Breaking News

Captain Amarinder Singh – -ਕੈਪਟਨ ਦਾ ਕਾਂਗਰਸ ਪ੍ਰੇਮ ਉੱਛਲਣ ਲੱਗਾ

Captain Amarinder Singh – -ਕੈਪਟਨ ਦਾ ਕਾਂਗਰਸ ਪ੍ਰੇਮ ਉੱਛਲਣ ਲੱਗਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਮੁਅੱਤਲ ਕਰਨ ਤੋਂ ਬਾਅਦ ਭਾਜਪਾ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਦੇ ਬਿਆਨਾਂ ਨੂੰ ਅਨੁਸ਼ਾਸਨਹੀਣਤਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਵਾਲੀ ਟਿੱਪਣੀ ਨਿਰਾ ਝੂਠ ਦਾ ਪੁਲੰਦਾ ਹੈ। ਉਨ੍ਹਾਂ ਨਵਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਦੀ ਹਾਲਤ ਮਾਨਸਿਕ ਤੌਰ ’ਤੇ ਅਸਥਿਰ ਹੋਣ ਦਾ ਦਾਅਵਾ ਕੀਤਾ। ਇਹ ਬਿਆਨ ਉਨ੍ਹਾਂ ਨੇ ਇੱਕ ਏਜੰਸੀ ਨਾਲ ਇੱਕ ਇੰਟਰਵਿਊ ਵਿੱਚ ਦਿੱਤਾ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਕ ਤੌਰ ’ਤੇ ਨਵਜੋਤ ਕੌਰ ਦੇ ਦਾਅਵੇ ਨੂੰ ਰੱਦ ਕਰਨ ਦੇ ਮਾਮਲੇ ਵਿੱਚ ਹੋਰਨਾਂ ਨਾਲ ਸ਼ਾਮਲ ਹੋ ਗਏ ਹਨ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਾਂਗਰਸ ਅੰਦਰ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਮੁੱਖ ਮੰਤਰੀ ਦਾ ਅਹੁਦਾ 350 ਕਰੋੜ ਰੁਪਏ ਵਿੱਚ ਵਿਕਿਆ ਸੀ। ਉਨ੍ਹਾਂ ਸਤੰਬਰ 2021 ਵਿੱਚ ਉਨ੍ਹਾਂ ਦੀ ਬਜਾਏ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਨਿਯੁਕਤ ਕਰਨ ਦਾ ਹਵਾਲਾ ਦਿੰਦਿਆਂ ਇਹ ਟਿੱਪਣੀ ਕੀਤੀ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਜੋੜਾ ਠੀਕ ਨਹੀਂ ਹੈ ਸਗੋਂ ਇਸ ਦੀ ਹਾਲਤ ਮਾਨਸਿਕ ਤੌਰ ’ਤੇ ਅਸਥਿਰ ਹੈ; ਉਹ ਨਵਜੋਤ ਸਿੰਘ ਨੂੰ ਲੰਬੇ ਸਮੇਂ ਤੋਂ ਦੇਖ ਰਹੇ ਹਨ। ਉਹ ਉਨ੍ਹਾਂ ਦਾ ਮੰਤਰੀ ਸੀ ਅਤੇ ਉਨ੍ਹਾਂ ਨੂੰ ਦੋ ਵਿਭਾਗ ਦੇਣ ਦੇ ਬਾਵਜੂਦ ਉਹ ਲਗਾਤਾਰ ਸ਼ਿਕਾਇਤ ਕਰਦਾ ਰਿਹਾ ਸੀ। ਉਨ੍ਹਾਂ ਉਸ ਨੂੰ ਬਿਜਲੀ ਵਿਭਾਗ ਵੀ ਦਿੱਤਾ, ਫਿਰ ਵੀ ਉਸ ਨੇ ਅਸਤੀਫਾ ਦੇ ਦਿੱਤਾ ਅਤੇ ਕਦੇ ਵੀ ਜ਼ਿੰਮੇਵਾਰੀ ਨਹੀਂ ਲਈ। ਉਸ ਦੀਆਂ ਫਾਈਲਾਂ ਮਹੀਨਿਆਂ ਤੱਕ ਲਟਕਦੀਆਂ ਰਹੀਆਂ। ਉਹ ਇਸ ਅਹੁਦੇ ਲਈ ਯੋਗ ਨਹੀਂ ਸੀ। ਜ਼ਿਕਰਯੋਗ ਹੈ ਕਿ ਨੀਤੀਗਤ ਫੈਸਲਿਆਂ ਅਤੇ ਸ਼ਾਸਨ ਨਾਲ ਸਬੰਧਤ ਗੰਭੀਰ ਮਤਭੇਦਾਂ ਕਾਰਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।

ਕੈਪਟਨ ਅਮਰਿੰਦਰ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਸਿੱਧੂ ਨੇ ਆਪਣੇ ਐਕਸ ਹੈਂਡਲ ’ਤੇ ਕੈਪਟਨ ’ਤੇ ਨਿਸ਼ਾਨੇ ਸੇਧੇ ਤੇ ਉਨ੍ਹਾਂ ਦੇ ਕੰਮ ਕਾਰ ਬਾਰੇ ਕਈ ਸਵਾਲ ਕੀਤੇ।

Check Also

Australia- ਆਸਟਰੇਲੀਆ ਦੀ ਮੁਟਿਆਰ ਦੇ ਕਤਲ ਕੇਸ ਵਿਚ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Australia- ਆਸਟਰੇਲੀਆ ਦੀ ਮੁਟਿਆਰ ਦੇ ਕਤਲ ਕੇਸ ਵਿਚ ਪੰਜਾਬੀ ਵਿਅਕਤੀ ਦੋਸ਼ੀ ਕਰਾਰ Punjabi man convicted …