Punjab: Amritsar Police Commissioner Gurpreet Singh Bhullar says, “Amritsar police have recovered 5.2 kg heroin. We have arrested three people.
The kingpin, Mandeep Kaur, impersonated herself as a police officer and ran her drug network… She established her connections with numerous drug smugglers in Pakistan, and she was getting drugs pushed into our border with the help of drones.
She was working with two other people in the Chheharta area… There is one more accused, but we are not exposing his name yet…”
Punjab Drugs Case: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਪਾਕਿਸਤਾਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁੱਖ ਸਰਗਨਾ ਸਮੇਤ ਇਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 5.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ANI ਨੂੰ ਦੱਸਿਆ, “ਅੰਮ੍ਰਿਤਸਰ ਪੁਲਿਸ ਨੇ 5.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਸੀਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਸਰਗਨਾ ਮਨਦੀਪ ਕੌਰ ਆਪਣੇ ਆਪ ਨੂੰ ਇੱਕ ਪੁਲਿਸ ਅਫਸਰ ਦੱਸ ਕੇ ਡਰੱਗ ਨੈਟਵਰਕ ਚਲਾ ਰਹੀ ਸੀ।”
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਚ ਪਾਕਿਸਤਾਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁੱਖ ਸਰਗਨਾ ਸਮੇਤ ਇਸ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 5.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ANI ਨੂੰ ਦੱਸਿਆ, “ਅੰਮ੍ਰਿਤਸਰ ਪੁਲਿਸ ਨੇ 5.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਸੀਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਸਰਗਨਾ ਮਨਦੀਪ ਕੌਰ ਆਪਣੇ ਆਪ ਨੂੰ ਇੱਕ ਪੁਲਿਸ ਅਫਸਰ ਦੱਸ ਕੇ ਡਰੱਗ ਨੈਟਵਰਕ ਚਲਾ ਰਹੀ ਸੀ।”
ਉਨ੍ਹਾਂ ਨੇ ਅੱਗੇ ਕਿਹਾ, “ਮਨਦੀਪ ਕੌਰ ਨੇ ਪਾਕਿਸਤਾਨ ਦੇ ਕਈ ਨਸ਼ਾ ਤਸਕਰਾਂ ਨਾਲ ਸੰਪਰਕ ਬਣਾ ਲਿਆ ਸੀ ਅਤੇ ਡਰੋਨਾਂ ਦੀ ਮਦਦ ਨਾਲ ਸਾਡੀ ਸਰਹੱਦ ‘ਤੇ ਨਸ਼ੀਲੇ ਪਦਾਰਥ ਭੇਜ ਰਹੀ ਸੀ। ਉਹ ਛੇਹਰਟਾ ਖੇਤਰ ਵਿੱਚ ਦੋ ਹੋਰ ਲੋਕਾਂ ਨਾਲ ਕੰਮ ਕਰ ਰਹੀ ਸੀ। ਇੱਕ ਹੋਰ ਮੁਲਜ਼ਮ ਹੈ, ਪਰ ਅਸੀਂ ਅਜੇ ਉਸ ਦਾ ਨਾਂ ਨਹੀਂ ਦੱਸ ਰਹੇ ਹਾਂ।” ਇਸ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਐਤਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਨੇ ਦਿੱਤੀ।
ਡੀਜੀਪੀ ਗੌਰਵ ਯਾਦਵ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਇੱਕ ਖੁਫੀਆ ਕਾਰਵਾਈ ਦੇ ਤਹਿਤ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।” ਫੜੇ ਗਏ ਵਿਅਕਤੀਆਂ ਵਿੱਚ ਨਵਜੋਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਨਿਕੇਤ ਸ਼ਾਮਲ ਹਨ। ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੋਸਟ ਵਿਚ ਅੱਗੇ ਕਿਹਾ, “ਐਨਡੀਪੀਐਸ ਐਕਟ ਦੇ ਤਹਿਤ SSOC, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੇ ਅੱਗੇ ਅਤੇ ਪਿੱਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੇ ਸੰਕਲਪ ਵਿੱਚ ਦ੍ਰਿੜ ਹੈ।”
ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 75 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 5.2 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਉਤੇ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ 22 ਦਿਨਾਂ ਵਿੱਚ ਕੁੱਲ 2613 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।