Gurdas Maan show at Panjab University
ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ ਉੱਤੇ ਬੈਠੇ ਵਿਦਿਆਰਥੀ
Gurdas Maan’s show at Punjab University cancelled, students sit on dharna
ਵਿਦਿਆਰਥੀਆਂ ਵਿੱਚ ਭਾਰੀ ਰੋਸ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ਉੱਤੇ ਬੈਠ ਗਏ ਹਨ
Chandigarh Police denied permission for the concert, citing concerns over the limited space and large expected crowd at the venue near University Business School
ਇਸ ਫੈਸਲੇ ਨਾਲ ਵਿਦਿਆਰਥੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਗੁਰਦਾਸ ਮਾਨ ਦੇ ਸ਼ੋਅ ਰੱਦ ਨੂੰ ਲੈ ਕੇ ਨਾਰਾਜ਼ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਹਨਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਦਾ ਇਹ ਫੈਸਲਾ ਗੈਰ-ਵਾਜਬ ਹੈ। ਉਹਨਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਅਰਜਨ ਢਿੱਲੋਂ ਤੋਂ ਬਾਅਦ ਹੁਣ PU ‘ਚ ਗੁਰਦਾਸ ਮਾਨ ਦਾ ਸ਼ੋਅ ਕੈਂਸਲ, ਸਟੂਡੈਂਟ ਕੌਂਸਲ ਦੇ ਮੀਤ ਪ੍ਰਧਾਨ ਸਣੇ ਕਈ ਸਟੂਡੈਂਟ ਬੈਠੇ ਭੁੱਖ ਹੜਤਾਲ ‘ਤੇ