Veteran actor Dharmendra DIES – ਨਹੀਂ ਰਹੇ ਧਰਮਿੰਦਰ
ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਅਦਾਕਾਰ ਦੀ ਸਿਹਤ ਫਿਰ ਤੋਂ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਇੱਕ ਐਂਬੂਲੈਂਸ ਪਹੁੰਚੀ।
ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਬੈਰੀਕੇਡ ਲਗਾਏ ਗਏ ਹਨ। ਇਹ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਆਈਏਐਨਐਸ ਨੇ ਇਹ ਜਾਣਕਾਰੀ ਐਕਸ ‘ਤੇ ਪੋਸਟ ਕੀਤੀ।
ਉਨ੍ਹਾਂ ਨੇ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਆਪਣੇ ਘਰ ‘ਤੇ ਆਖਰੀ ਸਾਹ ਲਿਆ। ਸ਼ਮਸ਼ਾਨਘਾਟ ‘ਤੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਪਰਿਵਾਰ ਇਸ ਗੱਲ ਤੋਂ ਇਨਕਾਰ ਕਰ ਰਿਹਾ ਹੈ। ਇਸ ਦੌਰਾਨ ਅਦਾਕਾਰਾ ਹੇਮਾ ਮਾਲਿਨੀ ਪਵਨ ਹੰਸ ਸ਼ਮਸ਼ਾਨਘਾਟ ਪਹੁੰਚੀ। ਸੂਤਰਾਂ ਮੁਤਾਬਕ ਇਹ ਖ਼ਬਰ ਮੁੰਬਈ ਦੇ ਇੱਕ ਫੋਟੋ ਜਰਨਲਿਸਟ ਨੇ ਦਿੱਤੀ।

ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਹੋਇਆ ਸੀ ਇਲਾਜ
ਮੀਡੀਆ ਰਿਪੋਰਟਾਂ ਅਨੁਸਾਰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਦਿੱਗਜ ਅਦਾਕਾਰ ਦੀ ਹਾਲਤ ਗੰਭੀਰ ਹੋ ਗਈ ਸੀ। ਉਨ੍ਹਾਂ ਨੂੰ ਇਲਾਜ ਲਈ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ ਗਿਆ ਸੀ। ‘ਹੀ-ਮੈਨ’ ਵਜੋਂ ਮਸ਼ਹੂਰ ਧਰਮਿੰਦਰ ਨੂੰ ਦੋ ਦਿਨ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਘਰ ਵਾਪਸ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।