Breaking News

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਸੁਣਵਾਈ 8 ਦਸੰਬਰ ਤੱਕ ਮੁਲਤਵੀ

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਸੁਣਵਾਈ 8 ਦਸੰਬਰ ਤੱਕ ਮੁਲਤਵੀ

 

 

ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਹਿੱਸਾ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕੀਤੀ ਸੀ ਅਪੀਲ

 

 

 

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸ਼ਾਮਲ ਹੋਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਲਈ ਤੈਅ ਕੀਤੀ ਹੈ।

ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

 

 

 

ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਅਗਲੀ ਸੁਣਵਾਈ ਦੌਰਾਨ ਉਹ ਦਸਤਾਵੇਜ਼ ਪੇਸ਼ ਕੀਤੇ ਜਾਣ ਜਿਨ੍ਹਾਂ ਦੇ ਆਧਾਰ ‘ਤੇ ਇਹ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਨੂੰ ਪੈਰੋਲ ‘ਤੇ ਰਿਹਾਅ ਨਹੀਂ ਕੀਤਾ ਜਾ ਸਕਦਾ।

ਵਕੀਲ ਦਾ ਵੱਡਾ ਬਿਆਨ: NSA ਨੂੰ ਦੇਣਗੇ ਚੁਣੌਤੀ

 

 

ਅੰਮ੍ਰਿਤਪਾਲ ਸਿੰਘ ਦੇ ਵਕੀਲ, ਐਡਵੋਕੇਟ ਈਮਾਨ ਸਿੰਘ ਖਾਰਾ ਨੇ ਮੀਡੀਆ ਨੂੰ ਦੋ ਅਹਿਮ ਜਾਣਕਾਰੀਆਂ ਦਿੱਤੀਆਂ:

 

 

 

ਵੀਡੀਓ ਕਾਨਫਰੰਸਿੰਗ: ਉਨ੍ਹਾਂ ਕਿਹਾ, “ਅਸੀਂ ਕੋਰਟ ਤੋਂ ਇਹ ਵੀ ਮੰਗ ਕੀਤੀ ਹੈ ਕਿ ਜੇਕਰ ਕਸਟਡੀ ਪੈਰੋਲ ਨਹੀਂ ਦੇਣੀ, ਤਾਂ ਉਨ੍ਹਾਂ ਨੂੰ ਵਿੰਟਰ ਸੈਸ਼ਨ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।”

 

 

 

NSA ਖਿਲਾਫ ਕਾਰਵਾਈ: ਐਡਵੋਕੇਟ ਖਾਰਾ ਨੇ ਦੱਸਿਆ ਕਿ ਉਹ ਜਲਦ ਹੀ ਅੰਮ੍ਰਿਤਪਾਲ ‘ਤੇ ਲੱਗੇ NSA (ਰਾਸ਼ਟਰੀ ਸੁਰੱਖਿਆ ਕਾਨੂੰਨ) ਨੂੰ ਵੀ ਅਦਾਲਤ ਵਿੱਚ ਚੁਣੌਤੀ ਦੇਣ ਜਾ ਰਹੇ ਹਨ।

Check Also

Uttarakhand clash: ਪਾਰਕਿੰਗ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਦੀ ਹਿੰਸਕ ਝੜਪ; ਚਾਰ ਨਿਹੰਗ ਗ੍ਰਿਫ਼ਤਾਰ

Uttarakhand clash: ਪਾਰਕਿੰਗ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਦੀ ਹਿੰਸਕ ਝੜਪ; ਚਾਰ ਨਿਹੰਗ ਗ੍ਰਿਫ਼ਤਾਰ Uttarakhand …