Breaking News

Rana Balachauria ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀ

Just a couple of days ago, Rana Balachauria’s got married on 4 December. Unidentified Miscreants shot him yesterday in Mohali’s Sohana Kabbadi Cup. So far, the Gopi Ghanshampur group linked to the Bambhia group claimed responsibility in an alleged social post.

Punjab Police Mohali SSP Harmandeep Hans says that three shooters were involved in the December 15 firing incident, in which Balachauria was killed. The case is linked to Jago Bhalwanpuri. Two identified shooters — Karan Pathak and Aditya Kapoor, both from Amritsar — opened fire; the third accused is still absconding.

Police say Aditya Kapoor has 13 FIRs registered against him. The Kabaddi tournament had official permission, and 30-bore weapons were used. Another injured person is now out of danger.

Authorities have clarified that there is no link to Sidhu Moosewala and no involvement of Shaganpreet so far. Police maintain the incident is related to control over Kabaddi events, not personal rivalry. An FIR has been registered, and 12 teams are working on the investigation.

ਕਬੱਡੀ ਪ੍ਰਮੋਟਰ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀ
ਕੇਸ ਦਾ ਮੂਸੇਵਾਲਾ ਕਤਲ ਕੇਸ ਨਾਲ ਕੋਈ ਸਬੰਧ ਨਾ ਹੋਣ ਦਾ ਦਾਅਵਾ; ਮੁਲਜ਼ਮਾਂ ਦਾ ਸਬੰਧ ਡੋਨ ਬੱਲ ਤੇ ਲੱਕੀ ਪਟਿਆਲ ਗਰੋਹ ਨਾਲ ਹੋਣ ਦੀ ਗੱਲ ਆਖੀ

ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ ਪਛਾਣ ਕਰ ਲੈਣ ਦਾ ਦਾਅਵਾ ਕੀਤਾ ਹੈ। ਸ਼ੂਟਰਾਂ ਦੀ ਸ਼ਨਾਖਤ ਆਦਿੱਤਿਆ ਕਪੂਰ ਤੇ ਕਰਨ ਪਾਠਕ ਵਜੋਂ ਦੱਸੀ ਗਈ ਹੈ। ਮੁਹਾਲੀ ਪੁਲੀਸ ਨੇ ਸ਼ੂਟਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋ ਸ਼ੂਟਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜਦੋਂ ਕਿ ਉਨ੍ਹਾਂ ਨਾਲ ਇਸ ਵਾਰਦਾਤ ਵਿਚ ਇੱਕ ਹੋਰ ਵਿਅਕਤੀ ਸ਼ਾਮਲ ਸੀ। ਐੱਸਐੱਸਪੀ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਘਟਨਾ ਦਾ ਸਿੱਧੂ ਮੂਸੇਵਾਲਾ ਦੇ ਕਾਤਲਾਂ ਜਾਂ ਘਟਨਾ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਸੀ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਕਬੱਡੀ ਅਤੇ ਕਬੱਡੀ ਖਿਡਾਰੀਆਂ ਉੱਤੇ ਆਪਣੀ ਪਕੜ ਮਜ਼ਬੂਤ ਕਰਨ ਨਾਲ ਸਬੰਧਤ ਹੈ। ਇਸ ਕਤਲ ਕੇਸ ਵਿੱਚ ਟੋਨੀ ਬੱਲ ਅਤੇ ਲੱਕੀ ਪਟਿਆਲ ਨਾਂ ਦੇ ਦੋ ਗਰੋਹਾਂ, ਜੋ ਅੱਗੇ ਬੰਬੀਹਾ ਗੈਂਗ ਨਾਲ ਸਬੰਧ ਰੱਖਦੇ ਹਨ, ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸ਼ੂਟਰ ਟੋਨੀ ਬੱਲ ਗਰੁੱਪ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਅਦਿਤਿਆ ਕਪੂਰ ਉੱਤੇ 13 ਅਤੇ ਕਰਨ ਪਾਠਕ ਉੱਤੇ ਦੋ ਪਰਚੇ ਦਰਜ ਹਨ।

ਹਾਂਸ ਨੇ ਦੱਸਿਆ ਕਿ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ ਵਸਨੀਕ ਹਨ ਅਤੇ ਮਹਾਲੀ ਪੁਲੀਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ 12 ਦੇ ਕਰੀਬ ਟੀਮਾਂ ਬਣਾ ਕੇ ਅੰਮ੍ਰਿਤਸਰ, ਦਿੱਲੀ ਅਤੇ ਹੋਰਨਾਂ ਥਾਵਾਂ ਉੱਤੇ ਭੇਜੀਆਂ ਗਈਆਂ ਹਨ। ਐੱਸਐੱਸਪੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸ਼ੂਟਰ ਮੋਟਰਸਾਈਕਲ ਉੱਤੇ ਫਰਾਰ ਹੋਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਰਾਣਾ ਬਲਾਚੌਰੀਆ ਦੇ ਨਾਲ ਜਾ ਰਹੇ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਗੋਲੀ ਦੇ ਛਰੇ ਲੱਗੇ ਹਨ ,ਜਿਹੜਾ ਕਿ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਐੱਸਐੱਸਪੀ ਨੇ ਕਿਹਾ ਕਿ ਰਾਣਾ ਬਲਾਚੌਰੀਆ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਇਸ ਦਾ ਪਤਾ ਉਸ ਦੇ ਚੱਲ ਰਹੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਨ੍ਹਾਂ ਕਿਹਾ ਕਿ 30 ਬੋਰ ਦੇ ਪਿਸਟਲ ਨਾਲ ਗੋਲੀਆਂ ਚਲਾਈਆਂ ਗਈਆਂ। ਹਮਲੇ ਦੌਰਾਨ ਰਾਣਾ ਬਲਾਚੌਰੀਆ ਦਾ ਪਿਸਟਲ, ਚੇਨੀ, ਸੋਨੇ ਦਾ ਕੜਾ ਤੇ ਹੋਰ ਗਹਿਣੇ ਗਾਇਬ ਹੋਣ ਸਬੰਧੀ ਚੱਲ ਰਹੀ ਚਰਚਾ ਬਾਰੇ ਐਸਐਸਪੀ ਨੇ ਕਿਹਾ ਕਿ ਪੁਲੀਸ ਕੋਲ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਹਾਲੇ ਤੱਕ ਨਹੀਂ ਪਹੁੰਚੀ ਹੈ।

Check Also

Gurwinder Case -ਗੁਰਵਿੰਦਰ ਦੇ ਬਾਪੂ ਨੇ ਕੀਤੇ ਨਵੇਂ ਖ਼ੁਲਾਸੇ ਪੈਰਵਾਈ ਨਾ ਕਰਨ ਵਾਲੀ ਗੱਲ ਨਿੱਕਲੀ ਝੂਠੀ

Gurwinder Case -ਸੁਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ ਵਿਚ ਡੀ. ਆਈ. ਜੀ. ਦਾ ਸਨਸਨੀਖੇਜ਼ ਖ਼ੁਲਾਸਾ ਫਰੀਦਕੋਟ …