Breaking News

Prophet Bajinder – ਪਾਸਟਰ ਬਜਿੰਦਰ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਆਈ ਅੱਗੇ, ਪੁਲਿਸ ਨੂੰ ਕਾਰਵਾਈ ਲਈ ਦਿੱਤਾ 3 ਦਿਨ ਦਾ ਸਮਾਂ

Punjab News: ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਛੇੜਛਾੜ ਦੇ ਮਾਮਲੇ ਦਾ ਸੁਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਿਸ ਨੂੰ ਕਾਰਵਾਈ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਹੈ।

Punjab News: ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਛੇੜਛਾੜ ਦੇ ਮਾਮਲੇ ਦਾ ਸੁਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਿਸ ਨੂੰ ਕਾਰਵਾਈ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ (SIT) ਦਾ ਗਠਨ ਕੀਤਾ ਹੈ। ਐਸਪੀ ਫਗਵਾੜਾ ਅਨੁਸਾਰ ਜਾਂਚ ਚੱਲ ਰਹੀ ਹੈ। ਪਾਦਰੀ ‘ਤੇ ਬੀਐਨਐਸ ਧਾਰਾਵਾਂ ਤਹਿਤ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਪਈ ਹੈ।

ਥਾਣਾ ਸਿਟੀ ਕਪੂਰਥਲਾ ਵਿੱਚ ਦਰਜ ਐਫਆਈਆਰ ਦੇ ਅਨੁਸਾਰ ਇੱਕ ਨੌਜਵਾਨ ਔਰਤ ਨੇ ਪਾਦਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਦੱਸਿਆ ਕਿ ਅਕਤੂਬਰ 2017 ਵਿੱਚ ਉਹ 17 ਸਾਲਾਂ ਦੀ ਸੀ, ਜਦੋਂ ਉਸ ਦੇ ਮਾਤਾ-ਪਿਤਾ ਜਲੰਧਰ ਦੇ ਤਾਜਪੁਰ ਵਿੱਚ ਸਥਿਤ ‘ਦਿ ਚਰਚ ਆਫ਼ ਗਲੋਰੀ ਐਂਡ ਵਿਜ਼ਡਮ’ ਜਾਣ ਲੱਗ ਪਏ ਸਨ। ਪਾਦਰੀ ਨੇ ਉਸ ਦਾ ਫ਼ੋਨ ਨੰਬਰ ਲੈ ਲਿਆ ਅਤੇ ਅਣਉਚਿਤ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ।

ਕੈਬਿਨ ਵਿੱਚ ਇਕੱਲੇ ਬਿਠਾ ਕੇ ਛੇੜਛਾੜ ਦਾ ਲਾਇਆ ਦੋਸ਼

ਪੀੜਤਾ ਦੇ ਅਨੁਸਾਰ, 2022 ਵਿੱਚ ਪਾਦਰੀ ਉਸ ਨੂੰ ਐਤਵਾਰ ਨੂੰ ਚਰਚ ਦੇ ਕੈਬਿਨ ਵਿੱਚ ਇਕੱਲਾ ਬਿਠਾਉਂਦਾ ਸੀ ਅਤੇ ਉਸ ਨਾਲ ਛੇੜਛਾੜ ਕਰਦਾ ਸੀ। ਪਾਦਰੀ ਨੇ ਸ਼ਿਕਾਇਤ ਕਰਨ ‘ਤੇ ਉਸ ਨੂੰ ਅਤੇ ਉਸਨਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਨ੍ਹਾਂ ਘਟਨਾਵਾਂ ਤੋਂ ਪੀੜਤ ਬੁਰੀ ਤਰ੍ਹਾਂ ਡਰਿਆ ਹੋਇਆ ਹੈ।

ਉਸ ਨੇ ਇਹ ਵੀ ਦੱਸਿਆ ਕਿ ਪਾਦਰੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਉਹ ਡਿਪਰੈਸ਼ਨ ਵਿੱਚ ਚਲੀ ਗਈ ਅਤੇ ਉਸ ਨੂੰ ਪੈਨਿਕ ਅਟੈਕ ਆਉਣੇ ਸ਼ੁਰੂ ਹੋ ਗਏ, ਜਿਸ ਲਈ ਉਸ ਦਾ ਲੰਬੇ ਸਮੇਂ ਤੱਕ ਇਲਾਜ ਚੱਲਿਆ। ਪੀੜਤ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

12 ਮਾਰਚ ਨੂੰ ਪੰਜਾਬ ਬੰਦ ਦਾ ਸੱਦਾ

ਮਾਮਲਾ ਹੱਥੋਂ ਨਿਕਲਦਾ ਦੇਖ ਕੇ ਪੁਲਿਸ ਨੇ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਡੀਐਸਪੀ ਕਪੂਰਥਲਾ ਦੀਪਕਰਨ ਸਿੰਘ ਅਤੇ ਐਸਐਚਓ ਸਿਟੀ ਥਾਣੇ ਬਿਕਰਮਜੀਤ ਸਿੰਘ ਦੀ ਤਿੰਨ ਮੈਂਬਰੀ ਕਮੇਟੀ ਬਣਾਈ। ਪਾਦਰੀ ਨੇ ਮੀਡੀਆ ਦੇ ਸਾਹਮਣੇ ਆ ਕੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਝੂਠਾ ਦੱਸਿਆ ਅਤੇ ਈਸਾਈ ਭਾਈਚਾਰੇ ਨੇ ਇਸ ਮਾਮਲੇ ਵਿੱਚ 12 ਮਾਰਚ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਐਸਆਈਟੀ ਮੁਖੀ ਐਸਪੀ-ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਨੋਟਿਸ ਮਿਲ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਪੀੜਤ ਔਰਤ ਤੋਂ ਸਾਰੇ ਸਬੂਤ ਦਸਤਾਵੇਜ਼ ਲਏ ਜਾ ਰਹੇ ਹਨ। ਪਾਦਰੀ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਕਿਹਾ ਕਿ ਅਜੇ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਹ ਜਲਦੀ ਹੀ ਜਾਂਚ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਸੌਂਪੇਗੀ।

ਪਾਸਟਰ ਬਜਿੰਦਰ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਆਈ ਅੱਗੇ, ਪੁਲਿਸ ਨੂੰ ਕਾਰਵਾਈ ਲਈ ਦਿੱਤਾ 3 ਦਿਨ ਦਾ ਸਮਾਂ👇