਈ ਨਵਾਂ ਫਰਮਾਨ ਉਨ੍ਹਾਂ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ। ਹੁਣ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਜੁੜਿਆ ਇਕ ਹੋਰ ਫਰਮਾਨ ਟਰੰਪ ਵੱਲੋਂ ਜਾਰੀ ਕੀਤਾ ਗਿਆ ਹੈ।
ਜਿਹੜੇ ਜਹਾਜ਼ਾਂ ਰਾਹੀਂ ਗੈਰ-ਕਾਨੂੰਨੀ ਪ੍ਰਵਾਸੀ ਵਾਪਸ ਆਪਣੇ ਵਤਨ ਪਰਤੇ ਸਨ,ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਵੱਲੋਂ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਟਰੰਪ ਨੇ ਫੌਜੀ ਜਹਾਜ਼ਾਂ ਦੇ ਇਸਤੇਮਾਲ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਟਰੰਪ ਪ੍ਰਸ਼ਾਸਨ ਨੇ ਵਿਦੇਸ਼ ਤੇ ਗਵਾਂਤਨਾਮੋ ਬੇ ਵਿਚ ਪ੍ਰਵਾਸੀਆਂ ਨੂੰ ਉਡਾਉਣ ਲਈ ਸੀ-17 ਦਾ ਇਸਤੇਮਾਲ ਕੀਤਾ ਸੀ। ਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਤੌਰ ਤੋਂ ਅਮਰੀਕਾ ਵਿਚ ਪ੍ਰਵੇਸ਼ ਕਰਨ ਵਾਲੇ ਪ੍ਰਵਾਸੀਆਂ ਨੂੰ ਗਵਾਂਤਨਾਮੋ ਬੇ ਜਾਂ ਹੋਰ ਦੇਸ਼ਾਂ ਵਿਚ ਉਡਾਉਣ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕਰਨੀ ਬੰਦ ਕਰ ਦਿੱਤੀ ਹੈ।
ਰਾਸ਼ਟਰਪਤੀ ਟਰੰਪ ਨੇ ਆਪਣੇ ਦੂਜੇ ਕਾਰਜਕਾਲ ਦਾ ਮੁੱਖ ਫੋਕਸ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਨੂੰ ਬਣਾਇਆ ਹੈ। ਪਰ ਵਾਲ ਸਟਰੀਟ ਜਰਨਲ ਨੇ ਰਿਪੋਰਟ ਦਿੱਤੀ ਹੈ ਕਿ ਕੁਝ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰੇਲੂ ਦੇਸ਼ਾਂ ਜਾਂ ਗਵਾਂਟਾਨਾਮੋ ਬੇ ਦੇ ਮਿਲਟਰੀ ਬੇਸ ‘ਤੇ ਜਾਣ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਕਰਨਾ ਮਹਿੰਗਾ ਅਤੇ ਸਾਬਤ ਹੋਇਆ ਹੈ। ਰੱਖਿਆ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਤੈਅ ਕੀਤੀ ਗਈ ਫਲਾਈਟ ਰੱਦ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਉਡਾਣਾਂ ‘ਤੇ ਪਾਬੰਦੀ ਨੂੰ ਵਧਾਇਆ ਜਾ ਸਕਦਾ ਹੈ ਜਾਂ ਸਥਾਈ ਕੀਤਾ ਜਾ ਸਕਦਾ ਹੈ।