Breaking News

#BREAKING: MP Amritpal Singh – ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਉਣ ਦਾ ਫ਼ੈਸਲਾ ਕੀਤਾ

MP Amritpal Singh seven associates, to be shifted to Punjab Jails. NSA invoked against them has been withdrawn. Interestingly, NSA has not been withdrawn from MP Amritpal Singh.

Punjab Government has decided to remove the NSA from 7 associates of MP Amritpal Singh who are lodged in Dibrugarh Jail and will transfer them to Punjab jails. Punjab Police will initiate legal proceedings against them in the Ajnala police station attack case that occurred in 2023. MP Amritpal Singh will remain in Dibrugarh Jail as his next NSA hearing is scheduled for March 22, after which the government will make a decision.

ਇੱਕ ਇੱਕ ਕਰਕੇ ਦੋ ਸਾਲ ਲਈ NSA ਲਾ ਕੇ ਰੱਖਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਐਮਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਉਣ ਦਾ ਫ਼ੈਸਲਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਬਾਰੇ ਫੈਸਲਾ 18 ਮਾਰਚ ਤੋਂ ਬਾਅਦ ਹੋਵੇਗਾ ਕਿਉਂਕਿ ਉਸਦੀ ਅਗਲੀ NSA ਸੁਣਵਾਈ 18 ਮਾਰਚ ਨੂੰ ਹੈ।

ਇਸ ਵਕਤ ਇਹ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹਨ, ਫਿਰ ਇਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਿਆਂਦਾ ਜਾਵੇਗਾ ਤੇ ਹੋਰ ਪਾਏ ਕੇਸਾਂ ‘ਚ ਮੁਕੱਦਮੇ ਚਲਾਏ ਜਾਣਗੇ। ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇਨ੍ਹਾਂ ਦੀ ਹਵਾਲਗੀ ਦਿੱਤੇ ਜਾਣ ਦੀ ਆਸ ਹੈ।

-ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ

ਭਾਰਤੀ ਮੀਡੀਆ ਮੁਤਾਬਕ

ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਾਰੇ ਹੀ ਅੰਮ੍ਰਿਤਪਾਲ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੈ।

ਡੀਜੀਪੀ ਵੱਲੋਂ ਕੀਤੀ ਗਈ ਪੁਸ਼ਟੀ ਤੋਂ ਪਹਿਲਾਂ ਇਸਦਾ ਖੁਲਾਸਾ ਅੱਜ ਇੱਥੇ ਪੰਜਾਬ ਪੁਲੀਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਕੀਤਾ ਹੈ। ਪੰਜਾਬ ਪੁਲੀਸ ਵੱਲੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਇਨ੍ਹਾਂ ਸੱਤ ਸਾਥੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਡੀਆਈਜੀ ਨੇ ਕਿਹਾ ਕਿ ਇਨ੍ਹਾਂ ਨੂੰ ਟਰਾਂਜਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਜਾਵੇਗਾ ਅਤੇ ਅਜਨਾਲਾ ਪੁਲੀਸ ਥਾਣੇ ਵਿੱਚ ਦਰਜ ਕੇਸ ਸਬੰਧੀ ਗ੍ਰਿਫ਼ਤਾਰੀ ਪਾਈ ਜਾਵੇਗੀ। ਇਨ੍ਹਾਂ ਖ਼ਿਲਾਫ਼ ਫਰਵਰੀ 2023 ਵਿੱਚ ਅਜਨਾਲਾ ਪੁਲੀਸ ਥਾਣੇ ’ਤੇ ਹਮਲਾ ਕਰਨ ਦਾ ਦੋਸ਼ ਹੈ ਅਤੇ ਇਸ ਸਬੰਧੀ ਕੇਸ ਵੀ ਦਰਜ ਹੈ। ਅੰਮ੍ਰਿਤਪਾਲ ਦੇ ਜਿਨ੍ਹਾਂ ਸੱਤ ਸਾਥੀਆਂ ਨੂੰ ਵਾਪਸ ਲਿਆਂਦਾ ਜਾਵੇਗਾ, ਉਨ੍ਹਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਕੇ, ਗੁਰਮੀਤ ਸਿੰਘ ਬੁੱਕਣ ਵਾਲਾ, ਸਰਬਜੀਤ ਸਿੰਘ ਉਰਫ਼ ਦਲਜੀਤ ਸਿੰਘ ਕਲਸੀ, ਗੁਰਜਿੰਦਰ ਸਿੰਘ ਉਰਫ ਗੁਰੀ ਔਜਲਾ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ।

ਇਨ੍ਹਾਂ ਦੇ ਨਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਪੱਪਲਪ੍ਰੀਤ ਸਿੰਘ ਤੇ ਜੀਤ ਸਿੰਘ ਵੀ ਬੰਦ ਹਨ। ਇਹ ਸਾਰੇ ਅਸਾਮ ਦੀ ਇਸ ਜੇਲ੍ਹ ਵਿੱਚ ਐੱਨਐੱਸਏ ਤਹਿਤ ਪਿਛਲੇ ਦੋ ਸਾਲਾਂ ਤੋਂ ਬੰਦ ਹਨ।

ਡੀਜੀਪੀ ਨੇ ਦੱਸਿਆ ਕਿ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਜਾਵੇਗੀ, ਜਿੱਥੋਂ ਇਨ੍ਹਾਂ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਡਿਬਰੂਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਟਰਾਂਜਿਟ ਰਿਮਾਂਡ ਲੈ ਕੇ ਇਨ੍ਹਾਂ ਨੂੰ ਪੰਜਾਬ ਵਿੱਚ ਮੁਕੱਦਮੇ ਵਿੱਚ ਅਗਲੇਰੀ ਕਾਰਵਾਈ ਲਈ ਲਿਆਂਦਾ ਜਾਵੇਗਾ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਖ਼ਿਲਾਫ਼ ਐੱਨਐੱਸਏ ਦੀ ਮਿਆਦ ਖਤਮ ਹੋ ਰਹੀ ਹੈ ਅਤੇ ਇਸ ਵਿੱਚ ਹੋਰ ਵਾਧਾ ਨਾ ਹੋਣ ਕਾਰਨ ਇਨ੍ਹਾਂ ਨੂੰ ਇੱਥੇ ਵਾਪਸ ਪੰਜਾਬ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇੱਥੇ ਲਿਆ ਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਜਨਾਲਾ ਪੁਲੀਸ ਥਾਣੇ ’ਤੇ ਹਮਲੇ ਦੇ ਮਾਮਲੇ ਵਿੱਚ ਦਰਜ 39 ਨੰਬਰ ਐੱਫਆਈਆਰ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਪਾਈ ਜਾਵੇਗੀ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਭੀੜ ਨੇ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿੱਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਨਾਲ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੀ ਲਿਆਂਦੀ ਹੋਈ ਸੀ।

ਇਸ ਘਟਨਾ ਵਿੱਚ ਪੁਲੀਸ ਅਧਿਕਾਰੀ ਅਤੇ ਕਈ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।