Big setback for Sukhbir Singh Badal as his brother-in-law and senior SAD leader, Bikram Singh Majithia, along with six other SAD leaders, have expressed disagreement with the SGPC executive’s decision to sack the Jathedars of Akal Takht Sahib and Kesgarh Sahib.
Following this, a statement was released from the official page of Shiromani Akali Dal in the name of acting president Balwinder S. Bhunder, in which he condemned Bikram Majithia’s stance and said, “Bikram Majithia Ne Party Di Pith Ch Chura Marya.”
Later, Balwinder S. Bhunder distanced himself from this harsh statement, clarifying, “I did not use such strong words against Majithia. I only said that Bikram Majithia should not have made this statement.
ਬਿਕਰਮ ਸਿੰਘ ਮਜੀਠੀਆ ਦੀ ਬਗਾਵਤ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਦਾ ਬਿਆਨ ਤਾਂ ਆ ਗਿਆ ਪਰ ਉਮੀਦ ਹੈ ਕਿ ਦਲਜੀਤ ਸਿੰਘ ਚੀਮਾ ਤੇ ਹਰਚਰਨ ਬੈਂਸ ਇਹ ਵਿਆਖਿਆ ਤੇ ਖੁਲਾਸਾ ਕਰਨਗੇ ਕਿ ਹਰਸਿਮਰਤ ਕੌਰ ਬਾਦਲ ਦੇ ਭਰਾ ਨੇ ਕਿਸ ਦੇ ਕਹਿਣ ‘ਤੇ “ਪਿੱਠ ਚ ਛੁਰਾ ਮਾਰਿਆ” ਹੈ।
ਕੀ ਜਿਵੇਂ ਬਾਕੀਆਂ ਮਗਰ ਭਾਜਪਾ ਦੀ ਸਾਜ਼ਿਸ਼ ਕਹੀ ਜਾ ਰਹੀ ਹੈ, ਓਹੀ ਹੈ ਜਾਂ ਫਿਰ ਉਸਦੀ ਨਿੱਜੀ ਲਾਲਸਾ?
ਅਰਸ਼ਦੀਪ ਕਲੇਰ, ਗੁਰਪ੍ਰੀਤ ਸਿੰਘ ਝੱਬਰ, ਰੋਜ਼ੀ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਿਰਸਾ ਸਿੰਘ ਵਲਟੋਹਾ ਤੇ ਨੋਨੀ ਮਾਨ ਵਗੈਰਾ ਦੇ ਬਿਆਨਾਂ ਦੀ ਵੀ ਉਡੀਕ ਹੈ।
ਇਨ੍ਹਾਂ ਨੂੰ ਬੇਨਤੀ ਹੈ ਕਿ ਮਜੀਠੀਆ ਦੇ ਬਿਆਨ ਮਗਰਲੇ ਖੁਲਾਸੇ ਹੁਣ ਪੂਰੀ ਤਰ੍ਹਾਂ ਕਰਿਓ ।
ਬਿਕਰਮ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ਦੀ ਪਿੱਠ ਵਿੱਚ ਛੁਰਾ ਮਾਰਿਆ – ਬਲਵਿੰਦਰ ਸਿੰਘ ‘ਭੂੰਦੜ’
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੇ ਆਫੀਸ਼ਲ ਸ਼ੋਸ਼ਲ-ਮੀਡੀਆ ਪਲੇਟਫਾਰਮ ਤੇ ਪੋਸਟ ਪਾ ਕੇ ਬਿਕਰਮ ਮਜੀਠੀਆ ਦੇ ਬਿਆਨ ਦੀ ਕੀਤੀ ਨਿਖੇਧੀ।
ਸ: ਭੂੰਦੜ ਨੇ ਆਪਣੇ ਬਿਆਨ ਵਿੱਚ ਬਿਕਰਮ ਮਜੀਠੀਆ ਉੱਪਰ ਪਾਰਟੀ ਦੇ ਜ਼ਾਬਤੇ ਦੀ ਉਲੰਘਣਾਂ ਕਰਨ ਦੇ ਗੰਭੀਰ ਇਲਜ਼ਾਮ ਲਗਾਉਂਦਿਆ ਕਿਹਾ ਕਿ ਔਖੇ ਸਮੇਂ ਉਹਨਾਂ ਨੂੰ ਪਾਰਟੀ ਦੇ ਫੈਸਲੇ ਨਾਲ ਖੜ੍ਹਨਾ ਚਾਹਿਦਾ ਸੀ।
ਸ .ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ.ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ।
ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਸ ਬਿਕਰਮ ਸਿੰਘ ਮਜੀਠੀਆ ਚੰਗੀ ਤਰਾਂ ਜਾਣਦੇ ਹਨ।
ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ।
ਸ.ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਸ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।ਸਵ: ਸ.ਪ੍ਰਕਾਸ਼ ਸਿੰਘ ਜੀ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈ ਕੇ ਸ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।
ਮੈਂ ਫਿਰ ਸ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ। ਸ ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਸ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।