Amritsar ‘ਚ ਹਿਮਾਚਲ ਦੀਆਂ ਸਰਕਾਰੀ ਬੱਸਾਂ ਦੀ ਕੀਤੀ ਭੰਨਤੋੜ, ਲਿਖੇ ਖਾਲਿਸਤਾਨੀ ਨਾਅਰੇ, ਡਰਾਈਵਰਾਂ ਨੇ ਪੰਜਾਬ ‘ਚ ਬੱਸਾਂ ਚਲਾਉਣ ਤੋਂ ਕੀਤਾ ਇਨਕਾਰ
Visuals from Amritsar Bus Stand, where Himachal Roadways buses were vandalized and ‘Khalistan’ was written on them with black spray early in the morning.
ਐਚਆਰਟੀਸੀ ਕਰਮਚਾਰੀ ਯੂਨੀਅਨ ਨੇ ਇਸ ਘਟਨਾ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਯੂਨੀਅਨ ਨੇ ਨਿਗਮ ਪ੍ਰਬੰਧਨ ਤੋਂ ਬੱਸ ਅੱਡਿਆਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੀ ਮੰਗ ਕੀਤੀ ਹੈ। ਕਰਮਚਾਰੀਆਂ ਨੇ ਕਿਹਾ ਕਿ ਜੇ ਜਲਦੀ ਹੀ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਉਹ ਹਿਮਾਚਲ ਤੋਂ ਪੰਜਾਬ ਲਈ ਬੱਸ ਸੇਵਾ ਬੰਦ ਕਰਨ ‘ਤੇ ਵਿਚਾਰ ਕਰ ਸਕਦੇ ਹਨ।
Punjab News: ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਘਟਨਾ ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ ਅੰਮ੍ਰਿਤਸਰ ਬੱਸ ਸਟੈਂਡ ‘ਤੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ‘ਤੇ ਕਾਲੇ ਰੰਗ ਦੀ ਸਪਰੇਅ ਨਾਲ ‘ਖਾਲਿਸਤਾਨ’ ਲਿਖ ਕੇ ਭੰਨਤੋੜ ਕੀਤੀ।
ਸ਼ਨੀਵਾਰ ਸਵੇਰੇ ਅੰਮ੍ਰਿਤਸਰ ਬੱਸ ਸਟੈਂਡ ‘ਤੇ ਖੜੀਆਂ HRTC ਬੱਸਾਂ ‘ਤੇ ਕਾਲੇ ਰੰਗ ਦੇ ਸਪ੍ਰੇ ਨਾਲ ‘ਖਾਲਿਸਤਾਨ’ ਲਿਖਿਆ ਹੋਇਆ ਸੀ ਤੇ ਉਨ੍ਹਾਂ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸਨ। ਜਦੋਂ ਸਵੇਰੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਇਸ ਦੇ ਨਾਲ ਹੀ ਹਿਮਾਚਲ ਦੀਆਂ ਬੱਸਾਂ ਦੇ ਡਰਾਈਵਰਾਂ ਨੇ ਹੁਣ ਪੰਜਾਬ ਵਿੱਚ ਬੱਸਾਂ ਚਲਾਉਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਹੋ ਜਾਂਦੀ, ਉਹ ਬੱਸਾਂ ਨਹੀਂ ਚਲਾਉਣਗੇ।
ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਡਾ. ਨਿਪੁਣ ਜਿੰਦਲ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਹਿਮਾਚਲ ਸਰਕਾਰ ਨੇ ਪਹਿਲਾਂ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ, ਪਰ ਅਜਿਹੀਆਂ ਘਟਨਾਵਾਂ ਦੁਬਾਰਾ ਵਾਪਰ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਐਚਆਰਟੀਸੀ ਕਰਮਚਾਰੀ ਯੂਨੀਅਨ ਨੇ ਇਸ ਘਟਨਾ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਯੂਨੀਅਨ ਨੇ ਨਿਗਮ ਪ੍ਰਬੰਧਨ ਤੋਂ ਬੱਸ ਅੱਡਿਆਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੀ ਮੰਗ ਕੀਤੀ ਹੈ। ਕਰਮਚਾਰੀਆਂ ਨੇ ਕਿਹਾ ਕਿ ਜੇ ਜਲਦੀ ਹੀ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਉਹ ਹਿਮਾਚਲ ਤੋਂ ਪੰਜਾਬ ਲਈ ਬੱਸ ਸੇਵਾ ਬੰਦ ਕਰਨ ‘ਤੇ ਵਿਚਾਰ ਕਰ ਸਕਦੇ ਹਨ।
ਜਦੋਂ ਇਸ ਮਾਮਲੇ ਵਿੱਚ ਰਾਮਬਾਗ ਥਾਣੇ ਦੇ ਐਸਐਚਓ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੂਰੀ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ