Breaking News

Rana Balachauria ਨੂੰ ਗੋਲੀਆਂ ਮਾਰਨ ਵਾਲਾ ਇੱਕ ਸ਼ੂਟਰ ਲਾਲਡੂ ਨੇੜੇ ਢੇਰ , ਦੂਜਾ ਮਾਸਟਰਮਾਈਂਡ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

Rana Balachauria ਨੂੰ ਗੋਲੀਆਂ ਮਾਰਨ ਵਾਲਾ ਇੱਕ ਸ਼ੂਟਰ ਲਾਲਡੂ ਨੇੜੇ ਢੇਰ , ਦੂਜਾ ਮਾਸਟਰਮਾਈਂਡ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

 

 

 

 

 

 

 

 

 

 

 

 

 

ਮੋਹਾਲੀ ‘ਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਸ਼ੂਟਰ ਹਰਪਿੰਦਰ ਸਿੰਘ ਉਰਫ਼ ਮਿੱਡੂ ਦਾ ਮੋਹਾਲੀ ਦੇ ਲਾਲਡੂ ਨੇੜੇ ਅੰਬਾਲਾ ਹਾਈਵੇਅ ‘ਤੇ ਇੱਕ ਮੁਕਾਬਲੇ ਵਿੱਚ ਐਨਕਾਉਂਟਰ ਕੀਤਾ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਉਹ ਦੋ ਹੋਰ ਸ਼ੂਟਰਾਂ ਦਾ ਸਾਥੀ ਸੀ।

 

 

 

 

 

 

 

 

 

 

 

 

 

 

 

 

 

 

 

 

ਮੋਹਾਲੀ ਪੁਲਿਸ ਨੇ ਜਾਲ ਵਿਛਾ ਕੇ ਆਰੋਪੀ ਹਰਪਿੰਦਰ ਉਰਫ਼ ਮਿੱਡੂ ਦਾ ਐਨਕਾਊਂਟਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਰਪਿੰਦਰ ਉਰਫ਼ ਮਿੱਡੂ ਨੇ ਸੈਲਫੀ ਲੈਣ ਦੇ ਬਹਾਨੇ ਬਲਾਚੌਰੀਆ ਨੂੰ ਗੋਲੀਆਂ ਮਾਰੀਆਂ ਸਨ। ਇਹ ਪੂਰਾ ਆਪ੍ਰੇਸ਼ਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੋਹਾਲੀ ਪੁਲਿਸ ਵਿਚਕਾਰ ਇੱਕ ਸਾਂਝੇ ਆਪ੍ਰੇਸ਼ਨ ਦਾ ਹਿੱਸਾ ਸੀ। ਗੋਲੀ ਲੱਗਣ ਤੋਂ ਬਾਅਦ ਜ਼ਖਮੀ ਮਿੱਡੂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

 

 

 

 

 

 

 

 

 

 

 

 

 

 

 

 

ਹਰਪਿੰਦਰ ਉਰਫ਼ ਮਿੱਡੂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਮੁਕਾਬਲੇ ਵਿੱਚ ਦੋ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ ਅਤੇ ਉਸਦਾ ਗੰਭੀਰ ਅਪਰਾਧਿਕ ਪਿਛੋਕੜ ਹੈ।

 

 

 

 

 

 

 

 

 

 

 

 

 

 

 

 

 

 

ਇਸ ਤੋਂ ਇਲਾਵਾ ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਅਸ਼ਵਿੰਦਰ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਕਤਲ ਦਾ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਹੀ ਦੋ ਸ਼ੂਟਰਾਂ ਆਦਿੱਤਿਆ ਕਪੂਰ ਅਤੇ ਕਰਨ ਪਾਠਕ ਦੀਆਂ ਫੋਟੋਆਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਸੂਟਰਾਂ ਤੋਂ ਇਲਾਵਾ ਟੂਰਨਾਮੈਂਟਾਂ ਤੋਂ ਰਾਣਾ ਦੀ ਰੇਕੀ ਕਰਨ ਵਾਲੇ ਅਤੇ ਜਾਣਕਾਰੀ ਦੇਣ ਵਾਲੇ ਹੋਰ ਲੋਕ ਵੀ ਇਸ ਕਤਲ ਵਿੱਚ ਸ਼ਾਮਲ ਹਨ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ

Check Also

Rana Balachauria : ”ਅਸੀਂ ਆਪਣੇ ਭਰਾ ਸਿੱਧੂ ਮੂਸੇਵਾਲਾ ਦਾ ਬਦਲਾ ਲਿਆ…”, ਇਸ ਗੈਂਗਸਟਰ ਨੇ ਲਈ ਰਾਣਾ ਬਲਾਚੌਰੀਆ ਦੇ ਕਤਲ ਦੀ ਜ਼ਿੰਮੇਵਾਰੀ

Rana Balachauria : ”ਅਸੀਂ ਆਪਣੇ ਭਰਾ ਸਿੱਧੂ ਮੂਸੇਵਾਲਾ ਦਾ ਬਦਲਾ ਲਿਆ…”, ਇਸ ਗੈਂਗਸਟਰ ਨੇ ਲਈ …